ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਬੰਦੀ ਸਿੰਘਾਂ ਦੀ ਰਿਹਾਈ ਲਈ ਬਰਮਿੰਘਮ ਵਿੱਚ ਭਾਰਤੀ ਦੂਤਘਰ ਦੇ ਸਾਹਮਣੇ ਸਿੱਖਾਂ ਨੇ ਕੀਤਾ ਰੋਹ ਭਰਪੂਰ ਮੁਜ਼ਾਹਰਾ
ਬੰਦੀ ਸਿੰਘਾਂ ਦੀ ਰਿਹਾਈ ਲਈ ਬਰਮਿੰਘਮ ਵਿੱਚ ਭਾਰਤੀ ਦੂਤਘਰ ਦੇ ਸਾਹਮਣੇ ਸਿੱਖਾਂ ਨੇ ਕੀਤਾ ਰੋਹ ਭਰਪੂਰ ਮੁਜ਼ਾਹਰਾ
Page Visitors: 2617

ਬੰਦੀ ਸਿੰਘਾਂ ਦੀ ਰਿਹਾਈ ਲਈ ਬਰਮਿੰਘਮ ਵਿੱਚ ਭਾਰਤੀ ਦੂਤਘਰ ਦੇ ਸਾਹਮਣੇ ਸਿੱਖਾਂ ਨੇ ਕੀਤਾ ਰੋਹ ਭਰਪੂਰ ਮੁਜ਼ਾਹਰਾ
ਲੰਡਨ: ਅੱਜ ਇੱਥੇ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਰਿਹਾਅ ਨਾ ਕੀਤੇ ਲੰਜਾ ਰਹੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਭਾਰਤੀ ਦੂਤਾਵਾਸ ਦੇ ਸਾਹਮਣੇ ਰੋਸ ਮੁਜ਼ਾਹਰਾ ਕਰਕੇ ਦੂਤਾਵਾਸ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ।
ਭਾਰਤੀ ਕੌਂਸਲੇਟ ਜਨਰਲ ਨੂੰ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਮੰਗ ਪੱਤਰ ਵਿੱਚ ਸਿੱਖ ਕੈਦੀਆਂ ਪ੍ਰਤੀ ਭਾਰਤ ਸਰਕਾਰ, ਭਾਰਤੀ ਪ੍ਰਸਾਸ਼ਨ ਅਤੇ ਭਾਰਤੀ ਨਿਆਂਪਾਲਿਕਾ ਦਾ ਪੱਖਪਾਤੀ ਵਤੀਰਾ ਦਰਸਾਉਂਦਿਆਂ ਅਦਾਲਤਾਂ ਵਲੋਂ ਸੁਣਾਈ ਗਈ ਸਜ਼ਾ ਪੂਰੀ ਕਰ ਚੁੱਕੇ ਰਾਜਸੀ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਲਈ ਅਵਾਜ਼ ਬੁਲੰਦ ਕੀਤੀ ਗਈ।
ਅਜਾਦ ਸਿੱਖ ਰਾਜ ਲਈ ਸੰਘਰਸ਼ੀਲ ਬਰਤਾਨੀਆਂ ਦੀਆਂ ਸਿੱਖ ਜਥੇਬੰਦੀਅ ਦੀ ਸਾਂਝੀ ਕੋਆਰਡੀਨੇਸ਼ਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਸੱਦੇ ਤੇ ਬ੍ਰਮਿੰਘਮ ਸਥਿਤ ਭਾਰਤੀ ਦੂਤਾਵਾਸ ਮੂਹਰੇ ਸਿੱਖਾਂ ਵਲੋਂ 15 ਮਈ ਸ਼ੁੱਕਰਵਾਰ ਵਾਲੇ ਦਿਨ ਭਾਰੀ ਰੋਸ ਮੁਜਾਹਰਾ ਕੀਤਾ ਗਿਆ ਜਿਸ ਵਿੱਚ ਸਮੂਹ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ, ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਸਿੱਖ ਸੰਗਤਾਂ ਨੇ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਸੈਂਕੜੇ ਸਿੱਖਾਂ ਵਲੋਂ ਰੋਸ ਮੁਜਾਹਰੇ ਦੌਰਾਨ 16 ਜਨਵਰੀ ਤੋਂ ਭੁੱਖ ਹੜਤਾਲ ਤੇ ਬੈਠੇ ਬਾਪੂ ਸੂਰਤ ਸਿੰਘ ਵਲੋਂ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਵਿੱਢੇ ਹੋਏ ਸੰਘਰਸ਼ ਦੀ ਡੱਟ ਕੇ ਹਿਮਾਇਤ ਕੀਤੀ ਗਈ ਗਈ ਅਤੇ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਤਰੰਤ ਰਿਹਾਈ ਲਈ ਅਵਾਜ਼ ਬੁਲੰਦ ਕੀਤੀ ਗਈ। ਪੰਜਾਬ ਭਰ ਦੇ ਸਿੱਖਾਂ ਨੂੰ ਸੱਦਾ ਦਿੱਤਾ ਗਿਆ ਕਿ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਇਸ ਮੋਰਚੇ ਵਿੱਚ ਵਧ ਚੜ੍ਹ ਕੇ ਸਾਥ ਦਿੱਤਾ ਜਾਵੇ।
ਰੋਸ ਮੁਜਾਹਰੇ ਵਿੱਚ ਹੋਰਨਾਂ ਤੋਂ ਇਲਾਵਾ ਸਿੱਖ ਫੈਡਰੇਸ਼ਨ ਯੂ. ਕੇ. ਆਗੂ ਭਾਈ ਹਰਦੀਸ਼ ਸਿੰਘ, ਭਾਈ ਕੁਲਦੀਪ ਸਿੰਘ ਚਹੇੜੂ, ਯੂਨਾਈਟਿਡ ਖਾਲਸਾ ਦਲ ਯੂ. ਕੇ. ਦੇ ਭਾਈ ਲਵਸਿੰਦਰ ਸਿੰਘ ਡੱਲੇਵਾਲ, ਭਾਈ ਬਲਵਿੰਦਰ ਸਿੰਘ ਢਿੱਲੋਂ, ਧਰਮ ਯੁੱਧ ਜਥਾ ਦਮਦਮੀ ਟਕਸਾਲ ਦੇ ਭਾਈ ਚਰਨ ਸਿੰਘ, ਭਾਈ ਬਲਵਿੰਦਰ ਸਿੰਘ ਚਹੇੜੂ, ਬ੍ਰਿਟਿਸ਼ ਸਿੱਖ ਕੌਂਸਲ ਦੇ ਭਾਈ ਕੁਲਵੰਤ ਸਿੰਘ ਢੇਸੀ, ਅਖੰਡ ਕੀਰਤਨੀ ਜਥਾ ਯੂ. ਕੇ. ਵਲੋਂ ਜਥੇਦਾਰ ਬਲਵੀਰ ਸਿੰਘ, ਭਾਈ ਅਵਤਾਰ ਸਿੰਘ ਸੰਘੇੜਾ, ਖਾਲਿਸਤਾਨ ਜਲਾਵਤਨ ਸਰਕਾਰ ਦੇ ਪ੍ਰਧਾਨ ਮੰਤਰੀ ਭਾਈ ਗੁਰਮੇਜ ਸਿੰਘ ਗਿੱਲ, ਇੰਟਰਨੈਸ਼ਨਲ ਪੰਥਕ ਦਲ ਦੇ ਭਾਈ ਰਘਬੀਰ ਸਿੰਘ, ਨੌਜਵਾਨ ਭਾਈ ਕੁਲਦੀਪ ਸਿੰਘ , ਸ਼ੋਮਣੀ ਅਕਾਲੀ ਦਲ ਯੂ. ਕੇ. ਦੇ ਭਾਈ ਗੁਰਦੇਵ ਸਿਘ ਚੌਹਾਨ, ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ. ਕੇ. ਦੇ ਚੇਅਰਮੈਨ ਭਾਈ ਗੁਰਦਿਆਲ ਸਿੰਘ ਅਟਵਾਲ, ਭਾਈ ਰਜਿੰਦਰ ਸਿੰਘ ਚਿੱਟੀ, ਗੁਰੂ ਨਾਨਕ ਗੁਰਦਵਾਰਾ ਸਮੈਦਿਕ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਤੇਹਿੰਗ ਅਤੇ ਬ੍ਰਮਿੰਘਮ, ਵੁਲਰਵਰਹੈਂਪਟਨ, ਕਾਵੈਂਟਰੀ, ਲੈਸਟਰ ਦੇ ਗੁਰਦਵਾਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਇੰਦੇ ਸ਼ਾਮਲ ਸਨ।
ਵੱਖ ਵੱਖ ਸ਼ਹਿਰਾਂ ਤੋਂ ਪੁੱਜੀਆਂ ਪੰਜ ਸੌ ਦੇ ਕਰੀਬ ਸਿੱਖ ਸੰਗਤਾਂ ਨੇ ਹੱਥਾਂ ਵਿੱਚ ਜੇਹਲਾਂ ਵਿੱਚ ਬੰਦ ਸਿੰਘਾਂ ਦੀਆਂ ਤਸਵੀਰਾਂ ਅਤੇ ਬੈਨਰ ਫੜੇ ਹੋਏ ਸਨ।
ਇਸ ਮੌਕੇ ਖਾਲਿਸਤਾਨ ਜਿੰਦਾਬਾਦ, ਸਿੱਖ ਕੀ ਚਾਹੁੰਦੇ ਹਨ -ਇਨਸਾਫ, ਅੱਤਵਾਦੀ ਕੌਣ -ਭਾਰਤ ਸਰਕਾਰ, ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ, ਬਾਪੂ ਸੂਰਤ ਸਿੰਘ ਖਾਲਸਾ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ, ਜੇਹਲਾਂ ਬੰਦ ਸਿੰਘਾਂ ਨੂੰ ਰਿਹਾਆ ਕਰੋ ਦੇ ਅਕਾਸ਼ ਗੁੰਜਾਊ ਨਾਹਰੇ ਲਗਾਏ ਗਏ।
ਸਿੱਖ ਜਥੇਬੰਦੀਆਂ ਵਲੋਂ ਐਲਾਨ ਕੀਤਾ ਗਿਆ ਕਿ ਉਹ ਜੇਹਲਾਂ ਵਿੱਚ ਬੰਦ ਸਿੰਘਾਂ ਦੇ ਨਾਲ ਡੱਟ ਕੇ ਖੜੇ ਹਨ।
ਅਖੀਰ ਵਿੱਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਸਮੂਹ ਸਿੱਖ ਸੰਗਤਾਂ, ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਹੱਕਾਂ ਹਿਤਾਂ ਅਤੇ ਕੌਮੀ ਅਜ਼ਾਦੀ ਦੀ ਅਵਾਜ਼ ਬੁਲੰਦ ਕਰ ਰਹੇ ਮੀਡੀਏ ਦਾ ਧੰਨਵਾਦ ਕੀਤਾ ਕਰਦਿਆਂ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਰੰਭ ਹੋਇਆ ਸੰਘਰਸ਼ ਅਜਾਦ ਸਿੱਖ ਰਾਜ ਖਾਲਿਸਤਾਨ ਲਈ ਚੱਲ ਰਹੇ ਕੌਮੀ ਸੰਘਰਸ਼ ਦਾ ਇੱਕ ਇੱਕ ਹਿੱਸਾ ਅਤੇ ਪੜਾਅ ਹੈ। ਇਸ ਕਰਕੇ ਹਰ ਸਿੱਖ ਵਾਸਤੇ ਵਧ ਚੜ੍ਹ ਕੇ ਇਸ ਵਿੱਚ ਯੋਗਦਾਨ ਪਾਉਣਾ ਜਰੂਰੀ ਫਰਜ਼ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.