ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਅਮਰੀਕਾ ਤੋਂ ਦੇਸ਼ ਨਿਕਾਲੇ ਦੇ ਖਤਰੇ ਦਾ ਸਾਹਮਣਾ ਕਰਨ ਵਾਲੇ ਲੱਖਾਂ ਪ੍ਰਵਾਸੀਆਂ ਲਈ ਦਰਵਾਜ਼ੇ ਖੋਲ੍ਹ ਸਕਦੈ ਕੈਨੇਡਾ
ਅਮਰੀਕਾ ਤੋਂ ਦੇਸ਼ ਨਿਕਾਲੇ ਦੇ ਖਤਰੇ ਦਾ ਸਾਹਮਣਾ ਕਰਨ ਵਾਲੇ ਲੱਖਾਂ ਪ੍ਰਵਾਸੀਆਂ ਲਈ ਦਰਵਾਜ਼ੇ ਖੋਲ੍ਹ ਸਕਦੈ ਕੈਨੇਡਾ
Page Visitors: 2326

ਅਮਰੀਕਾ ਤੋਂ ਦੇਸ਼ ਨਿਕਾਲੇ ਦੇ ਖਤਰੇ ਦਾ ਸਾਹਮਣਾ ਕਰਨ ਵਾਲੇ ਲੱਖਾਂ ਪ੍ਰਵਾਸੀਆਂ ਲਈ ਦਰਵਾਜ਼ੇ ਖੋਲ੍ਹ ਸਕਦੈ ਕੈਨੇਡਾ

 

