ਚੰਦੀ ਅਮਰ ਜੀਤ ਸਿੰਘ
ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥ (ਭਾਗ 1)
Page Visitors: 5
ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥ (ਭਾਗ 1)
ਪਉੜੀ ॥
ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥
ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥
ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥
ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥
ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥20॥ (91)
ਜਿਹੜਾ ਕੰਮ ਤੋੜ-ਚਾੜ੍ਹਨ ਦੀ ਇੱਛਾ ਹੋਵੇ, ਉਸ ਦੀ ਪੂਰਨਤਾ ਲਈ ਪ੍ਰਭੂ ਕੋਲ ਬੇਨਤੀ ਕਰਨੀ ਚਾਹੀਦੀ ਹੈ, ਇਸ ਤਰ੍ਹਾਂ ਸ਼ਬਦ ਗੁਰੂ ਦੀ ਸਿiਖਆ ਦੀ ਰਾਹੀਂ, ਸਦਾ-ਥਿਰ ਪ੍ਰਭੂ ਕਾਰਜ ਸਵਾਰ ਦਿੰਦਾ ਹੈ। ਸੰਤ-ਜਨਾਂ ਦੀ ਸੰਗਤ ਵਿਚ ਨਾਮ-ਖਜ਼ਾਨਾ ਮਿਲਦਾ ਹੈ, ਤੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਚੱਖ ਸਕੀਦਾ ਹੈ। ਸੋ ਇਹ ਬੇਨਤੀ ਕਰਨੀ ਚਾਹੀਦੀ ਹੈ ਕਿ, ਹੇ ਡਰ ਨਾਸ ਕਰਨ ਵਾਲੇ ਤੇ ਦਇਆ ਕਰਨ ਵਾਲੇ ਹਰੀ, ਦਾਸ ਦੀ ਲਾਜ ਰੱਖ ਲੈ। ਹੇ ਨਾਨਕ, ਇਸ ਤਰ੍ਹਾਂ ਪ੍ਰਭੂ ਦੀ ਸਿਫਤ-ਸਾਲਾਹ ਕੀਤਿਆਂ, ਅਲੱਖ ਪ੍ਰਭੂ ਨਾਲ ਸਾਂਝ ਪਾ ਲਈਦੀ ਹੈ ।20।
cMdI Amr jIq isMG (cldw)