ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਛੋਟੇ ਬਾਦਲ ਨੂੰ ਭਗਵੰਤ ਮਾਨ ਨੇ ਪਾਇਆ ਵਖ਼ਤ !
ਛੋਟੇ ਬਾਦਲ ਨੂੰ ਭਗਵੰਤ ਮਾਨ ਨੇ ਪਾਇਆ ਵਖ਼ਤ !
Page Visitors: 2376

ਛੋਟੇ ਬਾਦਲ ਨੂੰ ਭਗਵੰਤ ਮਾਨ ਨੇ ਪਾਇਆ ਵਖ਼ਤ !

Posted On 29 Aug 2016
Bhagwant-Mann-Sukhbir-Singh

ਚੰਡੀਗੜ੍ਹ, 29 ਅਗਸਤ (ਪੰਜਾਬ ਮੇਲ)- 2017 ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਨਾਲ ਹੀ ਹਲਕਿਆਂ ਵਿੱਚ ਰੈਲੀਆਂ ਦਾ ਦੌਰ ਵੀ ਲਗਾਤਾਰ ਤੇਜ਼ ਹੋ ਰਿਹਾ ਹੈ। ਇਨ੍ਹਾਂ ਰੈਲੀਆਂ ਦੇ ਦੌਰ ਵਿੱਚ ਹੀ ਆਮ ਆਦਮੀ ਪਾਰਟੀ ਦੇ ਕੰਪੇਨ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਗੜ੍ਹ ਵਿੱਚ ਜਾ ਕੇ ਗਰਜ਼ੇ।
ਮਾਨ ਵੱਲੋਂ ਬੀਤੇ ਕੱਲ੍ਹ ਸੁਖਬੀਰ ਦੇ ਵਿਧਾਨ ਸਭਾ ਹਲਕੇ ਜਲਾਲਾਬਾਦ ਵਿੱਚ ਰੈਲੀ ਕੀਤੀ। ਇਸ ਰੈਲੀ ਵਿੱਚ ਇਨ੍ਹਾਂ ਜ਼ਿਆਦਾ ਇਕੱਠ ਸੀ ਕਿ ਰਾਜਨੀਤਕ ਹਲਕਿਆਂ ਵਿੱਚ ਇਹ ਰੈਲੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਇਕੱਠ 50 ਹਜ਼ਾਰ ਦੇ ਕਰੀਬ ਸੀ। ਇਹ ਇਕੱਠ ਨਾਲ ਭਗਵੰਤ ਮਾਨ ਕਾਫੀ ਖੁਸ਼ ਨਜ਼ਰ ਆ ਰਹੇ ਹਨ।
ਇਸ ਰੈਲੀ ਵਿੱਚ ਵੱਡੀ ਗਿਣਤੀ ਇਕੱਠ ਨੂੰ ਲੈ ਕੇ ਜਿੱਥੇ ਆਮ ਆਦਮੀ ਪਾਰਟੀ ਦੇ ਹੌਸਲੇ ਵਧੇ ਹਨ, ਉੱਥੇ ਹੀ ਉਪ ਮੁੱਖ ਮੰਤਰੀ ਬਾਦਲ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ। ਦੱਸਣਯੋਗ ਹੈ ਕਿ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਜਲਾਲਾਬਾਦ ਤੋਂ ਟਿਕਟ ਦੇਵੇਗੀ ਤਾਂ ਉਹ ਸੁਖਬੀਰ ਦੇ ਖਿਲਾਫ ਚੋਣ ਲੜਣ ਦੇ ਲਈ ਤਿਆਰ ਹਨ। ਜੇਕਰ ਭਗਵੰਤ ਮਾਨ ਇੱਥੋਂ ਚੋਣ ਲੜਦੇ ਹਨ ਤਾਂ ਸਭ ਤੋਂ ਦਿਲਚਸਪ ਮੁਕਾਬਲਾ ਇੱਥੇ ਹੀ ਹੋਏਗਾ।
ਚਰਚਾ ਹੈ ਕਿ ਭਗਵੰਤ ਮਾਨ ਨੂੰ ਪਾਰਟੀ ਜਲਾਲਾਬਾਦ ਤੋਂ ਹੀ ਚੋਣ ਲੜਾਉਣ ਦੀ ਤਿਆਰੀ ਕਰ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਦੇ ਸਾਰੇ ਸੀਨੀਅਰ ਲੀਡਰਾਂ ਖਿਲਾਫ ਆਮ ਆਦਮੀ ਪਾਰਟੀ ਵੀ ਵੱਡੇ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰੇਗੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.