ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਦਿਨ-ਦਿਹਾੜੇ ਅੰਮ੍ਰਿਤਸਰ ‘ਚ 25 ਲੱਖ ਦੀ ਲੁੱਟ
ਦਿਨ-ਦਿਹਾੜੇ ਅੰਮ੍ਰਿਤਸਰ ‘ਚ 25 ਲੱਖ ਦੀ ਲੁੱਟ
Page Visitors: 2494

ਦਿਨ-ਦਿਹਾੜੇ ਅੰਮ੍ਰਿਤਸਰ ‘ਚ 25 ਲੱਖ ਦੀ ਲੁੱਟ

Posted On 24 Oct 2016
loot-1

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਮੇਲ) –ਅੰਮ੍ਰਿਤਸਰ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਿਨ-ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਲੁਟੇਰੇ ਅੰਮ੍ਰਿਤਸਰ ਵਿੱਚ ਆਰੀਅਨ ਹਾਂਡਾ ਨਾਮ ਦੀ ਏਜੰਸੀ ਦੇ ਮਲਿਕ ਤੇ ਕੈਸ਼ੀਅਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਕੇ 25 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਆਟੋ ਮੋਬਾਈਲ ਏਜੰਸੀ ਦਾ ਮਲਿਕ ਤੇ ਕੈਸ਼ੀਅਰ ਹਰ ਰੋਜ਼ਾਨਾ ਵਾਂਗ ਅੱਜ ਬੈਂਕ ਵਿੱਚ ਪੈਸੇ ਜਮਾ ਕਰਵਾਉਣ ਲਈ ਜਾ ਰਹੇ ਸਨ। ਜਿੱਦਾਂ ਹੀ ਉਹ ਏਜੰਸੀ ਤੋਂ ਬੈਂਕ ਵੱਲ ਜਾ ਰਹੇ ਸਨ ਤਾਂ ਪਿੱਛੋਂ ਆਏ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ। ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ‘ਤੇ ਵਾਰ ਕਰ ਦਿੱਤੇ। ਇਸ ਮਗਰੋਂ ਇਹ ਦੋਵੇਂ ਉੱਥੇ ਡਿੱਗ ਗਏ ਤੇ ਲੁਟੇਰੇ ਸਾਰਾ ਕੈਸ਼ ਲੈ ਕੇ ਰਫੂ ਚੱਕਰ ਹੋ ਗਏ। ਘਟਨਾ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਥੇ ਆ ਕੇ ਪੂਰੇ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਦੀਆਂ ਇਮਾਰਤਾਂ ‘ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਬਾਰੇ ਕੋਈ ਅਹਿਮ ਸੁਰਾਗ ਪੁਲਿਸ ਦੇ ਹੱਥ ਲੱਗ ਸਕੇ। ਇਸ ਘਟਨਾ ਵਿੱਚ ਜ਼ਖਮੀ ਹੋਏ ਦੋਵਾਂ ਪੀੜਤਾਂ ਦਾ ਇਲਾਜ ਪ੍ਰਾਈਵੇਟ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਉਨ੍ਹਾਂ ਦੋਹਾਂ ਦੇ ਬਿਆਨ ਦਰਜ ਕਾਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.