ਗਾਰਡਾਂ ਨਾਲ ਬਦਸਲੂਕੀ ਕਰਨ ਦਾ ਦੋਸ਼ ‘ਚ ‘ਆਪ’ ਵਿਧਾਇਕ ਸੋਮਨਾਥ ਭਾਰਤੀ ਖ਼ਿਲਾਫ਼ ਕੇਸ ਦਰਜ
ਨਵੀਂ ਦਿੱਲੀ, 11 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀਆਂ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ। ਹੁਣ ਪਾਰਟੀ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸੋਮਨਾਥ ਭਾਰਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਭਾਰਤੀ ਅਤੇ ਉਨ੍ਹਾਂ ਦੇ ਸਮਰਥਕਾਂ ਉੱਤੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਸੁਰੱਖਿਆ ਗਾਰਡਾਂ ਨਾਲ ਬਦਸਲੂਕੀ ਕਰਨ ਦਾ ਦੋਸ਼ ਹੈ। ਘਟਨਾ 9 ਸਤੰਬਰ ਦੀ ਹੈ।
ਏਮਸ ਦੇ ਚੀਫ ਸੁਰੱਖਿਆ ਅਧਿਕਾਰੀ ਵੱਲੋਂ ਭੇਜੀ ਗਈ ਲਿਖਤੀ ਸ਼ਿਕਾਇਤ ਮੁਤਾਬਕ ਭਾਰਤੀ ਨੇ ਭੀੜ ਨੂੰ ਜੇ ਸੀ ਬੀ ਜ਼ਰੀਏ ਏਮਸ ਦੀ ਚਾਰ ਦੀਵਾਰੀ ਨੂੰ ਨੁਕਸਾਨ ਪਹੁੰਚਾਉਣ ਲਈ ਭੜਕਾਇਆ ਸੀ। ਉਹ ਕੁਝ ਸ਼ੱਕੀ ਲੋਕਾਂ ਨੂੰ ਏਮਸ ਵਿਚ ਦਾਖਲ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਭਾਰਤੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਉੱਥੇ ਮੌਜੂਦ ਸੁਰੱਖਿਆ ਗਾਰਡਾਂ ਨਾਲ ਬਦਸਲੂਕੀ ਵੀ ਕੀਤੀ।
...................................................
ਟਿੱਪਣੀ:- ਭੁੱਲਣਾ ਨਹੀਂ, ਛੇਤੀ ਹੀ ਇਹ ਸਾਰੀਆਂ ਧਾਰਾਵਾਂ, ਤੁਹਾਨੂੰ ਸੁਖਬੀਰ ਬਾਦਲ ਅਤੇ ਸਾਥੀਆਂ ਤੇ ਲਾਉਣੀਆਂ ਪੈਣਗੀਆਂ ।
ਅਮਰ ਜੀਤ ਸਿੰਘ ਚੰਦੀ