ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਪੀ.ਟੀ.ਯੂ. ਘੋਟਾਲੇ ‘ਚ ਗ੍ਰਿਫ਼ਤਾਰ ਸਾਬਕਾ ਵਾਈਸ ਚਾਂਸਲਰ ਨੂੰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ‘ਚ ਭੇਜਿਆ
ਪੀ.ਟੀ.ਯੂ. ਘੋਟਾਲੇ ‘ਚ ਗ੍ਰਿਫ਼ਤਾਰ ਸਾਬਕਾ ਵਾਈਸ ਚਾਂਸਲਰ ਨੂੰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ‘ਚ ਭੇਜਿਆ
Page Visitors: 2340

ਪੀ.ਟੀ.ਯੂ. ਘੋਟਾਲੇ ‘ਚ ਗ੍ਰਿਫ਼ਤਾਰ ਸਾਬਕਾ ਵਾਈਸ ਚਾਂਸਲਰ ਨੂੰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ‘ਚ ਭੇਜਿਆ

 

ਪੀ.ਟੀ.ਯੂ. ਘੋਟਾਲੇ ‘ਚ ਗ੍ਰਿਫ਼ਤਾਰ ਸਾਬਕਾ ਵਾਈਸ ਚਾਂਸਲਰ ਨੂੰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ‘ਚ ਭੇਜਿਆ
January 12
16:38 2018
ਕਪੂਰਥਲਾ, 12 ਜਨਵਰੀ (ਪੰਜਾਬ ਮੇਲ)- 25 ਕਰੋੜ ਰੁਪਏ ਦਾ ਘਪਲੇ ਅਤੇ ਨੌਕਰੀਆ ਵਿਚ ਕੀਤੀਆ ਧਾਂਦਲੀਆ ਨੂੰ ਲੈ ਕੇ ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ ਨੂੰ ਵਿਜੀਲੈਂਸ ਦੀ ਟੀਮ ਨੇ ਸ਼ੁੱਕਰਵਾਰ ਨੂੰ ਸਿਵਲ ਜਜ ਸੀਨੀਅਰ ਡਿਵੀਜ਼ਨ ਮਨਪ੍ਰੀਤ ਕੌਰ ਦੀ ਅਦਾਲਤ ਵਿਚ 4 ਦਿਨ ਦੇ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਪੇਸ਼ ਕੀਤਾ, ਜਿਥੇ ਅਦਾਲਤ ਨੇ ਦੋਹਾਂ ਪੱਖਾਂ ਦੀਆ ਦਲੀਲਾਂ ਸੁਣਨ ਤੋਂ ਬਾਅਦ ਡਾ. ਰਜਨੀਸ਼ ਅਰੋੜਾ ਨੂੰ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ।
ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਹੋਏ ਫਰਜ਼ੀਵਾੜੇ ਨੂੰ ਲੈ ਕੇ ਗ੍ਰਿਫਤਾਰ ਕੀਤੇ ਗਏ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ.ਰਜਨੀਸ਼ ਅਰੋੜਾ ਪਿਛਲੇ 4 ਦਿਨ ਤੋਂ ਵਿਜੀਲੈਂਸ ਦੀ ਹਿਰਾਸਤ ਵਿਚ ਸੀ ਜਿਨ੍ਹਾਂ ਪਾਸੋਂ ਵਿਜੀਲੈਂਸ ਨੇ ਕਾਫੀ ਲੰਮੀ-ਚੌੜੀ ਪੁੱਛਗਿੱਛ ਕੀਤੀ ਅਤੇ ਡਾ. ਅਰੋੜਾ ਵਲੋਂ ਕੀਤੇ ਗਏ ਖੁਲਾਸਿਆਂ ਦੌਰਾਨ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਜਾ ਕੇ ਸਰਚ ਦੌਰਾਨ ਸਾਰਾ ਰਿਕਾਰਡ ਆਪਣੇ ਕਬਜ਼ੇ ਵਿਚ ਲਿਆ।
ਵਿਜੀਲੈਂਸ ਵਲੋਂ ਦਰਜ ਕੀਤੀ ਗਈ ਐੱਫ.ਆਈ.ਆਰ ਵਿਚ ਨਾਮਜ਼ਦ ਹੋਰ 9 ਮੁਲਜ਼ਮਾਂ ਦਾ ਫਿਲਹਾਲ ਕੋਈ ਸੁਰਾਗ ਨਹੀਂ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਸੂਬੇ ਪੱਧਰ ‘ਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਇਨ੍ਹਾਂ ਦੀ ਤਲਾਸ਼ ਵਿਚ ਛਾਪਾਮਾਰੀ ਕਰ ਰਹੀਆਂ ਹਨ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.