ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
‘ਚੌਥਾ ਪਰਲਜ਼ ਵਿਸ਼ਵ ਕਬੱਡੀ ਕੱਪ-2013’; ਵਿਸ਼ਵ ਕਬੱਡੀ ਕੱਪ ਦੇ ਮੈਚਾਂ ਦਾ ਪਟਿਆਲਾ ਤੋਂ ਸ਼ਾਨਦਾਰ ਆਗਾਜ਼
‘ਚੌਥਾ ਪਰਲਜ਼ ਵਿਸ਼ਵ ਕਬੱਡੀ ਕੱਪ-2013’; ਵਿਸ਼ਵ ਕਬੱਡੀ ਕੱਪ ਦੇ ਮੈਚਾਂ ਦਾ ਪਟਿਆਲਾ ਤੋਂ ਸ਼ਾਨਦਾਰ ਆਗਾਜ਼
Page Visitors: 2588

‘ਚੌਥਾ ਪਰਲਜ਼ ਵਿਸ਼ਵ ਕਬੱਡੀ ਕੱਪ-2013’; ਵਿਸ਼ਵ ਕਬੱਡੀ ਕੱਪ ਦੇ ਮੈਚਾਂ ਦਾ ਪਟਿਆਲਾ ਤੋਂ ਸ਼ਾਨਦਾਰ ਆਗਾਜ਼

ਪਟਿਆਲਾ ਦੇ ਵਾਈ.ਪੀ.ਐਸ ਸਟੇਡੀਅਮ ਵਿਖੇ ਚੌਥੇ ਪਰਲਜ਼ ਵਿਸ਼ਵ ਕਬੱਡੀ ਕੱਪ-2013 ਦੌਰਾਨ ਮੁੱਖ ਮਹਿਮਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਕੀਨੀਆ ਦੀ ਕਬੱਡੀ ਟੀਮ ਨਾਲ ਜਾਣ ਪਛਾਣ ਕਰਦੇ ਹੋਏ। ਉਨ੍ਹਾਂ ਨਾਲ ਖੇਡ ਵਿਭਾਗ ਦੇ ਡਾਇਰੈਕਟਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਸਕੱਤਰ ਸ਼੍ਰੀ ਅਸ਼ੋਕ ਗੁਪਤਾ, ਡਵੀਜ਼ਨਲ ਕਮਿਸ਼ਨਰ ਸ਼੍ਰੀ ਅਜੀਤ ਸਿੰਘ ਪੰਨੂ, ਆਈ.ਜੀ. ਸ਼੍ਰੀ ਪਰਮਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ, ਐਸ.ਐਸ.ਪੀ ਸ. ਹਰਦਿਆਲ ਸਿੰਘ ਮਾਨ ਵੀ ਨਜ਼ਰ ਆ ਰਹੇ ਹਨ।
ਪਟਿਆਲਾ, 1 ਦਸੰਬਰ (ਗੁਰਿੰਦਰਜੀਤ ਸਿੰਘ ਪੀਰਜੈਨ/ਪੰਜਾਬ ਮੇਲ)- ਚੌਥੇ ਪਰਲਜ਼ ਵਿਸ਼ਵ ਕਬੱਡੀ ਕੱਪ-2013 ਦੇ ਅੱਜ ਪਟਿਆਲਾ ਦੇ ਵਾਈ.ਪੀ.ਐਸ ਸਟੇਡੀਅਮ ਵਿਖੇ ਹੋਏ ਤਿੰਨ ਸ਼ੁਰੂਆਤੀ ਕੌਮਾਂਤਰੀ ਮੈਚਾਂ ਦੌਰਾਨ ਖੇਡ ਪ੍ਰੇਮੀਆਂ ਨਾਲ ਖਚਾਖਚ ਭਰੇ ਸਟੇਡੀਅਮ ਵਿੱਚ ਮਰਦਾਂ ਦੇ ਵਰਗ ਵਿੱਚ ਭਾਰਤ ਦੀ ਟੀਮ ਨੇ ਦੁਨੀਆਂ ਦੀ ਸੁਪਰ ਪਾਵਰ ਵੱਜੋਂ ਜਾਣੇ ਜਾਂਦੇ ਅਮਰੀਕਾ ਦੀ ਟੀਮ ਨੂੰ 59-31 ਨਾਲ ਮਾਤ ਦਿੱਤੀ ਜਦਕਿ ਸਪੇਨ ਦੀ ਟੀਮ ਨੇ ਕੀਨੀਆ ਨੂੰ 40-32 ਅੰਕਾਂ ਦੇ ਫ਼ਰਕ ਨਾਲ ਹਰਾਇਆ ਅਤੇ ਔਰਤਾਂ ਦੇ ਵਰਗ ’ਚ ਭਾਰਤ ਦੀਆਂ ਕੁੜੀਆਂ ਨੇ ਨਿਊਜ਼ੀਲੈਂਡ ਦੀ ਟੀਮ ਨੂੰ 44-12 ਦੇ ਫਰਕ ਨਾਲ ਹਰਾ ਕੇ ਆਪਣੀ ਸਰਦਾਰੀ ਕਾਇਮ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਪੁੱਜੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਦੇਸ਼ ਤੇ ਵਿਦੇਸ਼ ਤੋਂ ਪੁੱਜੇ ਵੱਡੀ ਗਿਣਤੀ ਵਿੱਚ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਖੇਡ

