ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕੈਨੇਡਾ ਦੇ ਸਿੱਖਿਆ ਅਦਾਰੇ ਬਣ ਰਹੇ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ
ਕੈਨੇਡਾ ਦੇ ਸਿੱਖਿਆ ਅਦਾਰੇ ਬਣ ਰਹੇ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ
Page Visitors: 2361

ਕੈਨੇਡਾ ਦੇ ਸਿੱਖਿਆ ਅਦਾਰੇ ਬਣ ਰਹੇ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ

ਕੈਨੇਡਾ ਦੇ ਸਿੱਖਿਆ ਅਦਾਰੇ ਬਣ ਰਹੇ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ
July 22
21:14 2017

ਟੋਰਾਂਟੋ, 22 ਜੁਲਾਈ (ਪੰਜਾਬ ਮੇਲ)- ਕੈਨੇਡਾ ਦੇ ਸਿੱਖਿਆ ਅਦਾਰੇ ਉਨ੍ਹਾਂ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਦੇ ਜਾ ਰਹੇ ਹਨ ਜੋ ਵਿਦੇਸ਼ ਜਾ ਕੇ ਪੜਣ ਦੇ ਚਾਹਵਾਨ ਹਨ। ਇਸ ਕਾਰਨ ਕੈਨੇਡਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਦਾਖਲਾ ਲੈਣ ਲਈ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਕ ਰਿਪੋਰਟ ਮੁਤਾਬਕ ਇਸ ਸਾਲ ਟੋਰਾਂਟੋ ਯੂਨੀਵਰਸਿਟੀ ‘ਚ ਦਾਖਲਾ ਲੈਣ ਲਈ ਭਾਰਤੀ ਵਿਦਿਆਰਥੀਆਂ ਦੀ ਗਿਣਤੀ ‘ਚ 57 ਫੀਸਦੀ ਤੱਕ ਦਾ ਵਾਧਾ ਹੋਇਆ ਹੈ। ਜੇਕਰ ਆਪਾਂ ਪੂਰੇ ਕੈਨੇਡਾ ਦੀ ਗੱਲ ਕਰੀਏ ਤਾਂ ਇੱਥੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ‘ਚ 20 ਫੀਸਦੀ ਦਾ ਵਾਧਾ ਹੋਇਆ ਹੈ। ਵਿਦੇਸ਼ੀ ਵਿਦਿਆਰਥੀਆਂ ਦਾ ਕੈਨੇਡਾ ‘ਚ ਪੜਾਈ ਕਰਨ ਦਾ ਰੁਝਾਨ ਇਸ ਕਰਕੇ ਵਧ ਰਿਹਾ ਹੈ ਕਿਉਂਕਿ ਇਕ ਤਾਂ ਇਥੋਂ ਦਾ ਮਾਹੌਲ ਉਦਾਰ ਅਤੇ ਦੋਸਤਾਨਾ ਹੈ। ਕੈਨੇਡਾ ਸਰਕਾਰ ਵੀ ਵਿਦੇਸ਼ੀ ਵਿਦਿਆਰਥੀਆਂ ਅੰਦਰ ਕੈਨੇਡਾ ਪ੍ਰਤੀ ਭਰੋਸੇਯੋਗਤਾ ਅਤੇ ਹੋਰਾਂ ਦੇਸ਼ਾਂ ਦੇ ਮਾਹੌਲ ਨੂੰ ਭਾਫਦੇ ਹੋਏ ਵਿਦਿਆਰਥੀਆਂ ਦਾ ਦਿਲ ਖੋਲ ਕੇ ਸਵਾਗਤ ਕਰ ਰਹੀ ਹੈ ਕਿਉਂਕਿ ਇਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਕੈਨੇਡਾ ‘ਚ 3 ਲੱਖ 50 ਹਜ਼ਾਰ ਹੈ, ਜਿਹੜੀ ਕਿ ਕੈਨੇਡਾ ਦੀ ਆਬਾਦੀ ਦਾ ਲਗਭਗ 1 ਫੀਸਦੀ ਹਿੱਸਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਆਮਦ ਨਾਲ ਕੈਨੇਡਾ ਦੀ ਆਰਥਿਕਤਾ ‘ਚ ਵੀ ਵਾਧਾ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਬ੍ਰਿਟੇਨ, ਅਮਰੀਕਾ ਅਤੇ ਆਸਟਰੇਲੀਆ ‘ਚ ਹੋ ਰਹੀਆਂ ਘਟਨਾਵਾਂ ਕਾਰਨ ਵਿਦਿਆਰਥੀ ਇਨ੍ਹਾਂ ਦੇਸ਼ਾਂ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਦਾਖਲਾ ਲੈਣ ਤੋਂ ਪਹਿਲਾਂ ਕਈ ਤਰ੍ਹਾਂ ਦੀਆਂ ਵਿਚਾਰਾਂ ਕਰਨ ਲਈ ਮਜ਼ਬੂਰ ਹੋ ਰਹੇ ਹਨ ਜਦਕਿ ਦੂਜੇ ਪਾਸੇ ਇਹੀਂ ਵਿਦਿਆਰਥੀ ਕੈਨੇਡਾ ਦੇ ਕਾਲਜਾਂ ‘ਚ ਬਿਨ੍ਹਾਂ ਝਿੱਜਕ ਤੋਂ ਦਾਖਲਾ ਲੈ ਰਹੇ ਹਨ ਕਿਉਂਕਿ ਕੈਨੇਡਾ ਦਾ ਮਾਹੌਲ ਹੋਰਾਂ ਦੇਸ਼ਾਂ ਵਾਂਗ ਨਹੀਂ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.