ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਪਹਿਲੇ ਦਿਨ 11 ਨਾਮਜ਼ਦਗੀਆਂ, ਜਗਰਾਉਂ ਅਤੇ ਪਾਇਲ ‘ਚ ਕੋਈ ਨਾਮਜ਼ਦਗੀ ਨਹੀਂ
ਪਹਿਲੇ ਦਿਨ 11 ਨਾਮਜ਼ਦਗੀਆਂ, ਜਗਰਾਉਂ ਅਤੇ ਪਾਇਲ ‘ਚ ਕੋਈ ਨਾਮਜ਼ਦਗੀ ਨਹੀਂ
Page Visitors: 2328

ਪਹਿਲੇ ਦਿਨ 11 ਨਾਮਜ਼ਦਗੀਆਂ, ਜਗਰਾਉਂ ਅਤੇ ਪਾਇਲ ‘ਚ ਕੋਈ ਨਾਮਜ਼ਦਗੀ ਨਹੀਂ
By : ਬਾਬੂਸ਼ਾਹੀ ਬਿਊਰੋ
Thursday, Feb 08, 2018 07:04 PM

ਲੁਧਿਆਣਾ, 08 ਫਰਵਰੀ 2018: ਨਗਰ ਨਿਗਮ ਲੁਧਿਆਣਾ ਦੇ ਸਾਰੇ ਵਾਰਡਾਂ ਅਤੇ ਨਗਰ ਕੌਂਸਲ ਜਗਰਾਂਉ ਅਤੇ ਪਾਇਲ ਦੇ ਇੱਕ-ਇੱਕ ਵਾਰਡਾਂ ਦੀ ਚੋਣ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਪਹਿਲੇ ਦਿਨ ਲੁਧਿਆਣਾ ਦੇ 95 ਵਾਰਡਾਂ ਲਈ ਕੁੱਲ 11 ਨਾਮਜ਼ਦਗੀਆਂ ਪੇਸ਼ ਕੀਤੀਆਂ ਗਈਆਂ, ਜਦਕਿ ਜਗਰਾਂਉਂ ਅਤੇ ਪਾਇਲ ਲਈ ਕੋਈ ਵੀ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ•ਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਨਗਰ ਨਿਗਮ ਲੁਧਿਆਣਾ ਲਈ ਵਾਰਡ ਨੰਬਰ 2, 16, 22, 40, 44, 90 ਅਤੇ 93 ਲਈ ਇੱਕ-ਇੱਕ ਨਾਮਜ਼ਦਗੀ ਦਾਖ਼ਲ ਕੀਤੀ ਗਈ ਜਦਕਿ ਵਾਰਡ ਨੰਬਰ 27 ਅਤੇ 59 ਲਈ 2-2 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। ਉਨ•ਾਂ ਦੱਸਿਆ ਕਿ ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰੀਕ੍ਰਿਆ ਮਿਤੀ 13 ਫਰਵਰੀ ਤੱਕ ਜਾਰੀ ਰਹੇਗੀ।ਮਿਤੀ 10 ਅਤੇ 11 ਫਰਵਰੀ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।
ਨਾਮਜ਼ਦਗੀ ਪੱਤਰਾਂ ਦੀ ਪੜਤਾਲ ਮਿਤੀ 15 ਫਰਵਰੀ ਨੂੰ ਹੋਵੇਗੀ। ਮਿਤੀ 16 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਭਾਵ ਮਿਤੀ 16 ਫਰਵਰੀ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ।ਮਿਤੀ 24 ਫਰਵਰੀ ਨੂੰ ਵੋਟਾਂ ਪੈਣਗੀਆਂ।ਵੋਟਾਂ ਦੀ ਗਿਣਤੀ ਮਿਤੀ 27 ਫਰਵਰੀ ਨੂੰ ਹੋਵੇਗੀ ।ਨਗਰ ਨਿਗਮ ਲੁਧਿਆਣਾ ਵਿੱਚ ਤਕਰੀਬਨ 10.50 ਲੱਖ ਵੋਟਰ 95 ਵਾਰਡਾਂ ਤੋਂ ਨੁਮਾਇੰਦੇ ਚੁਣਨ ਲਈ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ•ਾਂ ਵਿਚੋਂ ਲਗਭਗ 5.67 ਲੱਖ ਪੁਰਸ਼, 4.82 ਲੱਖ ਇਸਤਰੀਆਂ ਅਤੇ 23 ਤੀਸਰਾ ਲਿੰਗ ਹਨ।ਦੱਸਣਯੋਗ ਹੈ ਕਿ ਜਗਰਾਂਉ ਦੇ ਵਾਰਡ ਨੰਬਰ 17 ਅਤੇ ਪਾਇਲ ਦੇ ਵਾਰਡ ਨੰਬਰ 5 ਦੀ ਉਪਚੋਣ ਲਈ ਅੱਜ ਕੋਈ ਵੀ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ ਗਈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.