ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸਿੱਧੂ ਨੂੰ ਲੈ ਕੇ ਨਰਮ ਹੋਈ ਕਾਂਗਰਸ
ਸਿੱਧੂ ਨੂੰ ਲੈ ਕੇ ਨਰਮ ਹੋਈ ਕਾਂਗਰਸ
Page Visitors: 2358

ਸਿੱਧੂ ਨੂੰ ਲੈ ਕੇ ਨਰਮ ਹੋਈ ਕਾਂਗਰਸ

Posted On 22 Oct 2016
ਨਵੀਂ ਦਿੱਲੀ, 22 ਅਕਤੂਬਰ (ਪੰਜਾਬ ਮੇਲ) –ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂੰ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਲਾਤਾਂ ਉੱਤੇ ਗੰਭੀਰਤਾ ਨਾਲ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਮੀਟਿੰਗ ਵਿਚ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦਾ ਮਾਮਲਾ ਨਹੀਂ ਵਿਚਾਰਿਆ ਗਿਆ। ਉਨ੍ਹਾਂ ਨੇ ਸਿੱਧੂ ਨੂੰ ਕਾਂਗਰਸ ਵਿਚ ਸ਼ਾਮਲ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ। ਹਾਲਾਂਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਪਾਰਟੀ ਵੱਲੋਂ ਸਿੱਧੂ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਪੇਸ਼ਕਸ਼ ਕਰਨ ਸਬੰਧੀ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਸੀ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਕੈਪਟਨ ਨੇ ਰਾਹੁਲ ਨਾਲ ਮੁਲਾਕਾਤ ਦੌਰਾਨ ਕਾਂਗਰਸ ਦੇ ਉਪ ਪ੍ਰਧਾਨ ਨਾਲ ਪੰਜਾਬ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਸ਼ੁਰੂ ਕਰਨ ਦੀ ਯੋਜਨਾ ਉਲੀਕੀ ਹੈ। ਇਸ ਦੌਰਾਨ ਕੈਪਟਨ ਨੇ ਕਿਹਾ ਕਿ ਪਾਰਟੀ ਦਿਨ ਪ੍ਰਤੀ ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਕੈਪਟਨ ਨੇ ਕਿਹਾ ਕਿ ਕਾਂਗਰਸ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ, ਕਿਉਂਕਿ ਜੋ ਨੌਜਵਾਨ ਪਹਿਲਾਂ ਆਮ ਆਦਮੀ ਪਾਰਟੀ ਵੱਲ ਗਏ ਸਨ, ਉਹ ਹੁਣ ਕਾਂਗਰਸ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਡੁੱਬਦੀ ਕਿਸ਼ਤੀ ਹੈ। ਤਾਜ਼ਾ ਸਰਵੇਖਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਿੱਚ 51 ਫ਼ੀਸਦੀ ਕਾਂਗਰਸ , 31 ਫ਼ੀਸਦੀ ‘ਆਪ’ ਅਤੇ 18 ਫ਼ੀਸਦੀ ਲੋਕ ਅਕਾਲੀ ਦਲ ਵੱਲ ਹਨ। ਕੈਪਟਨ ਨੇ ਕਿਹਾ ਕਿ ਅੰਤਮ ਮੁਕਾਬਲਾ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਹੀ ਹੋਵੇਗਾ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.