ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਯੂਬਾ ਸਿਟੀ ਨਗਰ ਕੀਰਤਨ ‘ਚ ਹਜ਼ਾਰਾਂ ਲੋਕ ਹੋਏ ਨਤਮਸਤਕ
ਯੂਬਾ ਸਿਟੀ ਨਗਰ ਕੀਰਤਨ ‘ਚ ਹਜ਼ਾਰਾਂ ਲੋਕ ਹੋਏ ਨਤਮਸਤਕ
Page Visitors: 2416

ਯੂਬਾ ਸਿਟੀ ਨਗਰ ਕੀਰਤਨ ‘ਚ ਹਜ਼ਾਰਾਂ ਲੋਕ ਹੋਏ ਨਤਮਸਤਕਯੂਬਾ ਸਿਟੀ ਨਗਰ ਕੀਰਤਨ ‘ਚ ਹਜ਼ਾਰਾਂ ਲੋਕ ਹੋਏ ਨਤਮਸਤਕ

November 08
10:28 2017
ਯੂਬਾ ਸਿਟੀ, 8 ਨਵੰਬਰ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਟਰਬਿਆਨਾ ਰੋਡ ਵਿਖੇ ਗੁਰਤਾਗੱਦੀ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਨਗਰ ਕੀਰਤਨ ਤੋਂ ਪਹਿਲਾਂ ਇਕ ਮਹੀਨੇ ਧਾਰਮਿਕ ਦੀਵਾਨ ਸਜਾਏ ਗਏ। ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਨਗਰ ਕੀਰਤਨ ਤੋਂ 2 ਦਿਨ ਪਹਿਲਾਂ ਆਤਿਸ਼ਬਾਜ਼ੀ ਕੀਤੀ ਗਈ ਅਤੇ 1 ਦਿਨ ਪਹਿਲਾਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੇ ਲਈ ਵੱਖ-ਵੱਖ ਆਗੂਆਂ ਨੂੰ ਸੱਦਾ ਪੱਤਰ ਦਿੱਤਾ ਗਿਆ ਸੀ। ਇਨ੍ਹਾਂ ‘ਚ ਡਾ. ਹਰਸ਼ਿੰਦਰ ਕੌਰ, ਸਰਬੱਤ ਦਾ ਭੱਲਾ ਚੈਰੀਟਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ, ਇੰਗਲੈਂਡ ਤੋਂ ਡਾ. ਇਕਤਿਦਾਰ ਕਰਾਮਾਤ ਚੀਮਾ ਤੋਂ ਇਲਾਵਾ ਹੋਰ ਵੀ ਆਗੂ ਸ਼ਾਮਿਲ ਸਨ। ਇਨ੍ਹਾਂ ਆਗੂਆਂ ਨੂੰ ਉਨ੍ਹਾਂ ਵੱਲੋਂ ਭਾਈਚਾਰਕ ਕੰਮਾਂ ਲਈ ਸਨਮਾਨਿਤ ਵੀ ਕੀਤਾ ਗਿਆ।
  ਨਿਸ਼ਾਨ ਸਾਹਿਬ ਦੀ ਸੇਵਾ ਕੀਤਾ ਗਈ। ਇਸ ਮੌਕੇ ਕੀਰਤਨ ਦਰਬਾਰ ‘ਚ ਹੋਰਨਾਂ ਤੋਂ ਇਲਾਵਾ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ, ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਭਾਈ ਮਨੋਹਰ ਸਿੰਘ ਦਿੱਲੀ ਵਾਲੇ, ਲਖਵਿੰਦਰ ਸਿੰਘ ਸੋਹਲ ਅਤੇ ਭਾਈ ਸਾਹਿਬ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ। ਸਿੱਖ ਆਗੂ ਡਾ. ਪ੍ਰਿਤਪਾਲ ਸਿੰਘ, ਜਸਵੰਤ ਸਿੰਘ ਹੋਠੀ, ਸਿਮਰਨਜੀਤ ਸਿੰਘ ਮਾਨ ਦੇ ਬੇਟੇ ਇਮਾਨ ਸਿੰਘ ਮਾਨ, ਡਾ. ਅਮਰਜੀਤ ਸਿੰਘ, ਬੂਟਾ ਸਿੰਘ ਖੜੌਦ, ਤਜਿੰਦਰ ਸਿੰਘ ਦੁਸਾਂਝ ਅਤੇ ਸਰਬਜੀਤ ਸਿੰਘ ਸ਼ੱਬਾ ਥਿਆੜਾ ਵੀ ਇਸ ਮੌਕੇ ਹਾਜ਼ਰ ਸਨ। ਸਟੇਜ ਦੀ ਸੇਵਾ ਗੁਰਮੇਲ ਸਿੰਘ ਗਿੱਲ ਨੇ ਬਾਖੂਬੀ ਨਿਭਾਈ। ਐਤਵਾਰ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ‘ਚ ਚਲੇ ਇਸ ਵਿਸ਼ਾਲ ਨਗਰ ਕੀਰਤਨ ‘ਚ ਵੱਖ-ਵੱਖ ਜਥੇਬੰਦਿਆਂ ਅਤੇ ਰਾਜਨੀਤਿਕ ਪਾਰਟੀਆਂ ਨੇ ਆਪੋ-ਆਪਣੇ ਫਲੋਟ ਸ਼ਾਮਿਲ ਕੀਤੇ ਹੋਏ ਸਨ। ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਇਸ ਮੌਕੇ ਹਾਜ਼ਰ ਸੀ। ਨਗਰ ਕੀਰਤਨ ਦੇ ਰਸਤੇ ਵਿਚ ਥਾਂ-ਥਾਂ ‘ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਛਬੀਲਾਂ ਅਤੇ ਲੰਗਰ ਲਾਏ ਗਏ। ਸੁਰੱਖਿਆ ਦਸਤਿਆਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਸ ਕਰਕੇ ਇਹ ਨਗਰ ਕੀਰਤਨ ਸੁੱਖੀ-ਸਾਂਦੀ ਹੋ ਨਿਬੜਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ ਗੁਰਨਾਮ ਸਿੰਘ ਪੰਮਾ, ਬਲਬੀਰ ਸਿੰਘ ਸੋਹਲ, ਬਲਰਾਜ ਸਿੰਘ ਢਿੱਲੋਂ, ਦਲਵੀਰ ਸਿੰਘ ਗਿੱਲ, ਹਰਮਨਦੀਪ ਸਿੰਘ ਸੰਧੂ, ਗੁਰਮੇਜ ਸਿੰਘ ਗਿੱਲ, ਪਲਵਿੰਦਰ ਸਿੰਘ ਮਾਹੀ, ਸੁਖਵਿੰਦਰ ਸਿੰਘ, ਹਰਭਜਨ ਸਿੰਘ ਢੇਰੀ ਅਤੇ ਹਰਨਰਿੰਦਰਪਾਲ ਸਿੰਘ ਮੌਜੂਦ ਸਨ।
 
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.