ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਚੂਹੇਵਾਲ ਵਾਸੀਆਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
ਚੂਹੇਵਾਲ ਵਾਸੀਆਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
Page Visitors: 2359

ਚੂਹੇਵਾਲ ਵਾਸੀਆਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
 ਬਾਬੂਸ਼ਾਹੀ ਬਿਊਰੋ
 Wednesday, May 05, 2021 07:34 PM

 
  • ਚੂਹੇਵਾਲ ਵਾਸੀਆਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
      ਬਟਾਲਾ, 5 ਮਈ 2021 - ਸਿੱਖ ਪੰਥ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 298ਵਾਂ ਜਨਮ ਦਿਹਾੜਾ ਅੱਜ ਪਿੰਡ ਚੂਹੇਵਾਲ ਦੀ ਸੰਗਤ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਚੂਹੇਵਾਲ ਦੀ ਸੰਗਤ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਕਰਾ ਕੇ ਭੋਗ ਪਾਏ ਗਏ।
      ਇਸ ਉਪਰੰਤ ਪਿੰਡ ਦੇ ਸਰਪੰਚ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਬਮਰਾਹ ਨੇ ਸੰਗਤਾਂ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੀ ਕੌਮ ਨੂੰ ਮਹਾਰਾਜਾ ਸਾਹਿਬ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਸਿੱਖ ਮਿਸਲਾਂ ਵਿੱਚ ਰਾਮਗੜ੍ਹੀਆ ਮਿਸਲ ਸਭ ਤੋਂ ਅਹਿਮ ਮਿਸਲ ਸੀ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਏ ਨੇ ਹਲੀਮੀ ਰਾਜ ਨੂੰ ਕਾਇਮ ਕੀਤਾ ਸੀ। ਉਨ੍ਹਾਂ ਕਿਹਾ ਕਿ 18ਵੀਂ ਸਦੀ ਦੇ ਜੰਗਾਂ-ਯੁੱਧਾਂ ਦੇ ਸਮੇਂ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਏ ਨੇ ਬੜੇ ਸੁਚੱਜੇ ਢੰਗ ਨਾਲ ਕੌਮ ਦੀ ਅਗਵਾਈ ਕੀਤੀ ਅਤੇ ਆਪਣੇ ਬਹਾਦਰੀ ਭਰੇ ਕਾਰਨਾਮਿਆਂ ਨੂੰ ਇਤਿਹਾਸ ਵਿੱਚ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਮੇਸ਼ਾਂ ਸਿੱਖ ਕੌਮ ਦੇ ਨਾਇਕ ਵਜੋਂ ਯਾਦ ਕੀਤੇ ਜਾਣਗੇ।
      ਇਸ ਮੌਕੇ ਪਰਮਜੀਤ ਸਿੰਘ ਪ੍ਰਧਾਨ, ਬਾਬਾ ਮੰਗਲ ਸਿੰਘ, ਬਾਬਾ ਗੁਰਮੀਤ ਸਿੰਘ, ਅਮਰੀਕ ਸਿੰਘ ਪਨੇਸਰ, ਸਵਰਨ ਸਿੰਘ, ਸੁਰਜੀਤ ਸਿੰਘ ਪਨੇਸਰ, ਮਾਸਟਰ ਗੁਰਵਿੰਦਰ ਸਿੰਘ ਬੰਟੀ, ਹਰਵਿੰਦਰ ਸਿੰਘ ਵਿੱਕੀ, ਗੁਰਜੀਤ ਸਿੰਘ ਪਨੇਸਰ, ਰਾਜਾ ਨਾਗੀ, ਮਾਸਟਰ ਬਾਵਾ ਸਿੰਘ, ਬਲਦੇਵ ਸਿੰਘ, ਗੁਰਜਾਨ ਸਿੰਘ, ਬੀਬੀ ਪਾਲ ਕੌਰ, ਮੁਖਤਾਰ ਸਿੰਘ, ਸਰਦੂਲ ਸਿੰਘ ਸਮੇਤ ਪਿੰਡ ਦੀ ਸੰਗਤ ਹਾਜ਼ਰ ਸੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.