ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਗੁਰਦੁਆਰਾ ਸਾਹਿਬ ਚੱਪੜ ਚਿੜੀ ਤੋਂ “ ਫਤਿਹ ਮਾਰਚ ”
ਗੁਰਦੁਆਰਾ ਸਾਹਿਬ ਚੱਪੜ ਚਿੜੀ ਤੋਂ “ ਫਤਿਹ ਮਾਰਚ ”
Page Visitors: 2610

ਗੁਰਦੁਆਰਾ ਸਾਹਿਬ ਚੱਪੜ ਚਿੜੀ ਤੋਂ “ ਫਤਿਹ ਮਾਰਚ ”
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਜੈਕਾਰਿਆਂ ਦੀ ਗੂੰਜ ਵਿਚ ਥੇਹ ਤੇ ਨਿਸ਼ਾਨ ਸਾਹਿਬ ਨੂੰ ਸਲਾਮੀ
ਸ੍ਰੀ ਫਤਹਿਗੜ੍ਹ ਸਾਹਿਬ, 13 ਮਈ (ਗੁਰਿੰਦਰਜੀਤ ਸਿੰਘ ਪੀਰਜੈਨ/ਪੰਜਾਬ ਮੇਲ) – ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਾਣਮੱਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਕੀਤੀ ਸਰਹਿੰਦ ਫਤਹਿ ਨੂੰ ਸਮਰਪਿਤ “ਫਤਹਿ ਮਾਰਚ” ਗੁਰਦੁਆਰਾ ਸਾਹਿਬ ਚੱਪੜਚਿੜੀ ਦੇ ਮੈਦਾਨ ਤੋਂ ਅਰੰਭ ਹੋ ਕੇ ਸ਼ਾਮ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਪੁੱਜਣ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ। ਥੇਹ ਉਪਰ ਨਿਸ਼ਾਨ ਸਾਹਿਬ ਨੂੰ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਸਲਾਮੀ ਦਿੱਤੀ ਗਈ ਉਪਰੰਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਨੇ ਫਤਹਿ ਮਾਰਚ ਦੀ ਸਮਾਪਤੀ ਦੀ ਅਰਦਾਸ ਕੀਤੀ।
ਇਸ ਮੌਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ 12 ਮਈ 1710 ਈ: ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ ਖਾਲਸਾ ਫੌਜਾਂ ਵਲੋਂ ਚੱਪੜ ਚਿੜ੍ਹੀ ਦੇ ਇਤਹਾਸਕ ਮੈਦਾਨ ਵਿਚ ਸੂਬਾ ਸਰਹਿੰਦ ਵਜੀਦ ਖਾਨ ਨੂੰ ਮਾਰ ਮੁਕਾਇਆ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਤੇ ਸਤਿਕਾਰ ਯੋਗ ਮਾਤਾ ਗੁੱਜਰ ਕੌਰ ਜੀ ਦੀ ਸ਼ਹਾਦਤ ਦਾ ਬਦਲਾ ਲਿਆ। ਇਸ ਤਰਾਂ 14 ਮਈ 1710 ਈ: ਨੂੰ ਸਿੰਘਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਵਿਚ ਪੂਰਨ ਤੌਰ ਤੇ ਸਰਹਿੰਦ ਫਤਹਿ ਕੀਤੀ ਅਤੇ ਖਾਲਸਾ ਰਾਜ ਦੀ ਕਾਇਮੀ ਦਾ ਮੁੱਢ ਬੰਨਿਆ। ਉਨ੍ਹਾਂ ਕਿਹਾ ਕਿ ਲੰਮੀ ਗੁਲਾਮੀ ਤੋਂ ਬਾਅਦ ਪਹਿਲੀ ਵਾਰ ਪੰਜਾਬੀਆਂ ਨੂੰ ਇਹ ਅਹਿਸਾਸ ਕਰਵਾਇਆ ਕਿ ਅਜ਼ਾਦ ਕੌਮਾਂ ਦੀ ਹਸਤੀ ਤੇ ਹੌਂਦ ਕੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ 700 ਸਾਲ ਪੁਰਾਣਾ ਮੁਗਲ ਰਾਜ ਖਤਮ ਕੀਤਾ, ਕਿਸਾਨਾ ਨੂੰ ਜਮੀਨਾ ਦੇ ਹੱਕ ਦਿਵਾਏ ਅਤੇ ਗੁਰੂ ਨਾਨਕ ਦੇ ਨਾਮ ਦਾ ਸਿੱਕਾ ਚਲਾਇਆ।
ਉਨ੍ਹਾਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਧਾਰਮਿਕ ਪ੍ਰਤੀਨਿੱਧ ਸੰਸਥਾਂ ਹੋਣ ਦੇ ਨਾਤੇ ਬਾਬਾ ਬੰਦਾ ਸਿੰਘ ਬਹਦਾਰ ਵਲੋਂ ਕੀਤੀ ਸਰਹਿੰਦ ਫਤਹਿ ਨੂੰ ਫਤਹਿ ਦਿਵਸ ਦੇ ਤੌਰ ਤੇ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਮਨਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਯੋਧੇ, ਜਰਨੈਲਾਂ, ਸ਼ਹੀਦਾ ਨੂੰ ਯਾਦ ਰੱਖਣਾ ਚਾਹੀਦਾ ਹੈ। ਅਖੀਰ ਵਿਚ ਉਨ੍ਹਾਂ ਕਿਹਾ ਕਿ ਸਾਨੂੰ ਆਪ ਅਤੇ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਦੇ ਧਾਰਣੀ ਬਣਾਉਦਿਆਂ ਖੰਡੇ ਬਾਟੇ ਦੀ ਪਹੁਲ ਛਕ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ। ਉਨ੍ਹਾਂ ਸਮੁੱਚੀ ਸੰਗਤ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ੍ਰ ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ੍ਰ ਜਗਜੀਤ ਸਿੰਘ ਤੇ ਸ੍ਰ ਹਰਜੀਤ ਸਿੰਘ ਮੀਤ ਸਕੱਤਰ, ਸ੍ਰ ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ੍ਰ ਅਮਰਜੀਤ ਸਿੰਘ ਮੈਨੇਜਰ, ਸ੍ਰ ਨੱਥਾ ਸਿੰਘ ਮੈਨੇਜਰ, ਸ੍ਰ ਜੋਗਾ ਸਿੰਘ ਮੈਨੇਜਰ, ਬਲਵਿੰਦਰ ਸਿੰਘ ਭਮਾਰਸੀ ਮੀਤ ਮੈਨੇਜਰ,ਰਜਿੰਦਰ ਸਿੰਘ ਮੀਤ ਮੈਨੈਜਰ, ਸ੍ਰ ਜਗਦੀਪ ਸਿਘ ਚੀਮਾ ਜਿਲਾ ਪ੍ਰਧਾਨ, ਬਲਜੀਤ ਸਿੰਘ ਭੁੱਟਾ ਚੇਅਰਮੈਨ, ਕੁਲਵਿੰਦਰ ਸਿੰਘ ਡੇਰਾ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਤੇ ਸਮੂਹ ਨਿਹੰਗ ਸਿੰਘ ਜੱਥੇਬੰਦੀਆਂ ਦੇ ਮੁਖੀ ਤੇ ਨੁਮਾਇੰਦੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ। 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.