ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ
ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ
Page Visitors: 2422

ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

April 18
10:22 2018

ਡੇਟਨ, 18 ਅਪ੍ਰੈਲ (ਪੰਜਾਬ ਮੇਲ)- ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਿਨਸਿਨਾਟੀ, ਓਹਾਇਓ ‘ਚ 2018 ਇੰਟਰਨੈਸ਼ਨਲ ਸਿੱਖ ਯੂਥ ਸਿੰਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ। ਇਸ ਵਿਚ 6 ਸਾਲ ਤੋਂ 18 ਸਾਲ ਦੇ 52 ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਬੱਚਿਆਂ ਨੂੰ ਉਮਰ ਦੇ ਸਾਹਿਬ ਨਾਲ ਚਾਰ ਗਰੁੱਪਾਂ ‘ਚ ਵੰਡਿਆ ਗਿਆ ਸੀ। ਸਿਨਸਿਨਾਟੀ ਤੋਂ ਇਲਾਵਾ ਨਾਲ ਲੱਗਦੇ ਸ਼ਹਿਰ ਡੇਟਨ ਦੇ ਬੱਚਿਆਂ ਨੇ ਵੀ ਇਸ ਵਿਚ ਭਾਗ ਲਿਆ। ਇਨ੍ਹਾਂ ਵਿਚੋਂ 9 ਬੱਚੇ 26 ਮਈ ਨੂੰ ਸਿਨਸਿਨਾਟੀ ਵਿਖੇ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ‘ਚ ਭਾਗ ਲੈਣਗੇ।
ਭਾਸ਼ਨ ਪ੍ਰਤੀਯੋਗਤਾ ਵਿਚ ਪਹਿਲੇ ਗਰੁੱਪ ਵਿਚ ਗੁਰਮਨਪੀ੍ਰਤ ਕੌਰ ਨੇ ਪਹਿਲਾ, ਮਿਹਰ ਕੌਰ ਨੇ ਦੂਜਾ ਤੇ ਅਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਗਰੁੱਪ ਵਿਚ ਮਾਨਿਤ ਸਿੰਘ ਨੇ ਪਹਿਲਾ, ਹਰਮਨਪੀ੍ਰਤ ਕੌਰ ਨੇ ਦੂਜਾ ਤੇ ਸ਼ੁਭਪ੍ਰੀਤ ਕੌਰ ਨੇ ਤੀਜਾ ਸਥਾਨ, ਤੀਜੇ ਗਰੁੱਪ ਵਿਚ ਕੋਮਲਹੋਤ ਕੌਰ ਨੇ ਪਹਿਲਾ, ਸਮਾਰਾ ਕੌਰ ਨੇ ਦੂਜਾ ਤੇ ਸੁਨੀਤਵੀਰ ਸਿੰਘ ਨੇ ਤੀਜਾ ਸਥਾਨ, ਚੌਥੇ ਗਰੁੱਪ ਵਿਚ ਅਨਿਤਵੀਰ ਸਿੰਘ ਨੇ ਪਹਿਲਾ, ਰਵਨੀਤ ਸਿੰਘ ਨੇ ਦੂਜਾ ਤੇ ਅਜੂਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਜੇਤੂਆਂ ਤੋਂ ਇਲਾਵਾ ਬਾਕੀ ਦੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ ਗਏ। ਓਹਾਇਓ ਸੂਬੇ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ ਸੰਸਥਾ ਵਲੋਂ 2004 ਤੋਂ ਹਰ ਸਾਲ ਮਾਰਚ-ਅਪ੍ਰੈਲ ਦੇ ਮਹੀਨੇ ਵਿਚ ਇਹ ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ। ਫਿਰ ਰਾਜ ਪੱਧਰੀ ਤੇ ਅੰਤ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਅਗਸਤ ਦੇ ਮਹੀਨੇ ਵਿਚ ਅੰਤਰਰਾਸ਼ਰਟੀ ਪੱਧਰ ਦੇ ਮੁਕਾਬਲਿਆਂ ਵਿਚ ਭਾਗ ਲੈਂਦੇ ਹਨ।
ਇਸ ਸਾਲ ਇਹ ਫਾਈਨਲ ਮੁਕਾਬਲੇ ਸਿਆਟਲ ਵਿਖੇ ਕਰਵਾਏ ਜਾਣਗੇ। ਸਿੰਪੋਜ਼ੀਅਮ ਦੀ ਤਿਆਰੀ ਨਾਲ ਬੱਚਿਆਂ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ, ਨਾਲ ਹੀ ਉਨ੍ਹਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲੱਗਦਾ ਹੈ। ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਨੇ ਇਸ ਸਮਾਗਮ ਵਿਚ ਭਾਗ ਲੈਂਦੇ ਹੋਏ ਆਪਣੇ ਵਲੋਂ ਵਧੀਆ ਤੋਂ ਵਧੀਆ ਭਾਸ਼ਣ ਤਿਆਰ ਕੀਤੇ ਅਤੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਉਹ ਕਿਸੇ ਪ੍ਰਤੀਯੋਗਤਾ ਵਿਚ ਭਾਗ ਲੈ ਰਹੇ ਹਨ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਇਸ ਸਮਾਗਮ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਲਈ ਸਾਰੇ ਵਾਲੰਟੀਅਰਾਂ, ਬੱਚਿਆਂ, ਸੰਗਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.