ਪਟਿਆਲਾ ਦੇ ਵਾਈ.ਪੀ.ਐਸ ਸਟੇਡੀਅਮ ਵਿਖੇ ਚੌਥੇ ਪਰਲਜ਼ ਵਿਸ਼ਵ ਕਬੱਡੀ ਕੱਪ-2013 ਦੌਰਾਨ ਮੁੱਖ ਮਹਿਮਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਸਪੇਨ ਦੀ ਕਬੱਡੀ ਟੀਮ ਨਾਲ ਜਾਣ ਪਛਾਣ ਕਰਦੇ ਹੋਏ।
ਸੱਭਿਆਚਾਰ ਪੈਦਾ ਕਰਨ ਲਈ ਸਾਲ 2013-14 ਦੇ ਬਜਟ ਵਿੱਚ ਖੇਡਾਂ ਦੇ ਬਜਟ ਨੂੰ 12 ਕਰੋੜ ਰੁਪਏ ਤੋਂ ਵਧਾ ਕੇ 142 ਕਰੋੜ ਰੁਪਏ ਕੀਤਾ ਗਿਆ ਹੈ ਤਾਂ ਕਿ ਰਾਜ ਦੇ ਨੌਜਵਾਨ ਖਿਡਾਰੀਆਂ ਨੂੰ ਬਿਹਤਰ ਬੁਨਿਆਦੀ ਖੇਡ ਢਾਂਚਾ ਅਤੇ ਅੰਤਰ ਰਾਸ਼ਟਰੀ ਪੱਧਰ ਦੀ ਸਿਖਲਾਈ ਮੁਹੱਈਆ ਕਰਵਾ ਕੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ।
ਸ: ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਅਲੋਪ ਹੋ ਚੁੱਕੀ ਮਾਂ ਖੇਡ ਕਬੱਡੀ ਨੂੰ ਪਹਿਲਾਂ ਤਾਂ ਮਾਨਤਾ ਪ੍ਰਾਪਤ ਖੇਡਾਂ ਦੀ ਸੂਚੀ ’ਚ ਸ਼ਾਮਲ ਕੀਤਾ ਗਿਆ ਅਤੇ ਫੇਰ ਇਸ ਨੂੰ ਵਿਸ਼ਵ ਪੱਧਰ ’ਤੇ ਸਨਮਾਨ ਦਿਵਾਉਣ ਲਈ ਸਾਲ 2010 ਵਿੱਚ 2 ਕਰੋੜ ਦੀ ਇਨਾਮੀ ਰਾਸ਼ੀ ਨਾਲ ਸ਼ੁਰੂ ਕੀਤੇ ਵਿਸ਼ਵ ਕਬੱਡੀ ਕੱਪ ਦੀ ਰਾਸ਼ੀ ਵਧਾ ਕੇ ਮਹਿਜ਼ ਤਿੰਨ ਸਾਲਾਂ ਵਿੱਚ ਹੀ ਹੁਣ 7 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਅੱਜ ਅਸੀਂ ਕਬੱਡੀ ਦਾ ਚੌਥਾ ਵਿਸ਼ਵ ਕੱਪ ਕਰਵਾ ਕੇ ਕਬੱਡੀ ਨੂੰ ਕੌਮਾਂਤਰੀ ਪੱਧਰ ’ਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿਚ ਵਿਆਪਕ ਖੇਡ ਨੀਤੀ ਲਾਗੂ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੀਬ 200 ਕਰੋੜ ਦੀ ਲਾਗਤ ਨਾਲ ਸੂਬੇ ਵਿੱਚ 14 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਕਰਵਾਈ ਗਈ ਹੈ ਜਿਹਨਾਂ ਵਿੱਚ ਹਾਕੀ ਦੇ 6 ਅੰਤਰ ਰਾਸ਼ਟਰੀ ਪੱਧਰ ਦੇ ਐਸਟਰੋ ਟਰਫ਼ ਸਟੇਡੀਅਮ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਕਬੱਡੀ ਖੇਡ ਵੱਲ ਉਤਸ਼ਾਹਤ ਹੋਏ ਹਨ ਅਤੇ ਰਾਜ ਸਰਕਾਰ ਵੱਲੋਂ ਬਿਹਤਰ ਖਿਡਾਰੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਦੀ ਇਨਾਮੀ ਰਾਸ਼ੀ ਨੂੰ 1 ਲੱਖ ਤੋਂ ਵਧਾ ਕੇ 2 ਲੱਖ ਰੁਪਏ ਕਰ ਦਿੱਤਾ ਗਿਆ ਹੈ ਅਤੇ ਵਧੀਆ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਸਰਕਾਰੀ ਨੌਕਰੀਆਂ ਵਿੱਚ 3 ਫੀਸਦੀ ਕੋਟਾ ਰਾਖਵਾਂ ਰੱਖਿਆ ਗਿਆ ਹੈ ਅਤੇ 10 ਚੋਟੀ ਦੇ ਖਿਡਾਰੀਆਂ ਨੂੰ ‘ਏ’ ਸ਼੍ਰੇਣੀ ਦੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ।

ਪਟਿਆਲਾ ਦੇ ਵਾਈ.ਪੀ.ਐਸ ਸਟੇਡੀਅਮ ਵਿਖੇ ਚੌਥੇ ਪਰਲਜ਼ ਵਿਸ਼ਵ ਕਬੱਡੀ ਕੱਪ-2013 ਦੌਰਾਨ ਮੁੱਖ ਮਹਿਮਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਸਪੇਨ ਦੀ ਕਬੱਡੀ ਟੀਮ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। ਉਨ੍ਹਾਂ ਨਾਲ ਖੇਡ ਵਿਭਾਗ ਦੇ ਡਾਇਰੈਕਟਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਸਕੱਤਰ ਸ਼੍ਰੀ ਅਸ਼ੋਕ ਗੁਪਤਾ, ਡਵੀਜ਼ਨਲ ਕਮਿਸ਼ਨਰ ਸ਼੍ਰੀ ਅਜੀਤ ਸਿੰਘ ਪੰਨੂ, ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ, ਐਸ.ਐਸ.ਪੀ ਸ. ਹਰਦਿਆਲ ਸਿੰਘ ਮਾਨ ਵੀ ਨਜ਼ਰ ਆ ਰਹੇ ਹਨ।
ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਇਸ ਮੌਕੇ ਖੇਡ ਪ੍ਰੇਮੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਸਿਰਫ ਪਿੰਡਾਂ ਤੱਕ ਹੀ ਸੀਮਤ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਵਿਸ਼ਵ ਕਬੱਡੀ ਕੱਪਾਂ ਰਾਹੀਂ ਦੁਨੀਆਂ ਦੇ ਕੋਨੇ ਕੋਨੇ ਵਿੱਚ ਪਹੁੰਚਾ ਦਿੱਤਾ ਹੈ ਅਤੇ ਦੁਨੀਆਂ ਦੇ ਸਾਰੇ ਵਿਕਸਤ ਦੇਸ਼ ਦੂਜੀਆਂ ਖੇਡਾਂ ਦੇ ਨਾਲ-ਨਾਲ ਕਬੱਡੀ ਨੂੰ ਵੀ ਪੂਰੀ ਤਰਜੀਹ ਦੇਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਲੰਪਿਕ ਖੇਡਾਂ ਦੇ ਸੋਨ ਤਗਮੇ ਲਈ ਇਨਾਮੀ ਰਾਸ਼ੀ 1 ਕਰੋੜ ਰੁਪਏ ਤੋਂ ਵਧਾ ਕੇ ਢਾਈ ਕਰੋੜ ਰੁਪਏ ਕਰ ਦਿੱਤੀ ਹੈ ਜਦ ਕਿ ਏਸ਼ੀਆਈ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂਆਂ ਦੀ ਇਨਾਮ ਰਾਸ਼ੀ ਵੀ ਵਧਾ ਕੇ 26 ਲੱਖ, 16 ਲੱਖ ਤੇ 11 ਲੱਖ ਰੁਪਏ ਕਰ ਦਿੱਤੀ ਹੈ ਅਤੇ ਰਾਸ਼ਟਰ ਮੰਡਲ ਖੇਡਾਂ ਦੇ ਤਗਮਾ ਜੇਤੂਆਂ ਦੀ ਇਨਾਮ ਰਾਸ਼ੀ ਵੀ ਵਧਾ ਕੇ 16 ਲੱਖ, 11 ਲੱਖ ਤੇ 6 ਲੱਖ ਰੁਪਏ ਕਰ ਦਿੱਤੀ ਹੈ। ਸ: ਮਲੂਕਾ ਨੇ

