ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਫਾਈਨਾਂਸਰਾਂ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਪਰਿਵਾਰ ਵੱਲੋਂ ਖੁਦਕੁਸ਼ੀ
ਫਾਈਨਾਂਸਰਾਂ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਪਰਿਵਾਰ ਵੱਲੋਂ ਖੁਦਕੁਸ਼ੀ
Page Visitors: 2423

ਫਾਈਨਾਂਸਰਾਂ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਪਰਿਵਾਰ ਵੱਲੋਂ ਖੁਦਕੁਸ਼ੀ

Posted On 25 Sep 2016
financer

ਜਲੰਧਰ, 25 ਸਤੰਬਰ (ਪੰਜਾਬ ਮੇਲ)- ਜਲੰਧਰ ਵਿਚ ਐਤਵਾਰ ਸਵੇਰੇ ਇਕ ਪਰਿਵਾਰ ਦੇ ਚਾਰ ਜੀਆਂ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਅਨਿਲ ਅਗਰਵਾਲ, ਉਸ ਦੀ ਪਤਨੀ ਰਜਨੀ, ਪੁੱਤਰ ਅਭਿਸ਼ੇਕ ਅਤੇ ਧੀ ਰਾਸ਼ੀ ਵਜੋਂ ਹੋਈ ਹੈ ਜੋ ਕਿ ਸ਼ਹਿਰ ਦੇ ਅੱਡਾ ਟਾਂਡਾ ਇਲਾਕੇ ਦੇ ਰਹਿਣ ਵਾਲੇ ਸਨ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਲਾਸ਼ਾਂ ਕੋਲੋਂ ਇਕ ਖੁਦਕੁਸ਼ੀ ਨੋਟ ਬਰਾਮਦ ਕੀਤਾ ਗਿਆ ਹੈ, ਜਿਸ ਵਿਚ ਇਕ ਫਾਈਨਾਂਸਰ ਉੱਤੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਗਿਆ ਹੈ। ਖੁਦਕੁਸ਼ੀ ਨੋਟ ਵਿਚ ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੇ ਫਾਈਨਾਂਸਰ ਕੋਲੋਂ ਕਰਜ਼ ਲਿਆ ਸੀ। ਇਹ ਵੀ ਦੋਸ਼ ਲਾਇਆ ਹੈ ਕਿ ਫਾਈਨਾਂਸਰ ਨੂੰ ਮੂਲ ਕਰਜ਼ ਮੋੜਨ ਦੇ ਬਾਵਜੂਦ ਉਹ ਰਜਨੀ ਅਤੇ ਉਸ ਦੀ ਧੀ ਨੂੰ ਅਗਵਾ ਕਰਨ ਦੀਆਂ ਧਮਕੀਆਂ ਦੇ ਰਿਹਾ ਸੀ। ਪੁਲਿਸ ਨੇ ਇਸ ਸਬੰਧ ਵਿਚ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.