ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਆਪ ਨੇ ਕੀਤਾ ਸਹੀਦ ਭਗਤ ਸਿੰਘ ਨੂੰ ਜਨਮ ਦਿਨ ਤੇ ਯਾਦ
ਆਪ ਨੇ ਕੀਤਾ ਸਹੀਦ ਭਗਤ ਸਿੰਘ ਨੂੰ ਜਨਮ ਦਿਨ ਤੇ ਯਾਦ
Page Visitors: 2438

ਆਪ ਨੇ ਕੀਤਾ ਸਹੀਦ ਭਗਤ ਸਿੰਘ ਨੂੰ ਜਨਮ ਦਿਨ ਤੇ ਯਾਦਆਪ ਨੇ ਕੀਤਾ ਸਹੀਦ ਭਗਤ ਸਿੰਘ ਨੂੰ ਜਨਮ ਦਿਨ ਤੇ ਯਾਦSeptember 28 16:51 2018
Print This Article
Share it With Friends
ਸ਼ਹੀਦਾਂ ਦੇ ਅਧੁਰੇ ਸੁਪਨੇ ਪੂਰੇ ਕਰਨ ਦਾ ਲਿਆ ਪ੍ਰਣ

ਲੁਧਿਆਣਾ, 28 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਵਲੰਟੀਅਰਾਂ ਵਲੋਂ ਅੱਜ ਦੇਸ਼ ਦੇ ਮਹਾਨ ਸਪੂਤ ਸ਼ਹੀਦ-ਏ-ਅਜ਼ਮ ਭਗਤ ਸਿੰਘ ਦਾ ਜਨਮ ਦਿਨ ਜਗਰਾਉਂ ਪੁੱਲ ਤੇ ਸ਼ਹੀਦੀ ਸਮਾਰਕ ਤੇ ਸ਼ਹੀਦਾਂ ਦੇ ਬੁੱਤਾਂ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਮਨਾਇਆ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕੀਤਾ। ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਦੇ ਪਾਰਟੀ ਦੇ ਲੁਧਿਆਣਾ ਸ਼ਹਿਰੀ ਦੇ ਦਲਜੀਤ ਸਿੰਘ ਗਰੇਵਾਲ ਅਤੇ ਪਾਰਟੀ ਬੁਲਾਰਾ ਦਰਸ਼ਨ ਸਿੰਘ ਸੰਕਰ ਨੇ ਕਿਹਾ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਬੇਸ਼ੁਮਾਰ ਕੁਰਬਾਨੀਆਂ ਸਦਕਾ ਕੀ ਆਜਾਦੀ ਮਿਲੀ, ਪਰ ਅਜੇ ਵੀ ਸ਼ਹੀਦਾਂ ਦੇ ਇਕ ਚੰਗਾ ਸਮਾਜ ਸਿਰਜਣ ਦੇ ਸੁਪਨੇ ਅਧੁਰੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਗਰੀਬੀ ਅਨਪੜ੍ਹਤਾ, ਬੇਰੁਜਗਾਰੀ ਅਤੇ ਭਿ੍ਸ਼ਟਾਚਾਰ ਵਿਚ ਦਿਨੋ ਦਿਨ ਹੋ ਰਿਹਾ ਵਾਧਾ ਲੋਕਾਂ ਦਾ ਜੀਣਾ ਮੁਹਾਲ ਕਰ ਰਿਹੈ। ਇਸ ਸਮੇਂ ਹਾਜਰ ਵਰਕਰਾਂ ਨੇ ਮਹਾਨ ਸ਼ਹੀਦਾਂ ਦੇ ਅਧੁਰੇ ਸੁੱਪਨੇ ਪੂਰੇ ਕਰਨ ਦਾ ਪ੍ਰਣਦਵਾਇਆ ਲਿਆ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਜ਼ੋਨ-2 ਦੀ ਪ੍ਰਧਾਨ ਰਾਜਿੰਦਰਪਾਲ ਕੌਰ ਛੀਨਾ, ਰਵਿੰਦਰਪਾਲ ਸਿੰਘ ਪਾਲੀ, ਮਾਸਟਰ ਹਰੀ ਸਿੰਘ, ਪੁਨੀਤ ਸਾਹਨੀ, ਦੁਪਿੰਦਰ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਸਤਵਿੰਦਰ ਕੌਰ ਸੱਤੀ, ਬੀਰ ਸੁਖਪਾਲ,ਅਮਰਿਤ ਸ਼ਰਮਾ ਵੀ ਹਾਜ਼ਰ ਸਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.