ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਅੰਮ੍ਰਿਤਸਰ ‘ਚ ਮਾਂ-ਧੀ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਚ 2 ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏ
ਅੰਮ੍ਰਿਤਸਰ ‘ਚ ਮਾਂ-ਧੀ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਚ 2 ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏ
Page Visitors: 2360

ਅੰਮ੍ਰਿਤਸਰ ‘ਚ ਮਾਂ-ਧੀ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਚ 2 ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏਅੰਮ੍ਰਿਤਸਰ ‘ਚ ਮਾਂ-ਧੀ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਚ 2 ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏ

February 08
17:41 2018

ਅੰਮ੍ਰਿਤਸਰ, 8 ਫਰਵਰੀ (ਪੰਜਾਬ ਮੇਲ)- ਸ਼ਹਿਰ ‘ਚ ਮਾਂ-ਧੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਚ ਸ਼ਹਿਰ ਦੇ 2 ਵੱਡੇ ਆਗੂਆਂ ਦੇ ਨਾਂ ਸਾਹਮਣੇ ਆ ਰਹੇ ਹਨ। ਪੁਲਿਸ ਨੇ ਜਦੋਂ ਮ੍ਰਿਤਕ ਔਰਤ ਅਤੇ ਉਸ ਦੀ ਬੇਟੀ ਦੇ ਫੋਨ ਕਾਲਜ਼ ਦੀ ਡਿਟੇਲ ਚੈੱਕ ਕੀਤੀ ਤਾਂ ਪਤਾ ਲੱਗਿਆ ਕਿ 2 ਵੱਡੇ ਆਗੂ ਇਨ੍ਹਾਂ ਦੇ ਸੰਪਰਕ ‘ਚ ਸਨ। ਪੁਲਿਸ ਕਾਂਗਰਸ ਦੇ ਇਕ ਕੌਂਸਲਰ ਅਤੇ ਅਕਾਲੀ ਦਲ ਦੇ ਸਾਬਕਾ ਸਰਪੰਚ ਨਾਲ ਔਰਤ ਨਾਲ ਹੋਈ ਗੱਲਬਾਤ ਦੀ ਵੀ ਜਾਂਚ ਕਰ ਰਹੇ ਹਨ। ਪੁਲਿਸ ਜਾਂਚ ਟੀਮ ਨੇ ਦੱਸਿਆ ਕਿ ਹੁਣ ਤੱਕ ਪਤਾ ਲੱਗਿਆ ਹੈ ਕਿ ਦੋਵੇਂ ਕਤਲ ਕਿਸੇ ਜਾਣ-ਪਛਾਣ ਵਾਲੇ ਵਿਅਕਤੀ ਨੇ ਕੀਤੇ ਹਨ।
ਪੁਲਿਸ ਵਲੋਂ ਫੋਨ ਕਾਲ ਡਿਟੇਲ ਦੀ ਜਾਂਚ ਕਰਨ ਤੋਂ ਬਾਅਦ 2 ਕਾਂਗਰਸੀ ਆਗੂ ਦਾ ਨਾਂ ਸਾਹਮਣੇ ਆਇਆ ਹੈ। ਦੋਹਾਂ ਦੀ ਮ੍ਰਿਤਕ ਗਗਨਦੀਪ ਨਾਲ ਦੇਰ ਰਾਤ ਫੋਨ ‘ਤੇ ਗੱਲ ਹੁੰਦੀ ਸੀ ਦੂਜੇ ਪਾਸੇ ਮ੍ਰਿਤਕਾ ਦੀ ਬੇਟੀ ਦੇ ਦੋਸਤਾਂ ਦੀ ਵੀ ਕੋਈ ਕਮੀ ਨਹੀਂ ਸੀ। ਪੁਲਿਸ ਇਸ ਮਾਮਲੇ ‘ਚ ਪੂਰੀ ਤਰ੍ਹਾਂ ਉਲਝ ਗਈ ਹੈ ਕਿ ਇਹ ਮਾਮਲਾ ਬਲਾਤਕਾਰ ਦਾ ਹੈ ਜਾਂ ਸਮੂਹਕ ਬਲਾਤਕਾਰ ਦਾ। ਪੁਲਿਸ ਦਾ ਮੰਨਣਾ ਹੈ ਕਿ ਪਹਿਲਾਂ ਜਾਣ-ਪਛਾਣ ਵਾਲਾ ਵਿਅਕਤੀ ਘਰ ‘ਚ ਦਾਖਲ ਹੋਇਆ ਅਤੇ ਉਸ ਦੇ ਪਿੱਛੇ ਬਾਕੀ ਲੋਕ ਆਏ। ਹੁਣ ਅਸਲ ਸੱਚਾਈ ਕੀ ਹੈ ਕਿ ਇਹ ਤਾਂ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.