ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਯੂਬਾ ਸਿਟੀ ਦਾ ਨਗਰ ਕੀਰਤਨ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ
ਯੂਬਾ ਸਿਟੀ ਦਾ ਨਗਰ ਕੀਰਤਨ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ
Page Visitors: 2477

ਯੂਬਾ ਸਿਟੀ ਦਾ ਨਗਰ ਕੀਰਤਨ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ

Posted On 09 Nov 2016
12

ਯੂਬਾ ਸਿਟੀ, 9 ਨਵੰਬਰ (ਪੰਜਾਬ ਮੇਲ)- ਜੁਗੋ-ਜੁੱਗ ਅਟਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਯੂਬਾ ਸਿਟੀ ਦਾ 37ਵਾਂ ਮਹਾਨ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ। ਉਂਝ ਤਾਂ ਪਿਛਲੇ ਲੰਮੇ ਸਮੇਂ ਤੋਂ ਲੜੀਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਚੱਲ ਰਹੇ ਸਨ, ਪਰ ਆਖਰੀ 3 ਦਿਨ ਹੋਏ ਗੁਰਮਤਿ ਸਮਾਗਮ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਪਹਿਲੇ ਦਿਨ, ਰਾਤ ਨੂੰ ਆਤਿਸ਼ਬਾਜ਼ੀ ਕੀਤੀ ਗਈ। ਦੂਜੇ ਦਿਨ ਸਵੇਰੇ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ ਅਤੇ ਨਵੇਂ ਚੋਲੇ ਪਹਿਨਾਏ ਗਏ। ਅੰਮ੍ਰਿਤ ਸੰਚਾਰ ਹੋਇਆ।
ਇਸ ਦੌਰਾਨ ਸਿੱਖੀ ਬਾਰੇ ਓਪਨ ਹਾਊਸ ‘ਤੇ ਸੈਮੀਨਾਰ ਵੀ ਕਰਵਾਇਆ ਗਿਆ। ਸ਼ਾਮ ਨੂੰ ਰੈਣ ਸੂਬਾਈ ਕੀਰਤਨ ਹੋਇਆ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜੱਥਿਆਂ ਨੇ ਪਹੁੰਚ ਕੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਬਹੁਤ ਸਾਰੇ ਸਿੱਖ ਵਿਦਵਾਨ, ਬੁੱਧੀਜੀਵੀ ਅਤੇ ਸਿੱਖ ਆਗੂ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ।    
      ਤੀਜੇ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਉਪਰੰਤ ਨਗਰ ਕੀਰਤਨ ਦਾ ਆਰੰਭ ਹੋਇਆ। ਇਸ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਸਜਿਆ। ਥਾਂ-ਥਾਂ ‘ਤੇ ਸੰਗਤਾਂ ਵੱਲੋਂ ਲੰਗਰ, ਛਬੀਲਾਂ ਲਾਈਆਂ ਗਈਆਂ। ਬਹੁਤ ਸਾਰੇ ਫਲੋਟ ਅਤੇ ਸਿੱਖ ਜਥੇਬੰਦੀਆਂ ਇਸ ਮੌਕੇ ਨਗਰ ਕੀਰਤਨ ਦੀ ਸ਼ੋਭਾ ਵਧਾਉਣ ਵਿਚ ਸਹਾਈ ਹੋਈਆਂ। ਸ਼ਾਮ ਨੂੰ ਇਹ ਨਗਰ ਕੀਰਤਨ ਇਲਾਕੇ ‘ਚੋਂ ਹੁੰਦਾ ਹੋਇਆ ਗੁਰੂ ਘਰ ਪਹੁੰਚਿਆ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਹੋਈ। ਸਮੁੱਚਾ ਨਗਰ ਕੀਰਤਨ ਸੁੱਖੀ-ਸਾਂਧੀ ਸੰਪੂਰਨ ਹੋਇਆ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.