ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਸਿੱਖ ਧਰਮ ਤੋਂ ਬਾਹਰ ਵਿਆਹ ਕਰਵਾਉਣ ਦੇ ਵਧਦੇ ਰੁਝਾਨ ਨੂੰ ਠੱਲ ਪਾਉਣ ਲਈ ਸੈਮੀਨਾਰ
ਸਿੱਖ ਧਰਮ ਤੋਂ ਬਾਹਰ ਵਿਆਹ ਕਰਵਾਉਣ ਦੇ ਵਧਦੇ ਰੁਝਾਨ ਨੂੰ ਠੱਲ ਪਾਉਣ ਲਈ ਸੈਮੀਨਾਰ
Page Visitors: 2473

ਸਿੱਖ ਧਰਮ ਤੋਂ ਬਾਹਰ ਵਿਆਹ ਕਰਵਾਉਣ ਦੇ ਵਧਦੇ ਰੁਝਾਨ ਨੂੰ ਠੱਲ ਪਾਉਣ ਲਈ ਸੈਮੀਨਾਰ

ਸਿੱਖ ਧਰਮ ਤੋਂ ਬਾਹਰ ਵਿਆਹ ਕਰਵਾਉਣ ਦੇ ਵਧਦੇ ਰੁਝਾਨ ਨੂੰ ਠੱਲ ਪਾਉਣ ਲਈ ਸੈਮੀਨਾਰ
July 24
02:40 2017

ਪੈਰਿਸ, 23 ਜੁਲਾਈ (ਪੰਜਾਬ ਮੇਲ)- ਵਿਦੇਸ਼ਾਂ ਵਿੱਚ ਨੌਜਵਾਨ ਲੜਕੇ-ਲੜਕੀਆਂ ਵੱਲੋਂ ਸਿੱਖ ਧਰਮ ਤੋਂ ਬਾਹਰ ਵਿਆਹ ਕਰਵਾਉਣ ਦੇ ਵਧਦੇ ਰੁਝਾਨ ਨੂੰ ਠੱਲ ਪਾਉਣ ਲਈ ਗੁਰਦੁਆਰਾ ਸਿੰਘ ਸਭਾ ਬੋਬੀਨੀ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮਾਪਿਆਂ ਅਤੇ ਬੱਚਿਆਂ ਨੇ ਹਿੱਸਾ ਲਿਆ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਲੁਧਿਆਣਾ ਵਾਲਿਆਂ ਨੇ ਇਸ ਰੁਝਾਨ ਨੂੰ ਚਿੰਤਾ ਦਾ ਵਿਸ਼ਾ ਦੱਸਦਿਆਂ ਅੰਤਰਜਾਤੀ ਵਿਆਹਾਂ ਦੇ ਦੁਰਪ੍ਰਭਾਵਾਂ ਨੂੰ ਸਲਾਈਡ ਸ਼ੋਅ ਰਾਹੀਂ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਦੂਜੇ ਧਰਮਾਂ ਦੇ ਨੌਜਵਾਨ ਵਿਆਹ ਤੋਂ ਬਾਅਦ ਆਪਣੇ ਜੀਵਨ ਸਾਥੀ ’ਤੇ ਧਰਮ ਪਰਿਵਰਤਨ ਲਈ ਦਬਾਅ ਪਾਉਂਦੇ ਹਨ। ਅਜਿਹੇ ਵਿਆਹਾਂ ਤੋਂ ਪੈਦਾ ਹੋਣ ਵਾਲੇ ਬੱਚੇ ਦਾ ਧਰਮ ਵੀ ਪਿਤਾਪੁਰਖੀ ਹੋਣ ਕਾਰਨ ਪੂਰੀ ਪੀੜ੍ਹੀ ਹੀ ਸਿੱਖੀ ਤੋਂ ਦੂਰ ਹੋ ਜਾਂਦੀ ਹੈ। ਅਜਿਹੇ ਹਾਲਾਤ ਪੈਦਾ ਹੋਣ ਦੇ ਮੁੱਖ ਕਾਰਨ ਅਜੋਕੇ ਯੁੱਗ ਦੀ ਚਕਾਚੌਂਧ ਭਰੀ ਜੀਵਨ ਸ਼ੈਲੀ, ਟੈਲੀਵਿਜ਼ਨ ਦੇ ਵਧਦੇ ਪ੍ਰਭਾਵ, ਨੌਜਵਾਨਾਂ ਦਾ ਨਸ਼ਿਆਂ ’ਚ ਗਲਤਾਨ ਹੋਣਾ ਤੇ ਫ਼ਿਲਮੀ ਕਲਾਕਾਰਾਂ ਨੂੰ ਆਪਣਾ ਆਦਰਸ਼ ਮੰਨਣਾ ਆਦਿ ਹਨ। ਉਨ੍ਹਾਂ ਸਿੱਖ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਦੀਆਂ ਮਹਾਨ ਸ਼ਖ਼ਸੀਅਤਾਂ ਮਾਤਾ ਭਾਗ ਕੌਰ, ਜਿੰਦ ਕੌਰ, ਸਦਾ ਕੌਰ, ਬਸੰਤ ਕੌਰ, ਸ਼ਾਮ ਸਿੰਘ ਅਟਾਰੀ, ਭਾਈ ਮਨੀ ਸਿੰਘ, ਸ਼ਹੀਦ ਬਾਬਾ ਦੀਪ ਸਿੰਘ ਤੇ ਹਰੀ ਸਿੰਘ ਨਲੂਆ ਨੂੰ ਆਪਣਾ ਰੋਲ ਮਾਡਲ ਮੰਨਣ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.