ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਐੱਸ.ਵਾਈ.ਐੱਲ. ਮਾਮਲਾ : ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ 6 ਹਫਤਿਆਂ ਦਾ ਸਮਾਂ
ਐੱਸ.ਵਾਈ.ਐੱਲ. ਮਾਮਲਾ : ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ 6 ਹਫਤਿਆਂ ਦਾ ਸਮਾਂ
Page Visitors: 2414

ਐੱਸ.ਵਾਈ.ਐੱਲ. ਮਾਮਲਾ : ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ 6 ਹਫਤਿਆਂ ਦਾ ਸਮਾਂ
ਕਿਹਾ ਨਾ ਹੋਵੇ ਕੋਈ ਧਰਨਾ ਪ੍ਰਦਰਸ਼ਨ
By : ਬਾਬੂਸ਼ਾਹੀ ਬਿਊਰੋ
First Published : Thursday, Sep 07, 2017 01:28 PM

  •  

  •  

  • ਨਵੀਂ ਦਿੱਲੀ/ਚੰਡੀਗੜ੍ਹ, 7 ਸਤੰਬਰ, 2017 : ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਮਾਮਲੇ ਸਬੰਧੀ ਵੀਰਵਾਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਇਸ ਮਾਮਲੇ ਸਬੰਧੀ ਕਿਸੇ ਤਰ੍ਹਾਂ ਵੀ ਕੋਈ ਧਰਨਾ ਪ੍ਰਦਰਸ਼ਨ ਨਾ ਕੀਤਾ ਜਾਵੇ। ਅਦਾਲਤ ਨੇ ਇਹ ਵੀ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਕਰਨਾ ਪੰਜਾਬ ਅਤੇ ਹਰਿਆਣਾ ਸਰਕਾਰਾਂ ਦਾ ਫਰਜ਼ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰ ਨੂੰ 6 ਹਫਤਿਆਂ ਦਾ ਹੋਰ ਸਮਾਂ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਨੇ ਅਦਾਲਤ ਤੋਂ ਸੁਣਵਾਈ ਦੌਰਾਨ ਸਮਾਂ ਮੰਗਿਆ ਸੀ ਅਤੇ ਕਿਹਾ ਸੀ ਕਿ ਇਸ ਮਾਮਲੇ ਦਾ ਹੱਲ ਕੱਢਣ 'ਚ ਸਮਾਂ ਲੱਗੇਗਾ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੋਰ ਸਮਾਂ ਦੇ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਰੱਖੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.