ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸਿੱਖ ਸਿਧਾਂਤਾਂ ਨੂੰ ਤਿਲਾਂਜਲੀ ਦੇਣ ਵਾਲੀਆਂ ਜਥੇਬੰਦੀਆਂ ਦੀ ਨਕੇਲ ਕਸਣ ਦੀ ਤਿਆਰੀ
ਸਿੱਖ ਸਿਧਾਂਤਾਂ ਨੂੰ ਤਿਲਾਂਜਲੀ ਦੇਣ ਵਾਲੀਆਂ ਜਥੇਬੰਦੀਆਂ ਦੀ ਨਕੇਲ ਕਸਣ ਦੀ ਤਿਆਰੀ
Page Visitors: 2438

   ਸਿੱਖ ਸਿਧਾਂਤਾਂ ਨੂੰ ਤਿਲਾਂਜਲੀ ਦੇਣ ਵਾਲੀਆਂ ਜਥੇਬੰਦੀਆਂ ਦੀ ਨਕੇਲ ਕਸਣ ਦੀ ਤਿਆਰੀ
ਅੰਮ੍ਰਿਤਸਰ 19 ਮਾਰਚ:- ਬਿਨਾਂ ਕੋਈ ਆਧਾਰ ਵਾਲੀਆਂ ਅਤੇ ਸਿੱਖ ਸਿਧਾਂਤਾਂ ਨੂੰ ਅੱਖੋਂ ਪਰੋਖੇ ਕਰਕੇ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਅਣਦੇਖੀ ਕਰਨ ਵਾਲੀਆਂ ਸਿੱਖ ਜਥੇਬੰਦੀਆਂ ਨੂੰ ਨੱਥ ਪਾਉਣ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ, ਜਿਸ ‘ਤੇ 5 ਸਿੰਘ ਸਾਹਿਬਾਨ ਦੀ 25 ਮਾਰਚ ਨੂੰ ਹੋਣ ਵਾਲੀ ਬੈਠਕ ‘ਚ ਵਿਚਾਰ ਕਰਨ ਮਗਰੋਂ ਇਸ ਯੋਜਨਾ ਦੀ ਰੂਪ-ਰੇਖਾ ਦਾ ਖੁਲਾਸਾ ਕੀਤਾ ਜਾਵੇਗਾ। ਬੈਠਕ ਵਿਚ ਰੋਚੈਸਟਰ ਦੇ ਗੁਰਦੁਆਰੇ ਦਾ ਮਾਮਲਾ ਵੀ ਵਿਚਾਰਿਆ ਜਾਵੇਗਾ।
25 ਮਾਰਚ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਬੈਠਕ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਿੱਖ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖ਼ਤ ਨਾਲ ਜੋੜਨ ਲਈ ਵਿਸ਼ੇਸ਼ ਯੋਜਨਾ ਬਣਾਈ ਜਾ ਰਹੀ ਹੈ। ਇਸ ਤਹਿਤ ਅਜਿਹੀਆਂ ਸਮੂਹ ਜਥੇਬੰਦੀਆਂ ਕੋਲੋਂ ਇਕ ਹਲਫਨਾਮਾ ਲਿਆ ਜਾਵੇਗਾ, ਜਿਸ ਵਿਚ ਕੁਝ ਸ਼ਰਤਾਂ ਸ਼ਾਮਲ ਹੋਣਗੀਆਂ। ਹਲਫਨਾਮਾ ਦੇਣ ਵਾਲੀਆਂ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖ਼ਤ ਦੀ ਮਾਨਤਾ ਪ੍ਰਾਪਤ ਹੋਵੇਗੀ ਅਤੇ ਇਹ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਸਬੰਧੀ ਦਿੱਤੇ ਗਏ ਕਾਰਜਾਂ ਨੂੰ ਪੂਰਾ ਕਰਨਗੀਆਂ। ਅਜਿਹੀਆਂ ਜਥੇਬੰਦੀਆਂ ਨੂੰ ਸਮੇਂ ਸਮੇਂ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਵੇਲੇ ਕਈ ਜਥੇਬੰਦੀਆਂ ਅਜਿਹੀਆਂ ਹਨ, ਜਿਨ੍ਹਾਂ ਦਾ ਕੋਈ ਆਧਾਰ ਨਹੀਂ ਹੈ, ਪਰ ਉਹ ਸਮੇਂ ਸਮੇਂ ਆਪਣੀਆਂ ਕਾਰਵਾਈਆਂ ਅਤੇ ਬਿਆਨਾਂ ਨਾਲ ਸਮੁੱਚੀ ਸਿੱਖ ਕੌਮ ਲਈ ਸੰਕਟ ਪੈਦਾ ਕਰਦੀਆਂ ਹਨ। ਅਜਿਹੀਆਂ ਜਥੇਬੰਦੀਆਂ ਬਾਰੇ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਕਈ ਵਾਰ ਸ਼ਿਕਾਇਤਾਂ ਵੀ ਪੁੱਜੀਆਂ ਹਨ। ਇਕੱਤਰਤਾ ਵਿਚ ਅਮਰੀਕਾ ਦੇ ਸ਼ਹਿਰ ਰੋਚੈਸਟਰ ਦੇ ਗੁਰਦੁਆਰੇ ਦਾ ਮਾਮਲਾ ਵੀ ਵਿਚਾਰਿਆ ਜਾਵੇਗਾ।
