ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਪਾਕਿ ਸਿੱਖ ਕੌਂਸਲ ਦੇ ਚੇਅਰਮੈਨ ਵੱਲੋਂ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ
ਪਾਕਿ ਸਿੱਖ ਕੌਂਸਲ ਦੇ ਚੇਅਰਮੈਨ ਵੱਲੋਂ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ
Page Visitors: 2557

ਪਾਕਿ ਸਿੱਖ ਕੌਂਸਲ ਦੇ ਚੇਅਰਮੈਨ ਵੱਲੋਂ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ
ਅੰਮ੍ਰਿਤਸਰ, 11 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਸਿੱਖ ਕੌਂਸਲ ਦੇ ਚੇਅਰਮੈਨ ਅਤੇ ਸਿੰਧ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਮੈਬਰ . ਰਾਮੇਸ਼ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਪਾਕਿਸਤਾਨੀ ਸਿੱਖਾਂ ਦੇ ਮਸਲਿਆਂ ਬਾਰੇ ਵਿਚਾਰ ਕੀਤਾਜਥੇਦਾਰ ਦੇ ਗ੍ਰਹਿ ਵਿਖੇ ਹੋਈ ਇਸ ਮੀਟਿੰਗ ਵਿਚ . ਰਾਮੇਸ਼ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਸਦਾ ਸਿੰਧੀ ਭਾਈਚਾਰੇ ਨਾਲ ਸੰਬਧਤ ਕੁਝ ਹਿੰਦੂ ਮੰਦਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕੀਤੇ ਹੋਏ ਹਨਉਨ੍ਹਾਂ ਦੱਸਿਆ ਕਿ ਉਥੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਸੁਖਆਸਨ ਸੰਬੰਧੀ ਮਰਿਯਾਦਾ ਨੂੰ ਧਿਆਨ ਨਹੀ ਰਖਿਆ ਜਾਂਦਾਉਨ੍ਹਾਂ ਦੱਸਿਆ ਕਿ ਮਰਿਯਾਦਾ ਦੀ ਜਾਣਕਾਰੀ ਨਾ ਹੋਣ ਕਾਰਣ ਸਿੰਧ ਦੇ ਸ਼ਿਕਾਰਪੁਰ ਕਈ ਜਗ੍ਹਾ ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਸਿੱਖ ਜਥੇਦਾਰ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਇਸ ਲਈ ਜਦ ਵੀ ਸੰਭਵ ਹੋਵੇ ਜਥੇਦਾਰ ਪਾਕਿਸਤਾਨ ਦੀ ਫੇਰੀ ਤੇ ਆਉਣਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਸੰਬਧੀ ਦਿਸ਼ਾ ਨਿਰਦੇਸ਼ ਦਿੱਤੇ ਜਾਣਜਥੇਦਾਰ ਨੇ ਉਨ੍ਹਾਂ ਦੀ ਗੱਲ ਨੂੰ ਬੜੇ ਗੌਰ ਨਾਲ ਸੁਣਿਆ ਤੇ ਵਿਸ਼ਵਾਸ ਦਿੱਤਾ ਕਿ ਜਥੇਦਾਰਾਂ ਦੀ ਅਗਾਮੀ ਮੀਟਿੰਗ ਇਸ ਮਾਮਲੇ ਤੇ ਵਿਚਾਰ ਕੀਤੀ ਜਾਵੇਗੀਉਨ੍ਹਾਂ ਪਾਕਿਸਤਾਨ ਸਿੱਖ ਕੌਂਸਲ ਦੀ ਸੇਵਾ ਨੂੰ ਮਾਨਤਾ ਦਿੰਦੇ ਹੋਏ ਕਿਹਾ ਕਿ ਪਿਛਲੇ ਸਮੇਂ ਜਿਵੇਂ ਪਾਕਿਸਤਾਨ ਸਿੱਖ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸੰਬੰਧੀ ਸਖਤ ਸਟੈਂਡ ਲਿਆ ਸੀ, ਇਸੇ ਤਰ੍ਹਾਂ ਹੀ ਭਵਿੱਖ ਵੀ ਗੁਰੂ ਸਾਹਿਬ ਦੇ ਮਾਨ ਸਨਮਾਨ ਲਈ ਤੱਤਪਰ ਰਹਿਣਉਨ੍ਹਾਂ ਰਾਮੇਸ਼ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ

 

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.