ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ
ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ
Page Visitors: 2389

ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ

Posted On 08 Dec 2016
party

ਜਨਤਕ ਥਾਵਾਂ ਤੋਂ ਪੋਸਟਰ ਹਟਾਉਣ ਲਈ ਤਿੰਨ ਦਿਨਾਂ ਦਾ ਅਲਟੀਮੇਟਮ
ਜਲੰਧਰ, 8 ਦਸੰਬਰ (ਪੰਜਾਬ ਮੇਲ)- ਚੋਣਾਂ ਤੋਂ ਪਹਿਲਾਂ ਧੜਾਧੜ ਪ੍ਰਚਾਰ ਵਿੱਚ ਲੱਗੀਆਂ ਸਿਆਸੀ ਪਾਰਟੀਆਂ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਮਲ ਕਿਸ਼ੋਰ ਯਾਦਵ ਨੇ ਸਖ਼ਤ ਹਦਾਇਤਾਂ ਕੀਤੀਆਂ ਹਨ ਕਿ ਉਹ ਤਿੰਨਾਂ ਦਿਨਾਂ ਦੇ ਅੰਦਰ-ਅੰਦਰ ਜਨਤਕ ਇਮਾਰਤਾਂ ’ਤੇ ਲਾਏ ਪੋਸਟਰ ਹਟਾ ਲੈਣ, ਨਹੀਂ ਤਾਂ ਉਨ੍ਹਾਂ ਵਿਰੁੱਧ ਪੰਜਾਬ ਡੀਫੇਸਮੈਂਟ ਆਫ ਪਬਲਿਕ ਪ੍ਰਾਪਰਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਜ ਇੱਥੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਵਿੱਚ ਸਪੱਸ਼ਟ ਕਿਹਾ ਕਿ ਉਹ ਆਪੋ-ਆਪਣੀਆਂ ਪਾਰਟੀਆਂ ਦੇ ਪ੍ਰਚਾਰ ਲਈ ਜਨਤਕ ਥਾਵਾਂ ’ਤੇ ਕੀਤੀ ਇਸ਼ਤਿਹਾਰਬਾਜ਼ੀ 3 ਦਿਨਾਂ ਦੇ ਅੰਦਰ-ਅੰਦਰ ਹਟਾ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਡੀਫੇਸਮੈਂਟ ਆਫ ਪਬਲਿਕ ਪ੍ਰਾਪਰਟੀ ਐਕਟ ਤਹਿਤ ਜਨਤਕ ਇਮਾਰਤ, ਜਾਇਦਾਦ, ਖੰਭੇ, ਪੁਲ ਤੇ ਡਿਵਾਈਡਰ ਸਮੇਤ ਕਿਸੇ ਵੀ ਜਨਤਕ ਸਥਾਨ ’ਤੇ ਸਿਆਸੀ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਅਤੇ ਇਸ ਦੀ ਉਲੰਘਣਾ ਦੀ ਸੂਰਤ ਵਿੱਚ ਸਬੰਧਤ ਪਾਰਟੀ ਦੇ ਅਹੁਦੇਦਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਯਾਦਵ ਨੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਜਨਤਕ ਥਾਵਾਂ ’ਤੇ ਕੀਤੀ ਇਸ਼ਤਿਹਾਰਬਾਜ਼ੀ ਦਾ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਵੀ ਗੰਭੀਰ ਨੋਟਿਸ ਲਿਆ ਗਿਆ ਹੈ। ਮੀਟਿੰਗ ਦੌਰਾਨ ਜਲੰਧਰ ਜ਼ਿਲ੍ਹੇ ਦੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਚੋਣ ਪ੍ਰਚਾਰ ਸਮੱਗਰੀ ਦੀ ਛਪਾਈ ਆਦਿ ਬਾਰੇ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਯਾਦਵ ਨੇ ਕਿਹਾ ਕਿ ਹਰ ਪ੍ਰਿੰਟਿੰਗ ਪ੍ਰੈਸ ਮਾਲਕ ਨੂੰ ਚੋਣ ਸਮੱਗਰੀ ਦੀ ਛਪਾਈ ਬਾਰੇ ਵੇਰਵੇ ਸਬੰਧਤ ਪ੍ਰੋਫਾਰਮੇ ਵਿੱਚ ਭਰ ਕੇ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਉਣੇ ਪੈਣਣਗੇ। ਇਸੇ ਤਰ੍ਹਾਂ ਚੋਣ ਸਮੱਗਰੀ ਛਪਵਾਉਣ ਵਾਲੇ ਵਿਅਕਤੀ/ਪਾਰਟੀ ਵਲੋਂ ਵੀ ਇਕ ਘੋਸ਼ਣਾ ਜਮ੍ਹਾਂ ਕਰਵਾਈ ਜਾਵੇਗੀ, ਜਿਸ ਵਿੱਚ ਛਪਵਾਉਣ ਵਾਲੇ ਦਾ ਨਾਂ, ਪਤਾ, ਸਮਗੱਰੀ ਦੀ ਮਿਕਦਾਰ ਤੇ ਪ੍ਰਿੰਟਿੰਗ ਪ੍ਰੈਸ ਦਾ ਨਾਂ ਆਦਿ ਦਰਜ ਕੀਤਾ ਹੋਵੇਗਾ।
ਚੋਣਾਂ ਦੌਰਾਨ ਅਣਅਧਿਕਾਰਤ ਤੌਰ ’ਤੇ ਚੋਣ ਸਮੱੱਗਰੀ ਛਾਪਣ ਦੀ ਕਿਸੇ ਵੀ ਸੰਭਾਵਨਾ ਨੂੰ ਖਤਮ ਕਰਨ ਦੇ ਮੱਦੇਨਜ਼ਰ ਸ੍ਰੀ ਯਾਦਵ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਤੌਰ ’ਤੇ ਛਪਾਈ ਕਰ ਰਹੀਆਂ ਪ੍ਰਿੰਟਿੰਗ ਪ੍ਰੈਸਾਂ ਵਿਰੁੱਧ ਕਾਰਵਾਈ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.