ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਸਿਆਟਲ ਵਿਚ ਚਾਰਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦਾ ਸ਼ਹੀਦੀ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ
ਸਿਆਟਲ ਵਿਚ ਚਾਰਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦਾ ਸ਼ਹੀਦੀ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ
Page Visitors: 2756

ਸਿਆਟਲ ਵਿਚ ਚਾਰਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦਾ ਸ਼ਹੀਦੀ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ

 

ਕੀਰਤਨੀ ਜਥਾ ਭਾਈ ਸੁਖਦੇਵ ਸਿੰਘ, ਭਾਈ ਮਾਨ ਸਿੰਘ ਮਾਛੀਵਾੜਾ ਵਾਲੇ, ਭਾਈ ਕੁਲਵਿੰਦਰ ਸਿੰਘ ਅਤੇ ਸੁਰਿੰਦਰ ਸਿੰਘ, ਗੁਰਬਚਨ ਸਿੰਘ ਤੇ ਧਰਮਿੰਦਰ ਸਿੰਘ ਕੀਰਤਨ ਕਰਦੇ ਸਮੇਂ।

ਸਿਆਟਲ, 31 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਸਰਬੰਸਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ ਫਤਹਿਗੜ੍ਹ ਸਾਹਿਬ ਦੀ ਸਮੁੱਚੀ ਸੰਗਤ ਤੇ ਸਿਆਟਲ ਨਿਵਾਸੀਆਂ ਨੇ 27-28-29 ਦਸੰਬਰ ਸ਼ਹੀਦੀ ਜੋੜ ਮੇਲਾ ਮਨਾਇਆ, ਜਿੱਥੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰੂ ਘਰ ਵਿਚ ਹਾਜ਼ਰੀ ਲਗਵਾਈ।
ਇਸ ਮੌਕੇ ਭਾਈ ਮਾਨ ਸਿੰਘ ਮਾਛੀਵਾੜਾ ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਨਿਸ਼ਾਨ ਸਿੰਘ ਨੇ ਕਥਾ ਰਾਹੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਸਮਾਗਮ ਵਿਚ ਸਾਬਕਾ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਗਰੇਵਾਲ, ਸਾਬਕਾ ਸਕੱਤਰ ਗੁਰਚਰਨ ਸਿੰਘ ਸੈਦਪੁਰੀ, ਭਾਈ ਬਲਵੰਤ ਸਿੰਘ ਅਤੇ ਸਟੇਜ ਸਕੱਤਰ ਸਨਮੋਹਣ ਸਿੰਘ ਸੋਢੀ ਨੇ ਬੜੇ ਸੁਚੱਜੇ ਢੰਗ ਨਾਲ ਧਰਮ ਦੀ ਸੱਚਾਈ, ਗੁਲਾਮੀ ਵਿਰੁੱਧ ਬਗਾਵਤ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਸੰਖੇਪ ਰੂਪ ਵਿਚ ਜਾਣਕਾਰੀ ਦਿੱਤੀ।
ਫਤਹਿਗੜ੍ਹ ਸਾਹਿਬ ਦੀ ਸਮੁੱਚੀ ਸੰਗਤ ਨੇ ਮਿਲ ਕੇ ਤਿੰਨੋਂ ਦਿਨ ਸ੍ਰੀ ਅਖੰਡ ਪਾਠ ਸਾਹਿਬ ਤੇ ਲੰਗਰਾਂ ਦੀ ਸੇਵਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੀਤੀ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.