ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਸਿੱਖ ਵਿਸ਼ਵਕੋਸ਼ ਦੇ ਰਚੇਤਾ ਡਾ. ਰਘਬੀਰ ਸਿੰਘ ਬੈਂਸ ਨਹੀਂ ਰਹੇ
ਸਿੱਖ ਵਿਸ਼ਵਕੋਸ਼ ਦੇ ਰਚੇਤਾ ਡਾ. ਰਘਬੀਰ ਸਿੰਘ ਬੈਂਸ ਨਹੀਂ ਰਹੇ
Page Visitors: 2442

ਸਿੱਖ ਵਿਸ਼ਵਕੋਸ਼ ਦੇ ਰਚੇਤਾ ਡਾ. ਰਘਬੀਰ ਸਿੰਘ ਬੈਂਸ ਨਹੀਂ ਰਹੇ

Posted On 03 Nov 2016
ਜਲੰਧਰ, 3 ਨਵੰਬਰ (ਪੰਜਾਬ ਮੇਲ)- ਸਿੱਖ ਜਗਤ ਵਿੱਚ ਮਲਟੀਮੀਡੀਆ ਸਿੱਖ ਵਿਸ਼ਵਕੋਸ਼ ਨਾਲ ਨਵਾਂ ਅਧਿਆਇ ਜੋੜਨ ਵਾਲੇ ਕੈਨੇਡਾ ਵਾਸੀ ਡਾ. ਰਘਬੀਰ ਸਿੰਘ ਬੈਂਸ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਆਲਮੀ ਪੱਧਰ ’ਤੇ ਸਿੱਖ ਕੌਮ ਦਾ ਮਾਣ ਵਧਾਉਣ ਵਾਲੇ 81 ਸਾਲਾ ਡਾ. ਬੈਂਸ ਪਿਛਲੇ 10 ਕੁ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਨੂੰ ਅੱਜ ਦੁਪਹਿਰੇ ਮੁੜ ਦਿਲ ਦਾ ਦੌਰਾ ਪੈ ਗਿਆ, ਜੋ ਜਾਨਲੇਵਾ ਸਾਬਤ ਹੋਇਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਬੀਬੀ ਪਰਮਜੀਤ ਕੌਰ ਅਤੇ ਤਿੰਨ ਬੇਟੇ ਹਨ।
ਆਧੁਨਿਕ ਤਕਨਾਲੋਜੀ ਰਾਹੀਂ ਤਕਰੀਬਨ ਡੇਢ ਦਹਾਕਾ ਲਾ ਕੇ ਤਿਆਰ ਕੀਤਾ ਗਿਆ ਆਪਣੀ ਕਿਸਮ ਦਾ ਸੰਸਾਰ ਦਾ ਪਹਿਲਾ ਮਲਟੀਮੀਡੀਆ ਸਿੱਖ ਇਨਸਾਈਕਲੋਪੀਡੀਆ ਡਾ. ਬੈਂਸ ਦੀ ਵਿਲੱਖਣ ਉਪਲਬਧੀ ਅਤੇ ਕੌਮ ਨੂੰ ਦੇਣ ਹੈ। ਇਸ ਇਨਸਾਈਕਲੋਪੀਡੀਆ ਨੂੰ 1996 ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਪਾਰਲੀਮੈਂਟ ਹਾਊਸ ਵਿੱਚ ਰਿਲੀਜ਼ ਕੀਤਾ ਗਿਆ ਸੀ। ਡਾ. ਬੈਂਸ ਨੇ ਪਹਿਲਾ ਸਿੱਖ ਮਲਟੀਮੀਡੀਆ ਅਜਾਇਬਘਰ ਖਡੂਰ ਸਾਹਿਬ ਵਿਖੇ ਗੁਰੂ ਅੰਗਦ ਦੇਵ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਸਿੱਖ ਸੰਗਤ ਨੂੰ ਸਮਰਪਿਤ ਕੀਤਾ ਸੀ। ਇਸੇ ਤਰ੍ਹਾਂ ਉਨ੍ਹਾਂ ਨੇ ਬਾਬੇ ਨਾਨਕ ਦੀ ਪਵਿੱਤਰ ਕਾਲੀ ਵੇਈਂ ਕੰਢੇ ਸਮੇਤ ਅਜਿਹੇ 6 ਅਜਾਇਬ ਘਰ ਸਥਾਪਤ ਕੀਤੇ ਸਨ।
ਡਾ. ਰਘਬੀਰ ਸਿੰਘ ਦਾ ਅੰਤਿਮ ਸਸਕਾਰ 5 ਨਵੰਬਰ ਨੂੰ ਮਾਡਲ ਟਾਊਨ ਜਲੰਧਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ 6 ਨਵੰਬਰ ਨੂੰ ਹੋਵੇਗੀ।
ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਡਾ. ਰਘਬੀਰ ਸਿੰਘ ਬੈਂਸ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਡਾ. ਰੂਪ ਸਿੰਘ, ਮਨਜੀਤ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.