ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ iਵਆiਖਆ!(ਭਾਗ 463)
ਗੁਰਬਾਣੀ ਦੀ ਸਰਲ iਵਆiਖਆ!(ਭਾਗ 463)
Page Visitors: 12

 

    ਗੁਰਬਾਣੀ ਦੀ ਸਰਲ iਵਆiਖਆ!(ਭਾਗ 463)        
     ਗਉੜੀ ਗੁਆਰੇਰੀ ਮਹਲਾ 3
     ਹਉਮੈ ਵਿiਚ ਸਭੁ ਜਗੁ ਬਉਰਾਨਾ ॥ ਦੂਜੈ ਭਾਇ ਭਰਮਿ ਭੁਲਾਨਾ ॥
     ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥1
      ਹੇ ਭਾਈ, ਪ੍ਰਭੂ-ਨਾਮ ਤੋਂ ਖੁੰਝ ਕੇ, ਹਉਮੈ ਵਿਚ ਫਸ ਕੇ ਸਾਰਾ ਜਗਤ ਝੱਲਾ ਹੋ ਰਿਹਾ ਹੈ, ਮਾਇਆ ਦੇ ਮੋਹ ਦੇ ਕਾਰਨ ਭਟਕਣਾ ਵਿਚ ਪੈ ਕੇ ਕੁਰਾਹੇ ਜਾ ਰਿਹਾ ਹੈ, ਹੋਰ ਹੋਰ ਕਈ ਸੋਚਾਂ ਸੋਚਦਾ ਰਹਿੰਦਾ ਹੈ, ਪਰ ਆਪਣੇ ਆਤਮਕ ਜੀਵਨ ਨੂੰ ਨਹੀਂ ਪੜਤਾਲਦਾ, ਇਸ ਤਰ੍ਹਾਂ ਮਾਇਆ ਦੀ ਖਾਤਰ ਦੌੜ-ਭੱਜ ਕਰਦਿਆਂ ਮਾਇਆ-ਧਾਰੀ ਜੀਵ ਦਾ ਹਰੇਕ ਦਿਨ ਬੀਤ ਰਿਹਾ ਹੈ।1। 
     ਹਿਰਦੈ ਰਾਮੁ ਰਮਹੁ ਮੇਰੇ ਭਾਈ ॥
     ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥1॥ ਰਹਾਉ ॥
      ਹੇ ਮੇਰੇ ਭਾਈ, ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਗੁਰੂ ਦੀ ਸਰਨ ਪੈ ਕੇ ਆਪਣੀ ਰਸਨਾ, ਹਿਰਦੇ ਨੂੰ ਪਰਮਾਤਮਾ ਦੇ ਨਾਮ-ਰਸ ਨਾਲ ਰਸੀਲਾ ਬਣਾ।1।ਰਹਾਉ। 
     ਗੁਰਮੁਖਿ ਹਿਰਦੈ ਜਿiਨ ਰਾਮੁ ਪਛਾਤਾ ॥ ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥
     ਹੳਮੈ ਮਾਰਿ ਗੁਰ ਸਬਦਿ ਪਛਾਤਾ ॥ ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥2
      ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ, ਉਹ ਮਨੁੱਖ ਜਗਤ ਦੀ ਜ਼ਿੰਦਗੀ ਦੇ ਆਸਰੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਸਦਾ ਲਈ ਪ੍ਰਗਟ ਹੋ ਜਾਂਦਾ ਹੈ। ਜੀਵਾਂ ਦੇ ਕੀਤੇ ਕਰਮਾਂ ਅਨੁਸਾਰ, ਜੀਵਾਂ ਨੂੰ ਪੈਦਾ ਕਰਨ ਵਾਲਾ ਪਰਮਾਤਮਾ, ਜਿਸ ਮਨੁੱਖ ਉੱਤੇ ਕਿਰਪਾ ਕਰਦਾ ਹੈ, ਉਹ ਮਨੁੱਖ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ।2
     ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ ਧਾਵਤ ਵਰਜੇ ਠਾਕਿ ਰਹਾਏ ॥
     ਨਾਮੁ ਨਵ ਨਿiਧ ਗੁਰ ਤੇ ਪਾਏ ॥ ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥3
      ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਗੁਰੂ ਦੇ ਸ਼ਬਦ ਵਿਚ ਜੋੜਦਾ ਹੈ, ਜਿਨ੍ਹਾਂ ਨੂੰ ਮਾਇਆ ਪਿੱਛੇ ਦੌੜਦਿਆਂ ਨੂੰ ਵਰਜਦਾ ਹੈ ਤੇ ਰੋਕ ਰੱਖਦਾ ਹੈ, ਉਹ ਮਨੁੱਖ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਉਹ ਮਨੁੱਖ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਹਾਸਲ ਕਰ ਲੈਂਦੇ ਹਨ, ਜੋ ਉਨ੍ਹਾਂ ਵਾਸਤੇ ਮਾਨੋ ਧਰਤੀ ਦੇ ਨੌਂ ਹੀ ਖਜ਼ਾਨੇ ਹਨ, ਆਪਣੀ ਮਿਹਰ ਨਾਲ ਪਰਮਾਤਮਾ ਉਨ੍ਹਾਂ ਦੇ ਮਨ ਵਿਚ ਆ ਵੱਸਦਾ ਹੈ।3
     ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ ਨ ਲਾਗੈ ਜਮ ਪੀਰ ॥
     ਆਪੇ ਸਾਹਿਬੁ ਆਪਿ ਵਜੀਰ ॥ ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥4626
      ਹੇ ਭਾਈ, ਪਰਮਾਤਮਾ ਦਾ ਨਾਮ ਸਿਮਰਦਿਆਂ ਸਰੀਰ ਨੂੰ ਆਨੰਦ ਮਿਲਦਾ ਹੈ, ਸ਼ਾਨਤੀ ਮਿਲਦੀ ਹੈ। ਜਿਸ ਮਨੁੱਖ ਦੇ ਅੰਦਰ ਹਰਿ-ਨਾਮ ਆ ਵੱਸਦਾ ਹੈ, ਉਸ ਨੂੰ ਜਮ ਦਾ ਦੁੱਖ ਪੋਹ ਨਹੀਂ ਸਕਦਾ।
  ਹੇ ਨਾਨਕ, ਜਿਹੜਾ ਪਰਮਾਤਮਾ ਆਪ ਜਗਤ ਦਾ ਸਾਹਿਬ ਹੈ ਤੇ ਆਪ ਹੀ ਜਗਤ ਦੀ ਪਾਲਨਾ ਆਦਿ ਕਰਨ ਵਿਚ ਸਲਾਹ ਦੇਣ ਵਾਲਾ ਹੈ, ਜੋ ਸਾਰੇ ਗੁਣਾਂ ਦਾ ਮਾਲਕ ਹੈ, ਜੋ ਬੜੇ ਜਿਗਰੇ ਵਾਲਾ ਹੈ, ਤੂੰ ਸਦਾ ਉਸ ਦੀ ਸੇਵਾ-ਭਗਤੀ ਕਰ ।4626
    ਚੰਦੀ ਅਮਰ ਜੀਤ ਸਿੰਘ  (ਚਲਦਾ)

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.