ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਪਾਰਟੀ ਆਵਾਜ਼-ਏ-ਪੰਜਾਬ ਨੂੰ ਨਹੀਂ ਸਮਝ ਆ ਰਹੀ ਅਗਲੀ ਰਣਨੀਤੀ
ਪਾਰਟੀ ਆਵਾਜ਼-ਏ-ਪੰਜਾਬ ਨੂੰ ਨਹੀਂ ਸਮਝ ਆ ਰਹੀ ਅਗਲੀ ਰਣਨੀਤੀ
Page Visitors: 2404

ਪਾਰਟੀ ਆਵਾਜ਼-ਏ-ਪੰਜਾਬ ਨੂੰ ਨਹੀਂ ਸਮਝ ਆ ਰਹੀ ਅਗਲੀ ਰਣਨੀਤੀ

Posted On 21 Oct 2016
awaz

ਸਿੱਧੂ ਜਾ ਸਕਦੇ ਹਨ ਕਾਂਗਰਸ ਨਾਲ
ਨਵੀਂ ਦਿੱਲੀ, 21 ਅਕਤੂਬਰ (ਪੰਜਾਬ ਮੇਲ) –ਆਵਾਜ਼-ਏ-ਪੰਜਾਬ ਵੱਲੋਂ ਸਿਆਸੀ ਗੱਠਜੋੜ ਬਾਰੇ ਅਜੇ ਵੀ ਪੱਤੇ ਨਾ ਖੋਲ੍ਹਣ ਕਾਰਨ ਸਥਿਤੀ ਭੰਬਲਭੂਸੇ ਵਾਲੀ ਬਣੀ ਹੋਈ ਹੈ। ਦਿੱਲੀ ਵਿੱਚ ਅੱਜ ਆਵਾਜ਼-ਏ-ਪੰਜਾਬ ਦੇ ਆਗੂਆਂ ਨਵਜੋਤ ਸਿੰਘ ਸਿੱਧੂ, ਬੈਂਸ ਭਰਾਵਾਂ ਤੇ ਪ੍ਰਗਟ ਸਿੰਘ ਨੇ ਮੀਟਿੰਗ ਕੀਤੀ ਤੇ ਅਗਲੀ ਰਣਨੀਤੀ ਵਿਚਾਰੀ।
ਇਸ ਬਾਰੇ ਲੁਧਿਆਣਾ ਤੋਂ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਅਗਲੇ ਕੁਝ ਦਿਨਾਂ ਵਿੱਚ ਬਾਦਲਾਂ ਦੀ ਲੁੱਟ-ਖਸੁੱਟ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਵਾਜ਼-ਏ-ਪੰਜਾਬ ਅਗਲੀ ਰਣਨੀਤੀ ਦੱਸੇਗੀ। ਬਿਨਾਂ ਸ਼ਰਤ ਨਾ ਤਾਂ ਕਾਂਗਰਸ ਨਾਲ ਅਤੇ ਨਾ ਆਮ ਆਦਮੀ ਪਾਰਟੀ ਨਾਲ ਕੋਈ ਸਮਝੌਤਾ ਹੋਵੇਗਾ, ਸਗੋਂ ਪੰਜਾਬ ਦੇ ਵਿਕਾਸ ਤੇ ਲੋਕਾਂ ਦੇ ਹਿੱਤਾਂ ਨਾਲ ਜੁੜੀਆਂ ਸ਼ਰਤਾਂ ਤਹਿਤ ਗੱਲ ਹੋਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਤੇ ਕਾਂਗਰਸ ਨਾਲ ਬਰਾਬਰ ਗੱਲ ਚੱਲ ਰਹੀ ਹੈ। ਅੱਜ ਦੀ ਸ੍ਰੀ ਨਵਜੋਤ ਸਿੰਘ ਸਿੱਧੂ ਨਾਲ ਮੀਟਿੰਗ ਵਧੀਆ ਰਹੀ ਤੇ ਸ੍ਰੀ ਸਿੱਧੂ ਨੇ ਦੋਵਾਂ ਧਿਰਾਂ ਬਾਰੇ ਸਭ ਪੱਖ ਪੇਸ਼ ਕੀਤੇ ਹਨ।
ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਵੀ ਰਾਹੁਲ ਗਾਂਧੀ ਨੂੰ ਮਿਲੇ ਤੇ ਉਨ੍ਹਾਂ ਹਾਈ ਕਮਾਂਡ ਨਾਲ ਪੰਜਾਬ ਦੇ ਮਸਲਿਆਂ ‘ਤੇ ਚਰਚਾ ਕੀਤੀ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਸ੍ਰੀ ਸਿੱਧੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਅਤੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ।
ਉਧਰ ਕਾਂਗਰਸ ਨੇ ਕਿਹਾ ਕਿ ਸਿੱਧੂ ਦਾ ਕਾਂਗਰਸ ਵਿੱਚ ਆਉਣ ‘ਤੇ ਸਵਾਗਤ ਹੈ। ਕਾਂਗਰਸ ਦੇ ਬੁਲਾਰੇ ਅਜੌਏ ਕੁਮਾਰ ਨੇ ਕਿਹਾ ਕਿ ਇਹ ਫੈਸਲਾ ਸ੍ਰੀ ਸਿੱਧੂ ਦੇ ਵਿਵੇਕ ਉਤੇ ਨਿਰਭਰ ਕਰੇਗਾ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.