ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ iਵਆiਖਆ!(ਭਾਗ 464)
ਗੁਰਬਾਣੀ ਦੀ ਸਰਲ iਵਆiਖਆ!(ਭਾਗ 464)
Page Visitors: 19

 

 

  ਗੁਰਬਾਣੀ ਦੀ ਸਰਲ iਵਆiਖਆ!(ਭਾਗ 464)        
    ਗਉੜੀ ਗੁਆਰੇਰੀ ਮਹਲਾ 3
     ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥
     ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥
     ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥1
      ਹੇ ਭਾਈ, ਜਿਸ ਪਰਮਾਤਮਾ ਦੇ ਦਿੱਤੇ ਹੋਏ ਇਹ ਜਿੰਦ-ਪਰਾਣ ਹਨ, ਜਿਹੜਾ ਪਰਮਾਤਮਾ ਸਭ ਜੀਵਾ ਵਿਚ ਵਿਆਪਕ ਹੈ, ਜਿਸ ਦੀ ਸੇਵਾ ਭਗਤੀ ਕੀਤਿਆਂ, ਉਸ ਦੀ ਦਰਗਾਹ ਵਿਚ ਇੱਜ਼ਤ ਮਿਲਦੀ ਹੈ, ਦਰਗਾਹ ਵਿਚ ਕਬੂਲ ਹੋ ਜਾਈਦਾ ਹੈ, ਉਸ ਨੂੰ ਕਦੀ ਵੀ ਮਨ ਤੋਂ ਭੁਲਾਣਾ ਨਹੀਂ ਚਾਹੀਦਾ।1   
     ਹਰਿ ਕੇ ਨਾਮ ਵਿਟਹੁ ਬਲਿ ਜਾਉ ॥
     ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥1॥ ਰਹਾਉ ॥
      ਮੈਂ ਪਰਮਾਤਮਾ ਦੇ ਨਾਮ ਤੋਂ ਸਦਾ ਸਦਕੇ ਜਾਂਦਾ ਹਾਂ। ਹੇ ਪ੍ਰਭੂ, ਜਦੋ ਤੂੰ ਮੈਨੂੰ ਵਿਸਰ ਜਾਂਦਾ ਹੈਂ, ਉਸੇ ਵੇਲੇ ਮੇਰੀ ਆਤਮਕ ਮੌਤ ਹੋ ਜਾਂਦੀ ਹੈ।1।ਰਹਾਉ। 
     ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥
     ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥
     ਮਨਮੁਖ ਅਗਿਆਨੀ ਜੋਨੀ ਪਾਏ ॥2
      ਹੇ ਪ੍ਰਭੂ, ਜਿਹੜੇ ਬੰਦੇ ਤੂੰ ਆਪ ਹੀ ਕੁਰਾਹੇ ਪਾ ਦਿੱਤੇ ਹਨ, ਜਿਹੜੇ ਸਦਾ ਮਾਇਆ ਦੇ ਮੋਹ ਵਿਚ ਹੀ ਫਸੇ ਰਹਿੰਦੇ ਹਨ, ਉਨ੍ਹਾਂ ਦੇ ਮਨ ਤੋਂ ਤੂੰ ਭੁੱਲ ਜਾਂਦਾ ਹੈਂ। ਉਨ੍ਹਾਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਗਿਆਨ ਹੀਨ ਬੰਦਿਆਂ ਨੂੰ ਤੂੰ ਜੂਨਾਂ ਵਿਚ ਪਾ ਦੇਂਦਾ ਹੈਂ।2  
     ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥
     ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥
     ਗੁਰਮਤੀ ਹਰਿ ਨਾਮਿ ਸਮਾਏ ॥3
      ਹੇ ਭਾਈ, ਜਿਨ੍ਹਾਂ ਮਨੁੱਖਾਂ ਉੱਤੇ ਪਰਮਾਤਮਾ ਖਾਸ ਧਿਆਨ ਨਾਲ ਪ੍ਰਸੰਨ ਹੁੰਦਾ ਹੈ, ਉਨ੍ਹਾਂ ਨੂੰ ਉਹ ਗੁਰੂ ਦੀ ਸੇਵਾ ਵਿਚ ਜੋੜਦਾ ਹੈ, ਉਨ੍ਹਾਂ ਦੇ ਮਨ ਵਿਚ ਪਰਮਾਤਮਾ ਆਪਣਾ ਆਪ ਵਸਾ ਦੇਂਦਾ ਹੈ। ਉਹ ਮਨੁੱਖ ਗੁਰੂ ਦੀ ਮੱਤ ਉੱਤੇ ਤੁਰ ਕੇ ਪਰਮਾਤਮਾ ਦੇ ਨਾਮ ਵਿਚ ਸਦਾ ਲੀਨ ਰਹਿੰਦੇ ਹਨ।3
     ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥
     ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥
     ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥4727
      ਹੇ ਭਾਈ, ਜਿਨ੍ਹਾਂ ਮਨੁੱਖਾਂ ਦੇ ਪੱਲੇ ਚੰਗੇ ਭਾਗ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਉਹ ਉੱਚੇ ਵਿਚਾਰ ਦੇ ਮਾਲਕ ਬਣਦੇ ਹਨ, ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦੇ ਹਨ।
 ਹੇ ਨਾਨਕ ਆਖ, ਮੈਂ ਉਨ੍ਹਾਂ ਮਨੁੱਖਾਂ ਤੋਂ ਸਦਾ ਸਦਕੇ ਹਾਂ, ਜਿਹੜੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ।4727
   ਚੰਦੀ ਅਮਰ ਜੀਤ ਸਿੰਘ  (ਚਲਦਾ)   

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.