ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਪਹਿਲੇ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੜੀਸਾ ਤੇ ਕਰਨਾਟਕ ’ਚ ਸਮਾਗਮਾਂ ਸਬੰਧੀ ਹੋਈ ਇਕੱਤਰਤਾ
ਪਹਿਲੇ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੜੀਸਾ ਤੇ ਕਰਨਾਟਕ ’ਚ ਸਮਾਗਮਾਂ ਸਬੰਧੀ ਹੋਈ ਇਕੱਤਰਤਾ
Page Visitors: 2385

ਪਹਿਲੇ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੜੀਸਾ ਤੇ ਕਰਨਾਟਕ ’ਚ ਸਮਾਗਮਾਂ ਸਬੰਧੀ ਹੋਈ ਇਕੱਤਰਤਾਪਹਿਲੇ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੜੀਸਾ ਤੇ ਕਰਨਾਟਕ ’ਚ ਸਮਾਗਮਾਂ ਸਬੰਧੀ ਹੋਈ ਇਕੱਤਰਤਾ

June 19
15:41 2018
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਸਮਾਗਮਾਂ ਸਬੰਧੀ ਕੀਤਾ ਵਿਚਾਰ-ਵਟਾਂਦਰਾ
ਅੰਮ੍ਰਿਤਸਰ, 19 ਜੂਨ (ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੀ ਸਹੂਲਤ ਲਈ ਅਗਾਊਂ ਪ੍ਰਬੰਧ ਆਰੰਭੇ ਜਾ ਚੁੱਕੇ ਹਨ, ਉਥੇ ਹੀ ਧਰਮ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੱਜ ਇਕ ਇਕੱਤਰਤਾ ਦੌਰਾਨ ਉੜੀਸਾ, ਕਰਨਾਟਕ ਤੇ ਉਤਰਾਖੰਡ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਕੁਲਵੰਤ ਸਿੰਘ ਮੰਨਣ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪਨੂੰ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਮੀਤ ਸਿੰਘ ਕਾਦੀਆਂ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਉਤਰਾਖੰਡ ਦੇ ਕੁੜਿਆਲ ਘਾਟ ਤੋਂ ਸੁਲਤਾਨਪੁਰ ਲੋਧੀ ਤੱਕ ਇਕ ਵਿਸ਼ਾਲ ਨਗਰ ਕੀਰਤਨ 1 ਅਕਤੂਬਰ ਨੂੰ ਆਰੰਭ ਕੀਤਾ ਜਾਵੇਗਾ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸੇ ਤਰ੍ਹਾਂ ਉਤਰਾਖੰਡ, ਉੜੀਸਾ ਤੇ ਕਰਨਾਟਕ ਵਿਖੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਰੂਪ-ਰੇਖਾ ਅਤੇ ਤਿਆਰੀ ਸਬੰਧੀ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅਧਿਕਾਰੀ ਵੱਖ-ਵੱਖ ਸੂਬਿਆਂ ਵਿਚ ਜਾਣਗੇ। ਉੜੀਸਾ ਲਈ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਅਤੇ ਮੀਤ ਸਕੱਤਰ ਸ. ਸਕੱਤਰ ਸਿੰਘ ਅਤੇ ਕਰਨਾਟਕਾ ਲਈ ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਸ. ਸਰਵਣ ਸਿੰਘ ਕੁਲਾਰ, ਸ. ਪਰਮਜੀਤ ਸਿੰਘ ਰਾਏਪੁਰ ਤੋਂ ਇਲਾਵਾ ਗਿਆਨੀ ਭਗਵਾਨ ਸਿੰਘ ਜੌਹਲ ਅਤੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਨੂੰ ਨਿਰਧਾਰਤ ਕੀਤਾ ਗਿਆ ਹੈ ਜੋ ਸਥਾਨਕ ਸੰਗਤਾਂ, ਸਿੱਖ ਆਗੂਆਂ ਅਤੇ ਕਮੇਟੀਆਂ ਨੂੰ ਮਿਲ ਕੇ ਸਮਾਗਮਾਂ ਸਬੰਧੀ ਵਿਚਾਰ-ਵਿਟਾਂਦਰਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਉਤਰਾਖੰਡ ਦੇ ਸਮਾਗਮਾਂ ਦੀ ਰੂਪ-ਰੇਖਾ ਲਈ ਵੀ ਜਲਦੀ ਹੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀ ਜਾਣਗੇ।
ਇਕੱਤਰਤਾ ਦੌਰਾਨ ਸ. ਸੁਖਮੀਤ ਸਿੰਘ ਕਾਦੀਆਂ, ਗਿਆਨੀ ਭਗਵਾਨ ਸਿੰਘ ਜੌਹਲ, ਸ. ਤੀਰਥ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ, ਸ. ਤੇਜਿੰਦਰ ਸਿੰਘ ਪੱਡਾ ਤੇ ਹੋਰ ਮੌਜੂਦ ਸਨ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.