ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਉਪਰ ਸੋਨਾ ਲਗਾਉਣ ਦੀ ਕਾਰ ਸੇਵਾ ਆਰੰਭ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਉਪਰ ਸੋਨਾ ਲਗਾਉਣ ਦੀ ਕਾਰ ਸੇਵਾ ਆਰੰਭ
Page Visitors: 2344

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਉਪਰ ਸੋਨਾ ਲਗਾਉਣ ਦੀ ਕਾਰ ਸੇਵਾ ਆਰੰਭਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਉਪਰ ਸੋਨਾ ਲਗਾਉਣ ਦੀ ਕਾਰ ਸੇਵਾ ਆਰੰਭ

February 10
17:32 2018

ਅੰਮ੍ਰਿਤਸਰ, 10 ਫਰਵਰੀ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ਼ ਦੁੁਆਰ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਅੱਜ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਹਾਜ਼ਰੀ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ। ਦੱਸਣਯੋਗ ਹੈ ਕਿ ਦਰਸ਼ਨੀ ਡਿਊੜੀ ਉਪਰ ਬਣੇ ਮੁੱਖ ਗੁੰਬਦ ’ਤੇ ਲਗਾਉਣ ਲਈ 16 ਗੇਜ ਤਾਂਬੇ ਦੇ 22 ਪੱਤਰੇ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਛੋਟੇ ਗੁੰਬਦਾਂ ਉਪਰ ਵੀ ਇਹ ਪੱਤਰੇ ਲਗਾਏ ਜਾਣਗੇ। ਇਨ੍ਹਾਂ ਤਾਂਬੇ ਦੇ ਪੱਤਰਿਆਂ ਉਪਰ 40 ਕਿੱਲੋ ਦੇ ਕਰੀਬ ਸੋਨਾ ਲਗਾਇਆ ਜਾਵੇਗਾ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕਰਵਾਈ ਜਾ ਰਹੀ ਦਰਸ਼ਨੀ ਡਿਉੜੀ ਦੀ ਕਾਰਸੇਵਾ ਦੀ ਸ਼ਲਾਘਾ ਕਰਦਿਆਂ ਸਮੂਹ ਸੰਗਤਾਂ ਨੂੰ ਇਸ ਸੇਵਾ ਵਿਚ ਤਨ, ਮਨ ਤੇ ਧਨ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮੌਕੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਲਈ ਮੁਕੱਦਸ ਅਸਥਾਨ ਹੈ ਅਤੇ ਇਸ ਪਾਵਨ ਅਸਥਾਨ ਵਿਖੇ ਸਮੇਂ-ਸਮੇਂ ‘ਤੇ ਸੰਗਤ ਦੇ ਸਹਿਯੋਗ ਨਾਲ ਕਾਰ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕਰਵਾਈ ਜਾ ਰਹੀ ਦਰਸ਼ਨੀ ਡਿਉੜੀ ਦੀ ਕਾਰ ਸੇਵਾ ਜਲਦ ਹੀ ਪੂਰੀ ਹੋਵੇਗੀ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਕਾਰ ਸੇਵਾ ਅਪ੍ਰੈਲ ਮਹੀਨੇ ਤਕ ਮੁਕੰਮਲ ਕਰ ਲਏ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸ. ਅਜਾਇਬ ਸਿੰਘ ਅਭਿਆਸੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮਲਕੀਤ ਸਿੰਘ ਚੰਗਾਲ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਜਗਸੀਰ ਸਿੰਘ ਮਾਂਗਿਆਣਾ ਤੇ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਗੁਰਮੀਤ ਸਿੰਘ ਬੱੁਟਰ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਤੇ ਸ. ਲਖਬੀਰ ਸਿੰਘ, ਸ. ਰਾਮ ਸਿੰਘ ਭਿੰਡਰ, ਸ. ਨਵਇੰਦਰ ਸਿੰਘ ਲੌਂਗੋਵਾਲ, ਬਾਬਾ ਪ੍ਰੇਮ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਸੋਹਨ ਸਿੰਘ, ਮਹੰਤ ਗੋਪਾਲ ਸਿੰਘ, ਬਾਬਾ ਗੁਰਨਾਮ ਸਿੰਘ, ਸ. ਗੁਰਦੀਪ ਸਿੰਘ, ਸ. ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
..........................................
ਟਿੱਪਣੀ:-  ਕੀ ਸਿੱਖ ਲੀਡਰ, ਕਦੇ ਕੋਈ ਅਕਲ ਦਾ ਕੰਮ ਵੀ ਕਰਨਗੇ ? ਸੋਨਾ ਅਜਿਹੀ ਚੀਜ਼ ਹੈ, ਜਿਸ ਨੂੰ ਕੋਲ ਰੱਖਕੇ ਹੀ ਸਰਕਾਰਾਂ ਲੋਕ-ਭਲਾਈ ਦੇ ਹਜ਼ਾਰਾਂ ਕੰਮ ਕਰਦੀਆਂ ਹਨ, ਇਸ ਨੂੰ ਇਮਾਰਤਾਂ ਤੇ ਥੋਪਣ ਦਾ ਕੀ ਲਾਭ ?  ਹੈ ਕੋਈ ਜਵਾਬ ? ? ? ? ?
                          ਅਮਰ ਜੀਤ ਸਿੰਘ ਚੰਦੀ

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.