ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸਰਕਾਰੀ ਆਦਰਸ਼ ਸਕੂਲ ਬੁੱਕਣ ਖਾਂ ਵਾਲਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਜਿੱਤਿਆ ਰਾਸ਼ਟਰੀ ਪੱਧਰ ਦਾ ਪੁਰਸਕਾਰ
ਸਰਕਾਰੀ ਆਦਰਸ਼ ਸਕੂਲ ਬੁੱਕਣ ਖਾਂ ਵਾਲਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਜਿੱਤਿਆ ਰਾਸ਼ਟਰੀ ਪੱਧਰ ਦਾ ਪੁਰਸਕਾਰ
Page Visitors: 2336

ਸਰਕਾਰੀ ਆਦਰਸ਼ ਸਕੂਲ ਬੁੱਕਣ ਖਾਂ ਵਾਲਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਜਿੱਤਿਆ ਰਾਸ਼ਟਰੀ ਪੱਧਰ ਦਾ ਪੁਰਸਕਾਰ
By : ਗੁਰਿੰਦਰ ਸਿੰਘ
Wednesday, Feb 07, 2018 09:19 PM

  • ਗੁਰਿੰਦਰ ਸਿੰਘ
    ਫਿਰੋਜ਼ਪੁਰ 7 ਫਰਵਰੀ 2018 :
    ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਵਾਲਾ ਦੀ 10ਵੀਂ ਕਲਾਸ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਆਦੇਸ਼ ਗਰੁੱਪ ਆਫ ਕਾਲਜ ਵੱਲੋਂ ਕਰਵਾਏ ਰਾਸ਼ਟਰੀ ਸਿੱਖਿਆ ਪ੍ਰਤਿਭਾ ਪੁਰਸਕਾਰ 2018 ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਨਾ ਸਿਰਫ ਸਕੂਲ ਦਾ ਬਲਕਿ ਆਪਣੇ ਮਾਂ-ਬਾਪ ਅਤੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਵਿਚ ਪੂਰੇ ਦੇਸ਼ ਤੋਂ ਲਗਭਗ 62 ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚੋਂ ਕੋਮਲਪ੍ਰੀਤ ਨੇ ਪਹਿਲਾ ਸਥਾਨ ਹਾਸਲ ਕੀਤਾ ।
    ਰਾਸ਼ਟਰੀ ਪੱਧਰ ਦਾ ਪੁਰਸਕਾਰ ਜਿੱਤਣ ਤੇ ਕਾਲਜ ਪ੍ਰਬੰਧਕਾਂ ਵੱਲੋਂ ਕੋਮਲਪ੍ਰੀਤ ਕੌਰ ਨੂੰ ਵਿਸ਼ੇਸ਼ ਟਰਾਫੀ ਅਤੇ 31000 ਦੀ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਸਕੂਲ ਵਿਚ ਸਟਾਫ ਦੀ ਕਮੀ ਹੋਣ ਦੇ ਬਾਵਜੂਦ ਵੀ ਮੌਜ਼ੂਦਾ ਸਟਾਫ ਵੱਲੋਂ ਪੂਰੀ ਮਿਹਨਤ ਅਤੇ ਲਗਨ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ  ਕਰਾਉਣ ਨਾਲ ਹੀ ਕੋਮਲਪ੍ਰੀਤ ਕੌਰ ਜਿਹੀ ਵਿਦਿਆਰਥਣ ਨੇ ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਪਹੁੰਚਣ ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਰਾਣੀ ਨੇ ਕੋਮਲਪ੍ਰੀਤ ਕੌਰ ਨੂੰ ਅਸ਼ੀਰਵਾਦ ਅਤੇ ਵਧਾਈ ਦਿੰਦਿਆਂ ਕੋਮਲਪ੍ਰੀਤ ਕੌਰ ਦੇ ਕਲਾਸ ਇੰਚਾਰਜ਼ ਲੈਕਚਰਾਰ ਕੈਮਿਸਟਰੀ ਸੰਦੀਪ ਸਿੰਘ ਨੂੰ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਲੱਡੂਆਂ ਨਾਲ ਮੂੰਹ ਵੀ ਮਿੱਠਾ ਕਰਵਾਇਆ,ਜਿਨ੍ਹਾਂ ਦੇ ਅਣਥੱਕ ਯਤਨਾਂ ਨਾਲ ਕੋਮਲਪ੍ਰੀਤ ਕੌਰ ਨੇ ਇਸ ਪ੍ਰਤੀਯੋਗਤਾ ਵਿੱਚ ਜਿੱਤ ਹਾਸਲ ਕੀਤੀ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਰਾਣੀ ਨੇ ਬਾਕੀ ਸਕੂਲ ਵਿਦਿਆਰਥੀਆਂ ਨੂੰ ਕੋਮਲਪ੍ਰੀਤ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ ਤੇ ਕੋਮਲਪ੍ਰੀਤ ਨੂੰ ਜ਼ਿੰਦਗੀ ਵਿਚ ਅੱਗੇ ਹੋਰ ਤਰੱਕੀ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
    ਇਸ ਵਿਸ਼ੇਸ਼ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੈਅਰਮੇਨ ਸਰੂਪ ਸਿੰਘ ਨੇ ਸਮੂਹ ਸਟਾਫ ਦੀ ਸ਼ਲਾਘਾ ਕਰਦੇ ਹੋਏ ਇਲਾਕੇ ਦੇ ਸਮੂਹ ਨਿਵਾਸੀਆਂ ਨੂੰ ਆਪਣੇ ਬੱਚਿਆਂ ਦੇ ਵਧੀਆ ਭਵਿੱਖ ਲਈ ਇਸ ਸਕੂਲ ਵਿਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੈਕਚਰਾਰ ਹਰਮਿੰਦਰ ਕੌਰ, ਲੈਕਚਰਾਰ ਸੰਦੀਪ ਸਿੰਘ, ਲੈਕਚਰਾਰ ਮਨਪ੍ਰੀਤ ਸਿੰਘ, ਸ਼੍ਰੀਮਤੀ ਨੀਲਮ ਸ਼ਰਮਾ, ਸ਼੍ਰੀਮਤੀ ਬਲਜਿੰਦਰ ਕੌਰ, ਸ਼੍ਰੀਮਤੀ ਕਿਰਨਜੀਤ ਕੌਰ, ਸ਼੍ਰੀਮਤੀ ਰਜਿੰਦਰ ਕੌਰ, ਰਮਨ ਗੋਇਲ, ਸ਼੍ਰੀਮਤੀ ਸ਼ਾਲੂ, ਦੀਪਕ ਕੁਮਾਰ, ਸ਼੍ਰੀਮਤੀ ਨੀਲਮ ਬਾਲਾ, ਸ਼੍ਰੀਮਤੀ ਰੇਖਾ, ਸ਼੍ਰੀਮਤੀ ਅੰਜੂ, ਸ਼੍ਰੀਮਤੀ ਨਵਜੋਤ ਕੌਰ, ਸ਼੍ਰੀਮਤੀ ਰੇਖਾ ਰਾਣੀ ਅਤੇ ਸ਼ੀ੍ਰਮਤੀ ਆਰਤੀ ਆਦਿ ਹਾਜ਼ਰ ਸਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.