ਪਟਿਆਲਾ ਦੇ ਵਾਈ.ਪੀ.ਐਸ ਸਟੇਡੀਅਮ ਵਿਖੇ ਚੌਥੇ ਪਰਲਜ਼ ਵਿਸ਼ਵ ਕਬੱਡੀ ਕੱਪ-2013 ਦੌਰਾਨ ਮੁੱਖ ਮਹਿਮਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਕੀਨੀਆ ਦੀ ਕਬੱਡੀ ਟੀਮ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ।
ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ 22 ਕਰੋੜ ਰੁਪਏ ਖਰਚ ਕੇ ਪਿੰਡਾਂ ਵਿੱਚ 5000 ਜਿੰਮ ਸਥਾਪਤ ਕੀਤੇ ਗਏ ਹਨ ਅਤੇ 9000 ਖੇਡ ਕਿੱਟਾਂ ਵੰਡੀਆਂ ਗਈਆਂ ਹਨ ਅਤੇ ਰਾਜ ਵਿੱਚ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਨਾਂ ’ਤੇ ਪਹਿਲੀਆਂ ਰਾਜ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਗਿਆ ਹੈ।
ਇਸ ਉਪਰੰਤ ਅੱਜ ਦੇ ਸਮਾਰੋਹ ਦੇ ਮੁੱਖ ਮਹਿਮਾਨ ਸ. ਸੁਰਜੀਤ ਸਿੰਘ ਰੱਖੜਾ ਨੇ ਚੌਥੇ ਵਿਸ਼ਵ ਕਬੱਡੀ ਕੱਪ ਦੇ ਪਹਿਲੇ ਮੈਚ ਦੀਆਂ ਸਪੇਨ ਅਤੇ ਕੀਨੀਆ, ਭਾਰਤ ਅਤੇ ਨਿਊਜੀਲੈਂਡ ਦੀਆਂ ਮਹਿਲਾ ਕਬੱਡੀ ਟੀਮਾਂ ਅਤੇ ਭਾਰਤ ਤੇ ਅਮਰੀਕਾ ਦੇ ਮਰਦਾਂ ਦੀਆਂ ਕਬੱਡੀ ਟੀਮਾਂ ਨਾਲ ਜਾਣ-ਪਹਿਚਾਣ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਖੇਡ ਵਿਭਾਗ ਦੇ ਸਕੱਤਰ ਸ਼੍ਰੀ ਅਸ਼ੋਕ ਗੁਪਤਾ, ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਸ. ਅਜੀਤ ਸਿੰਘ ਪੰਨੂ, ਆਈ.ਜੀ ਸ. ਪਰਮਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ, ਐਸ.ਐਸ.ਪੀ ਸ. ਹਰਦਿਆਲ ਸਿੰਘ ਮਾਨ, ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਜਸਵੀਰਪਾਲ ਕੌਰ ਬਰਾੜ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਪੰਜਾਬ ਦੇ ਉਘੇ ਲੋਕ ਗਾਇਕ ਮੁਹੰਮਦ ਇਰਸ਼ਾਦ ਨੇ ਆਪਣੇ ਗੀਤਾਂ ਨਾਲ ਲੋਕਾਂ ਦਾ ਭਰਵਾਂ ਮਨੋਰੰਜਨ ਕੀਤਾ।

