ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਅਮਰੀਕਾ ਨੇ ਗੈਰ ਕਾਨੂੰਨੀ ਰਹਿ ਰਹੇ ਲੋਕਾਂ ਨੂੰ ਦੇਸ਼ ਛੱਡਣ ਲਈ ਕਿਹਾ
Page Visitors: 2420
ਅਮਰੀਕਾ ਨੇ ਗੈਰ ਕਾਨੂੰਨੀ ਰਹਿ ਰਹੇ ਲੋਕਾਂ ਨੂੰ ਦੇਸ਼ ਛੱਡਣ ਲਈ ਕਿਹਾ
Posted On 24 May 2017
ਵਾਸ਼ਿੰਗਟਨ, 24 ਮਈ (ਪੰਜਾਬ ਮੇਲ)- ਅਮਰੀਕਾ ਗ੍ਰਹਿ ਸੁਰੱਖਿਆ ਵਿਭਾਗ ਨੇ ਇਕ ਵਾਰ ਫਿਰ ਇਥੇ ਰਹਿ ਰਹੇ ਗੈਰ ਕਾਨੂੰਨੀ ਲੋਕਾਂ ਨੂੰ ਇਹ ਦੇਸ਼ ਛੱਡ ਕੇ ਜਾਣ ਲਈ ਕਿਹਾ ਹੈ। ਵਿਭਾਗ ਵੱਲੋਂ ਇਹ ਦੱਸਿਆ ਗਿਆ ਕਿ ਸਾਲ 2016 ਦੌਰਾਨ 6 ਲੱਖ, 30 ਹਜ਼ਾਰ ਸੈਲਾਨੀ ਅਜਿਹੇ ਸਨ, ਜੋ ਵੀਜ਼ੇ ਦਾ ਸਮਾਂ ਪੂਰਾ ਹੋਣ ਦੇ ਬਾਵਜੂਦ ਵੀ ਅਮਰੀਕਾ ਛੱਡ ਕੇ ਨਹੀਂ ਗਏ। ਇਸ ਤੋਂ ਇਲਾਵਾ 4 ਲੱਖ 15 ਹਜ਼ਾਰ ਲੋਕ ਅਮਰੀਕਾ ਦੇ ਮੈਕਸੀਕੋ ਦਾ ਬਾਰਡਰ ਟੱਪ ਕੇ ਵੱਖਰੇ ਗੈਰ ਕਾਨੂੰਨੀ ਤੌਰ ‘ਤੇ ਆਏ ਹਨ। ਇਸੇ ਤਰ੍ਹਾਂ ਕੈਨੇਡਾ ਦੇ 1 ਲੱਖ 20 ਹਜ਼ਾਰ ਨਾਗਰਿਕ ਹਾਲੇ ਵੀ ਅਮਰੀਕਾ ਵਿਚ ਰਹਿ ਰਹੇ ਹਨ, ਜਿਨ੍ਹਾਂ ਦਾ ਵੀਜ਼ਾ ਖਤਮ ਹੋ ਚੁੱਕਿਆ ਹੈ।ਅਤੇ 47 ਹਜ਼ਾਰ ਮੈਕਸੀਕਨ ਨਾਗਰਿਕ ਅਜਿਹੇ ਹਨ, ਜੋ ਵੀਜ਼ਾ ਖਤਮ ਹੋਣ ਤੋਂ ਬਾਅਦ ਵੀ ਇਥੇ ਰਹਿ ਰਹੇ ਹਨ। ਪਰ ਅਮਰੀਕਾ ਵਿਚ ਗੈਰ ਕਾਨੂੰਨੀ ਤੌਰ ‘ਤੇ ਰਹਿ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਜੋ ਕਿ ਲੰਬੇ ਸਮੇਂ ਤੋਂ ਇਥੇ ਬਿਨਾਂ ਕਾਗਜ਼-ਪੱਤਰ ਦੇ ਰਹਿ ਰਹੇ ਹਨ। ਇੰਮੀਗ੍ਰੇਸ਼ਨ ਵਿਭਾਗ ਨੇ ਇਨ੍ਹਾਂ ਲੋਕਾਂ ਨੂੰ ਜਲਦ ਦੇਸ਼ ਛੱਡ ਕੇ ਜਾਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਟਰੰਪ ਦੇ ਆਉਣ ਨਾਲ ਇਥੇ ਰਹਿ ਰਹੇ ਗੈਰ ਕਾਨੂੰਨੀ ਲੋਕਾਂ ਵਿਚ ਕਾਫੀ ਸਹਿਮ ਪਾਇਆ ਜਾ ਰਿਹਾ ਹੈ।