ਇਸ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪਹਿਲਾਂ ਹੀ ਸਕੱਤਰੇਤ ਵਿਖੇ ਪੁੱਜ ਚੁੱਕੀ ਹੈ, ਜਦੋਂਕਿ ਹੁਣ ਦੂਜੀ ਧਿਰ ਵੱਲੋਂ ਵੀ ਆਪਣਾ ਪੱਖ ਦਰਸਾਉਂਦੀ ਰਿਪੋਰਟ ਭੇਜੀ ਗਈ ਹੈ। ਇਹ ਰਿਪੋਰਟ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੋਂ ਇਲਾਵਾ ਹੋਰ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਜਾਂਚ ਕਮੇਟੀ ਦੇ ਕਨਵੀਨਰ ਭਾਈ ਸਤਪਾਲ ਸਿੰਘ ਖਾਲਸਾ ਨੂੰ ਵੀ ਭੇਜੀ ਗਈ ਹੈ।     ਇਸ ਜਾਂਚ ਰਿਪੋਰਟ ਵਿਚ ਰੋਚੈਸਟਰ ਗੁਰਦੁਆਰੇ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਐਮ.ਐਸ. ਚਾਨਣ ਨੇ ਲਿਖਿਆ ਹੈ ਕਿ ਜਾਂਚ ਰਿਪੋਰਟ ਸਬੰਧੀ ਖਬਰਾਂ ਤੋਂ ਜਾਣਕਾਰੀ ਮਿਲੀ ਹੈ। ਉਨ੍ਹਾਂ ਖਬਰਾਂ ਦਾ ਹਵਾਲਾ ਦਿੰਦਿਆਂ ਲਿਖਿਆ ਕਿ ਜਾਂਚ ਕਮੇਟੀ ਨੇ ਪ੍ਰਬੰਧਕ ਕਮੇਟੀ ਨਾਲ ਸੰਪਰਕ ਹੀ ਨਹੀਂ ਕੀਤਾ ਹੈ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਗੁਰਦੁਆਰੇ ਵਿਚ ਕਿਸੇ ਵੀ ਆਕਾਰ ਦੀ ਕਿਰਪਾਨ ਲੈ ਕੇ ਆਉਣ ‘ਤੇ ਰੋਕ ਨਹੀਂ ਲਗਾਈ ਗਈ ਹੈ। ਪ੍ਰਬੰਧਕ ਕਮੇਟੀ ਦੇ ਤਿੰਨ ਮੈਂਬਰਾਂ ਦੀ ਨਿਯੁਕਤੀ ਵੀ ਸ੍ਰੀ ਅਕਾਲ ਤਖ਼ਤ ਦੀ ਪ੍ਰਵਾਨਗੀ ਨਾਲ ਕੀਤੀ ਗਈ ਸੀ। ਇਸ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵਲੋਂ ਅਦਾਲਤ ਵਿਚ ਹਲਫਨਾਮਾ ਦਾਇਰ ਕਰਕੇ ਕਿਰਪਾਨ ਨੂੰ ਖ਼ਤਰਨਾਕ ਹਥਿਆਰ ਦੱਸਿਆ ਗਿਆ ਸੀ, ਜਿਸ ਦੇ ਆਧਾਰ ‘ਤੇ ਅਦਾਲਤ ਨੇ ਗੁਰਦੁਆਰੇ ਵਿਚ ਕਿਰਪਾਨ ਲੈ ਕੇ ਜਾਣ ‘ਤੇ ਰੋਕ ਲਾ ਦਿੱਤੀ ਸੀ। ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਨੇ ਆਪਣੀ ਰਿਪੋਰਟ ਵਿਚ ਇਨ੍ਹਾਂ ਤੱਥਾਂ ਦੀ ਪੁਸ਼ਟੀ ਕੀਤੀ ਹੈ। ਜਾਂਚ ਰਿਪੋਰਟ ਵਿਚ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਬਾਰੇ ਲਿਖਿਆ ਗਿਆ ਕਿ ਉਹ ਗੈਰ ਕੇਸਾਧਾਰੀ ਹਨ, ਪਰ ਉਨ੍ਹਾਂ ਨੇ ਅਦਾਲਤ ਵਿੱਚ ਆਪਣੇ ਆਪ ਨੂੰ ਅੰਮ੍ਰਿਤਧਾਰੀ ਦੱਸਿਆ ਹੋਇਆ ਹੈ। ਜਾਂਚ ਕਮੇਟੀ ਨੂੰ ਪ੍ਰਬੰਧਕੀ ਕਮੇਟੀ ਖ਼ਿਲਾਫ਼ ਗੁਰਮਤਿ ਮਰਿਆਦਾ ਅਨੁਸਾਰ ਕਾਰਵਾਈ ਦੀ ਸਿਫਾਰਸ਼ ਕੀਤੀ ਹੈ।
(ਸੰਪਾਦਕੀ ਟਿਪਣੀ :- ਇਹ ਦੂਸਰਿਆਂ ਦੀ ਨਕੇਲ ਕਸਣ ਨੂ ਫਿਰਦੇ , ਸਿਖ਼ ਜਥੇਬੰਦੀਆਂ  ਇਨ੍ਹਾਂ ਦੀ ਨਕੇਲ ਕਸਣ ਨੂ ਫਿਰਦੀਆਂ  ? ਰਬ ਹੀ ਖੇਰ ਕਰੇ ) 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.