ਐਚ.ਐਸ. ਫੂਲਕਾ ਹੱਥ ‘ਆਪ’ ਦੀ ਵਾਗਡੋਰ
ਚੰਡੀਗੜ੍ਹ, 16 ਮਾਰਚ (ਪੰਜਾਬ ਮੇਲ)-ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਸਰਕਾਰ ਨੂੰ ਘੇਰਨ ਲਈ ਐਚ.ਐਸ. ਫੂਲਕਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਨੇ ਫੁਲਕਾ ਨੂੰ ਵਿਰੋਧੀ ਧਿਰ ਦਾ ਲੀਡਰ ਚੁਣਿਆ ਹੈ। ਇਸ ਤੋਂ ਇਲਾਵਾ ਸੁਖਪਾਲ ਖਹਿਰਾ ਨੂੰ ਚੀਫ ਵ੍ਹਿਪ ਬਣਾਇਆ ਗਿਆ ਹੈ।
ਇਸ ਬਾਰੇ ਫੈਸਲਾ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋੀ ਅਹਿਮ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਜਿੱਥੇ ਹਾਰ ਦੇ ਕਾਰਨਾਂ ਬਾਰੇ ਚਰਚਾ ਕੀਤੀ ਗਈ, ਉੱਥੇ ਪੰਜਾਬ ਦੇ ਵਿਧਾਇਕ ਦਲ ਦੇ ਲੀਡਰ ਦੀ ਚੋਣ ਵੀ ਕੀਤੀ ਗਈ। ਆਮ ਆਦਮੀ ਪਾਰਟੀ ਕਿਸੇ ਤਕੜੇ ਲੀਡਰ ਨੂੰ ਅੱਗੇ ਲਿਆਉਣਾ ਚਾਹੁੰਦੀ ਸੀ ਤਾਂ ਜੋ ਵਿਰੋਧੀ ਧਿਰ ਦਾ ਚੰਗੀ ਤਰ੍ਹਾਂ ਰੋਲ ਨਿਭਾਅ ਕੇ ਲੋਕਾਂ ਦਾ ਮਨ ਜਿੱਤੇ ਸਕੇ। ਇਸ ਮੀਟਿੰਗ ਵਿੱਚ ਪਾਰਟੀ ਦੇ ਜਿੱਤੇ 20 ਵਿਧਾਇਕ, ਪੰਜਾਬ ਇਕਾਈ ਦੇ ਇੰਚਾਰਜ ਸੰਜੇ ਸਿੰਘ, ਜਥੇਬੰਦਕ ਢਾਂਚੇ ਦੇ ਮੁਖੀ ਦੁਰਗੇਸ਼ ਪਾਠਕ, ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਤੇ ਸੰਸਦ ਮੈਂਬਰ ਭਗਵੰਤ ਮਾਨ ਵੀ ਸ਼ਾਮਲ ਹੋਏ। ਵਿਧਾਇਕ ਦਲ ਦੇ ਆਗੂ ਵਜੋਂ ਹਲਕਾ ਦਾਖਾ ਤੋਂ ਜਿੱਤੇ ਹਰਵਿੰਦਰ ਸਿੰਘ ਫੂਲਕਾ, ਖਰੜ ਤੋਂ ਵਿਧਾਇਕ ਕੰਵਰ ਸੰਧੂ ਤੇ ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਦੇ ਨਾਂ ਦੀ ਚਰਚਾ ਸੀ। ਇਨ੍ਹਾਂ ਤੋਂ ਇਲਾਵਾ ਤਲਵੰਡੀ ਸਾਬੋ ਤੋਂ ਜਿੱਤੀ ਪ੍ਰੋ. ਬਲਜਿੰਦਰ ਕੌਰ ਦਾ ਨਾਂ ਵੀ ਸਾਹਮਣੇ ਆਇਆ ਸੀ। ਆਮ ਆਦਮੀ ਪਾਰਟੀ ਨੇ ਸਿੱਖ ਚਿਹਰੇ ਤੇ ਸੀਨੀਅਰ ਵਕੀਲ ਫੂਲਕਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।