ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ‘ਚ ਕਰਮਚਾਰੀਆਂ ਵੱਲੋਂ ਦਿੱਤਾ ਜਾ ਰਿਹੈ ਧਰਨਾ 11ਵੇਂ ਦਿਨ ਵੀ ਜਾਰੀ
ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ‘ਚ ਕਰਮਚਾਰੀਆਂ ਵੱਲੋਂ ਦਿੱਤਾ ਜਾ ਰਿਹੈ ਧਰਨਾ 11ਵੇਂ ਦਿਨ ਵੀ ਜਾਰੀ
Page Visitors: 2332

ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ‘ਚ ਕਰਮਚਾਰੀਆਂ ਵੱਲੋਂ ਦਿੱਤਾ ਜਾ ਰਿਹੈ ਧਰਨਾ 11ਵੇਂ ਦਿਨ ਵੀ ਜਾਰੀਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ‘ਚ ਕਰਮਚਾਰੀਆਂ ਵੱਲੋਂ ਦਿੱਤਾ ਜਾ ਰਿਹੈ ਧਰਨਾ 11ਵੇਂ ਦਿਨ ਵੀ ਜਾਰੀ

January 11
14:31 2018
ਬਠਿੰਡਾ, 11 ਜਨਵਰੀ (ਪੰਜਾਬ ਮੇਲ)- ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ‘ਚ ਕਰਮਚਾਰੀਆਂ ਵੱਲੋਂ ਕੀਤਾ ਦਿੱਤਾ ਜਾ ਰਿਹਾ ਧਰਨਾ 11ਵੇਂ ਦਿਨ ਵੀ ਜਾਰੀ ਰਿਹਾ। ਕੜਾਕੇ ਦੀ ਠੰਡ ਵਿਚ ਥਰਮਲ ਪਲਾਂਟ ਦੇ ਕਰਮਚਾਰੀਆਂ ਵੱਲੋਂ ਬੱਚਿਆਂ ਸਮੇਤ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਜਤਾਇਆ ਗਿਆ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸੰਬੋਧਨ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਕਿਸੇ ਵਿਧਾਇਕ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਦੇ ਕੱਚੇ ਕਾਮੇ ਡੀ. ਸੀ. ਦਫਤਰ ਦੇ ਸਾਹਮਣੇ ਪੱਕੇ ਧਰਨੇ ‘ਤੇ ਬੈਠੇ ਹਨ ਪਰ ਜ਼ਿਲਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੱਕੇ ਮੁਲਾਜ਼ਮਾਂ ਵਲੋਂ ਪਿੰਡਾਂ ‘ਚ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਜਿਨ੍ਹਾਂ ‘ਚ ਲੋਕਾਂ ਨੂੰ ਥਰਮਲ ਪਲਾਂਟ ਬੰਦ ਹੋਣ ਦੇ ਨੁਕਸਾਨ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 14 ਤਰੀਕ ਨੂੰ ਮਾਘੀ ਮੇਲੇ ‘ਤੇ ਜੱਸੀ ਪਿੰਡ ‘ਚ ਇਕ ਵੱਡਾ ਇਕੱਠ ਕੀਤਾ ਜਾਵੇਗਾ ਤੇ ਆਪਣੀ ਗੱਲ ਪੰਜਾਬ ਸਰਕਾਰ ਤਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਕਈ ਵਾਰ ਮੰਗ ਪੱਤਰ ਦੇਣ ਲਈ ਉਨ੍ਹਾਂ ਦੇ ਦਫਤਰ ਵੀ ਗਏ ਪਰ ਵਿੱਤ ਮੰਤਰੀ ਨੇ ਉਨ੍ਹਾਂ ਨੂੰ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ, ਜਿਸ ਦੇ ਰੋਸ ਵਜੋਂ ਉਨ੍ਹਾਂ ਮਨਪ੍ਰੀਤ ਬਾਦਲ ਦਾ ਕਾਲੀਆਂ ਝੰਡੀਆਂ ਨਾਲ ਘਿਰਾਓ ਕੀਤਾ ਜਾਵੇਗਾ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.