ਪਟਿਆਲਾ ਦੇ ਵਾਈ.ਪੀ.ਐਸ ਸਟੇਡੀਅਮ ਵਿਖੇ ਚੌਥੇ ਪਰਲਜ਼ ਵਿਸ਼ਵ ਕਬੱਡੀ ਕੱਪ-2013 ਦੌਰਾਨ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕਬੱਡੀ ਖਿਡਾਰਨਾਂ ਆਪਸ ’ਚ
ਭਿੜਦੀਆਂ ਹੋਈਆਂ।
ਇਸ ਮੌਕੇ ਸੀਨੀ ਅਕਾਲੀ ਆਗੂ ਸ. ਚਰਨਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਸ. ਅਮਰਿੰਦਰ ਸਿੰਘ ਬਜਾਜ, ਸਾਬਕਾ ਮੁੱਖ ਸੰਸਦੀ ਸਕੱਤਰ ਸ਼੍ਰੀ ਰਾਜ ਖੁਰਾਣਾ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੈਪਟਨ ਪ੍ਰੀਤਇੰਦਰ ਸਿੰਘ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ਼੍ਰੀ ਜਗਦੀਸ਼ ਰਾਏ ਚੌਧਰੀ, ਪਟਿਆਲਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਸ. ਸਤਬੀਰ ਸਿੰਘ ਖੱਟੜਾ, ਪ੍ਰਵਾਸੀ ਭਾਰਤੀ ਸ. ਸੁਰਜੀਤ ਸਿੰਘ ਤੁੱਟ, ਸਾਬਕਾ ਮੇਅਰ ਸ੍ਰੀ ਜਸਪਾਲ ਸਿੰਘ ਪ੍ਰਧਾਨ, ਬਾਬਾ ਭੁਪਿੰਦਰ ਸਿੰਘ, ਸ਼੍ਰੀ ਅਰੁਣ ਗੁਪਤਾ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੀ ਮੂਸਾ ਖਾਨ, ਸ਼੍ਰੀ ਰਵੀ ਆਹਲੂਵਾਲੀਆ, ਸ਼੍ਰੀ ਅਜੇ ਥਾਪਰ, ਪ੍ਰੀਤ ਕੰਬਾਇਨ ਦੇ ਐਮ.ਡੀ. ਸ. ਹਰੀ ਸਿੰਘ, ਸ. ਹਰਵਿੰਦਰ ਸਿੰਘ ਹਰਪਾਲਪੁਰ, ਡਾ. ਨਵੀਨ ਸਾਰੋਂਵਾਲਾ, ਸ਼੍ਰੀ ਬਿੱਟੂ ਚੱਠਾ, ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਡਵੀਜਨਲ ਕਮਿਸ਼ਨਰ ਸ. ਅਜੀਤ ਸਿੰਘ ਪੰਨੂੰ, ਸਕੱਤਰ ਸ਼੍ਰੀ ਅਸ਼ੋਕ ਗੁਪਤਾ, ਆਈ.ਜੀ. ਪਟਿਆਲਾ ਜ਼ੋਨ ਸ. ਪਰਮਜੀਤ ਸਿੰਘ ਗਿੱਲ, ਡੀ.ਆਈ.ਜੀ ਸ਼੍ਰੀ ਐਸ.ਕੇ. ਵਰਮਾ, ਡਿਪਟੀ ਕਮਿਸ਼ਨਰ ਪਟਿਆਲਾ ਸ. ਜੀ.ਕੇ. ਸਿੰਘ, ਐਸ.ਐਸ.ਪੀ. ਸ. ਹਰਦਿਆਲ ਸਿੰਘ ਮਾਨ, ਏ.ਡੀ.ਸੀ ਸ਼੍ਰੀਮਤੀ ਅੰਮ੍ਰਿਤ ਗਿੱਲ, ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਜਸਵੀਰਪਾਲ ਕੌਰ ਬਰਾੜ ਸਮੇਤ ਵੱਡੀ ਗਿਣਤੀ ’ਚ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ’ਚ ਖੇਡ ਦਰਸ਼ਕ ਮੌਜੂਦ ਸਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.