ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਖਹਿਰਾ ਵੱਲੋਂ ਹਰਪਾਲ ਚੀਮਾ ਖ਼ਿਲਾਫ ਵਰਤੀ ਸ਼ਬਦਾਵਲੀ ਨਿੰਦਣਯੋਗ: ਅਕਾਲੀ ਦਲ
ਖਹਿਰਾ ਵੱਲੋਂ ਹਰਪਾਲ ਚੀਮਾ ਖ਼ਿਲਾਫ ਵਰਤੀ ਸ਼ਬਦਾਵਲੀ ਨਿੰਦਣਯੋਗ: ਅਕਾਲੀ ਦਲ
Page Visitors: 2361

ਖਹਿਰਾ ਵੱਲੋਂ ਹਰਪਾਲ ਚੀਮਾ ਖ਼ਿਲਾਫ ਵਰਤੀ ਸ਼ਬਦਾਵਲੀ ਨਿੰਦਣਯੋਗ: ਅਕਾਲੀ ਦਲ
ਐਸਸੀ ਕਮਿਸ਼ਨ ਦੇ ਸਕੱਤਰ ਦੇ ਅਹੁਦੇ ਉੱਤੇ ਜਰਨਲ ਵਰਗ ਦੇ ਅਧਿਕਾਰੀ ਦੀ ਨਿਯੁਕਤੀ ਦੀ ਕੀਤੀ ਨਿਖੇਧੀ
By : ਬਾਬੂਸ਼ਾਹੀ ਬਿਊਰੋ
Friday, Aug 03, 2018 11:03 PM
 ਚੰਡੀਗੜ੍ਹ 03 ਅਗਸਤ 2018:
ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਲਾਹੇ ਗਏ ਆਗੂ ਸੁਖਪਾਲ ਖਹਿਰਾ ਵੱਲੋਂ ਵਿਧਾਇਕ ਹਰਪਾਲ ਸਿੰਘ ਚੀਮਾ ਖ਼ਿਲਾਫ ਵਰਤੀ ਗਈ ਘਟੀਆ ਸ਼ਬਦਾਵਲੀ ਦੀ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕਾਂਗਰਸ ਸਰਕਾਰ ਵੱਲੋਂ ਐਸਸੀ ਕਮਿਸ਼ਨ ਦੇ ਸਕੱਤਰ ਦੇ ਅਹੁਦੇ ਉੱਤੇ ਇੱਕ ਜਨਰਲ ਵਰਗ ਦੇ ਅਧਿਕਾਰੀ ਦੀ ਨਿਯੁਕਤੀ ਦੀ ਵੀ ਨਿੰਦਾ ਕੀਤੀ ਹੈ।
    ਇਸ ਸੰਬੰਧੀ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਐਸਸੀ ਵਿੰਗ ਦੇ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸੁਖਪਾਲ ਖਹਿਰਾ ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਖੁੱਸਦੇ ਹੀ ਇੰਨਾ ਬੌਖਲਾ ਗਏ ਹਨ ਕਿ ਉਹਨਾਂ ਨੇ ਆਪ ਵੱਲੋਂ ਚੁਣੇ ਨਵੇਂ ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ ਬਾਰੇ ਬੁਰਾ-ਭਲਾ ਕਹਿਣਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਖਹਿਰਾ ਵੱਲੋਂ ਹਰਪਾਲ ਚੀਮਾ ਬਾਰੇ ਕੀਤੀਆਂ ਟਿੱਪਣੀਆਂ ਬੇਹੱਦ ਨਿੰਦਣਯੋਗ ਹਨ, ਜਿਸ ਨਾਲ ਸਮੁੱਚੇ ਦਲਿਤ ਭਾਈਚਾਰੇ ਅੰਦਰ ਗੁੱਸੇ ਦੀ ਲਹਿਰ ਫੈਲ ਗਈ ਹੈ। ਖਹਿਰਾ ਨੂੰ ਆਪਣੀ ਇਸ ਸ਼ਰਮਨਾਕ ਹਰਕਤ ਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
    ਇਸ ਮੌਕੇ ਐਸਸੀ ਕਮਿਸ਼ਨ ਦੇ ਨਵੇਂ ਲਗਾਏ ਗਏ ਸਕੱਤਰ ਬਾਰੇ ਟਿੱਪਣੀ ਕਰਦਿਆਂ ਸਰਦਾਰ ਰਣੀਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਇਸ ਅਹੁਦੇ ਉੱਤੇ ਇੱਕ ਜਨਰਲ ਵਰਗ ਦੇ ਅਧਿਕਾਰੀ ਦੀ ਨਿਯੁਕਤੀ ਕਰਕੇ ਐਸਸੀ ਭਾਈਚਾਰੇ ਦੇ ਹੱਕਾਂ ਉੱਤੇ ਡਾਕਾ ਮਾਰਿਆ ਹੈ। ਉਹਨਾਂ ਕਿਹਾ ਕਿ ਐਸਸੀ ਕਮਿਸ਼ਨ ਦਲਿਤ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਬਣਾਇਆ ਗਿਆ ਹੈ,ਜਿਸ ਦੀ ਅਗਵਾਈ ਵੀ ਐਸਸੀ ਭਾਈਚਾਰੇ ਦੇ ਨੁੰਮਾਇਦੇ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ  ਪਰੰਤੂ ਕਾਂਗਰਸ ਸਰਕਾਰ ਨੇ ਦਲਿਤ ਭਾਈਚਾਰੇ ਦੇ ਹੱਕਾਂ ਨੂੰ ਅਣਗੌਲਿਆਂ ਕਰਦਿਆਂ ਐਸਸੀ ਕਮਿਸ਼ਨ ਦੇ ਸਕੱਤਰ ਦੇ ਅਹੁਦੇ ਉੱਤੇ ਇੱਕ ਜਨਰਲ ਵਰਗ ਦੇ ਅਧਿਕਾਰੀ ਨੂੰ ਬਿਠਾ ਦਿੱਤਾ ਹੈ, ਜਿਸ ਕੋਲੋਂ ਦਲਿਤਾਂ ਦੀਆਂ ਸਮੱਿਸਆਵਾਂ ਪ੍ਰਤੀ ਇੱਕ ਹਮਦਰਦੀ ਭਰਿਆ ਨਜ਼ਰੀਆ ਰੱਖਣ ਦੀ ਉਮੀਦ ਨਹੀਂ ਰੱਖੀ ਜਾ ਸਕਦੀ। ਉਹਨਾਂ ਕਿਹਾ ਕਿ ਇਸ ਅਹੁਦੇ ਉੱਤੇ ਤੁਰੰਤ ਕਿਸੇ ਦਲਿਤ ਵਰਗ ਦੇ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਣੀ ਚਾਹੀਦੀ ਹੈ।
   
 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.