ਅਮਰੀਕਾ ਤੋਂ ਦੇਸ਼ ਨਿਕਾਲੇ ਦੇ ਖਤਰੇ ਦਾ ਸਾਹਮਣਾ ਕਰਨ ਵਾਲੇ ਲੱਖਾਂ ਪ੍ਰਵਾਸੀਆਂ ਲਈ ਦਰਵਾਜ਼ੇ ਖੋਲ੍ਹ ਸਕਦੈ ਕੈਨੇਡਾ
November 15
10:38 2017
ਔਟਾਵਾ, 15 ਨਵੰਬਰ (ਪੰਜਾਬ ਮੇਲ)- ਅਮਰੀਕਾ ‘ਚ ਦੇਸ਼ ਨਿਕਾਲੇ ਦੇ ਖਤਰੇ ਦਾ ਸਾਹਮਣਾ ਕਰ ਰਹੇ 8 ਲੱਖ ਪ੍ਰਵਾਸੀਆਂ ‘ਚੋਂ ਜ਼ਿਆਦਾਤਰ ਨੂੰ ਕੈਨੇਡਾ ਸਰਕਾਰ ਆਪਣੀ ਧਰਤੀ ‘ਤੇ ਸੱਦਣ ਦਾ ਸੋਚ-ਵਿਚਾਰ ਕਰ ਰਹੀ ਹੈ। ‘ਗਲੋਬਲ ਨਿਊਜ਼’ ਵੱਲੋਂ ਇਹ ਪ੍ਰਗਟਾਵਾ ਇਕ ਅੰਦਰੂਨੀ ਸਰਕਾਰੀ ਦਸਤਾਵੇਜ਼ ਦੇ ਹਵਾਲੇ ਤੋਂ ਕੀਤੀ ਗਿਆ। 2012 ‘ਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਉਨ੍ਹਾਂ ਪ੍ਰਵਾਸੀਆਂ ਨੂੰ ਵਰਕ ਪਰਮਿਟ ਜਾਰੀ ਕਰਨ ਦੀ ਯੋਜਨਾ ਸ਼ੁਰੂ ਕੀਤੀ ਸੀ, ਜੋ ਨਾਬਾਲਿਗ ਉਮਰ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਏ। ਡੋਨਾਲਡ ਟਰੰਪ ਨੇ ਸੱਤਾ ਸੰਭਾਲਣ ਤੋਂ ਕੁਝ ਮਹੀਨੇ ਬਾਅਦ ਇਸ ਯੋਜਨਾ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ। ਟਰੰਪ ਦੇ ਐਲਾਨ ਤੋਂ ਤੁਰੰਤ ਬਾਅਦ ਕੈਨੇਡਾ ਦੇ ਪ੍ਰਿਵੀ ਕੌਂਸਲ ਦਫਤਰ ਨੇ ਕੌਮਾਂਤਰੀ ਮਾਮਲਿਆਂ ਬਾਰੇ ਮੰਤਰਾਲੇ ਨੂੰ ਤਜਵੀਜ਼ਸ਼ੁਦਾ ਤਬਦੀਲੀਆਂ ਦਾ ਵਿਸ਼ਲੇਸ਼ਣ ਕਰਨ ਲਈ ਕਿਹਾ ਸੀ।
ਅਮਰੀਕੀ ਇੰਮੀਗ੍ਰੇਸ਼ਨ ਨੀਤੀਆਂ ਬਾਰੇ ਵਿਸ਼ਲੇਸ਼ਣ ਮੁਤਾਬਕ ਕੈਨੇਡਾ ਦੇ ਆਰਥਿਕ ਇੰਮੀਗ੍ਰੇਸ਼ਨ ਪ੍ਰੋਗਰਾਮ ਇਸ ਮੁੱਦੇ ਨਾਲ ਨਜਿੱਠਣ ਦਾ ਬਿਹਤਰ ਤਰੀਕਾ ਹੋ ਸਕਦਾ ਹੈ। ਵਿਸ਼ਲੇਸ਼ਣ ਇਹ ਵੀ ਕਹਿੰਦਾ ਹੈ ਕਿ ਅਮਰੀਕਾ ਵੱਲੋਂ ਲੱਖਾਂ ਪ੍ਰਵਾਸੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਸੂਰਤ ‘ਚ ਕੈਨੇਡਾ ਨੂੰ ਗੁੰਝਲਦਾਰ ਹਾਲਾਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅਮਰੀਕੀ ਵੱਲੋਂ ਰਫਿਊਜੀਆਂ ਬਾਰੇ ਨੀਤੀ ‘ਚ ਤਬਦੀਲੀਆਂ ਮਗਰੋਂ ਹਜ਼ਾਰਾਂ ਦੀ ਗਿਣਤੀ ‘ਚ ਸ਼ਰਨਾਰਥੀ ਸਰਹੱਦ ਪਾਰ ਕਰ ਕੈਨੇਡਾ ‘ਚ ਦਾਖਲ ਹੋ ਗਏ ਤੇ ਸਬੰਧਤ ਸੂਬਾ ਸਰਕਾਰਾਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ। ਕੈਨੇਡਾ ਸਰਕਾਰ ਨੇ ਆਉਂਦੇ ਤਿੰਨ ਸਾਲ 10 ਲੱਖ ਪ੍ਰਵਾਸੀਆਂ ਨੂੰ ਸੱਦਣ ਦਾ ਟੀਚਾ ਮਿੱਥਿਆ ਹੈ ਪਰ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਦੇ ਖਤਰੇ ਦਾ ਸਾਹਮਣਾ ਕਰਨ ਵਾਲਿਆਂ ਦੀ ਗਿਣਤੀ ਹੀ 8 ਲੱਖ ਦੇ ਕਰੀਬ ਬਣਦੀ ਹੈ। ਜੇ ਅੱਧੇ ਪ੍ਰਵਾਸੀਆਂ ਨੂੰ ਵੀ ਕੈਨੇਡਾ ਆਪਣੀ ਧਰਤੀ ‘ਤੇ ਆਉਣ ਦਾ ਸੱਦਾ ਦਿੰਦੀ ਹੈ, ਤਾਂ ਤਿੰਨ ਸਾਲ ਦੇ ਟੀਚੇ ‘ਚੋਂ ਅੱਧਾ ਇਕ ਝਟਕੇ ‘ਚ ਹੀ ਪੂਰਾ ਹੋ ਜਾਵੇਗਾ। ਕੈਨੇਡਾ ਸਰਕਾਰ ਦੀ ਆਰਥਿਕ ਸਲਾਹਕਾਰ ਕੌਂਸਲ ਪ੍ਰਵਾਸੀਆਂ ਦੀ ਆਮਦ ਦਾ ਟੀਚਾ 4 ਲੱਖ ਸਾਲਾਨਾ ਕਰਨ ਦਾ ਸੁਝਾਅ ਦੇ ਚੁੱਕੀ ਹੈ ਤੇ ਇਸ ਸੁਝਾਅ ‘ਤੇ ਅਮਲ ਕਰਦਿਆਂ ਵੱਡੀ ਗਿਣਤੀ ‘ਚ ਅਮਰੀਕਾ ਵਿਚਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸੱਦਿਆ ਜਾ ਸਕਦਾ ਹੈ ਜਾਂ ਮੌਕੇ ‘ਤੇ ਵਿਸ਼ੇਸ਼ ਨੀਤੀ ਤਿਆਰ ਕਰ ਕੇ ਲੱਖਾਂ ਦੀ ਗਿਣਤੀ ‘ਚ ਪ੍ਰਵਾਸੀਆਂ ਲਈ ਦਰਵਾਜੇ ਖੋਲ੍ਹੇ ਜਾ ਸਕਦੇ ਹਨ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.