ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬ੍ਰਿਟਿਸ਼ ਕੋਲੰਬੀਆ ‘ਚ ਪੰਜਾਬੀ ਨੌਜਵਾਨ ਡਰੱਗਜ਼, ਮੋਬਾਈਲ ਤੇ ਗੱਡੀਆਂ ਸਮੇਤ ਕਾਬੂ
ਬ੍ਰਿਟਿਸ਼ ਕੋਲੰਬੀਆ ‘ਚ ਪੰਜਾਬੀ ਨੌਜਵਾਨ ਡਰੱਗਜ਼, ਮੋਬਾਈਲ ਤੇ ਗੱਡੀਆਂ ਸਮੇਤ ਕਾਬੂ
Page Visitors: 2328

ਬ੍ਰਿਟਿਸ਼ ਕੋਲੰਬੀਆ ‘ਚ ਪੰਜਾਬੀ ਨੌਜਵਾਨ ਡਰੱਗਜ਼, ਮੋਬਾਈਲ ਤੇ ਗੱਡੀਆਂ ਸਮੇਤ ਕਾਬੂਬ੍ਰਿਟਿਸ਼ ਕੋਲੰਬੀਆ ‘ਚ ਪੰਜਾਬੀ ਨੌਜਵਾਨ ਡਰੱਗਜ਼, ਮੋਬਾਈਲ ਤੇ ਗੱਡੀਆਂ ਸਮੇਤ ਕਾਬੂ

February 16
14:35 2018

ਐਬਟਸਫੋਰਡ, 16 ਫਰਵਰੀ (ਪੰਜਾਬ ਮੇਲ)- ਬ੍ਰਿਟਿਸ਼ ਕੋਲੰਬੀਆ ‘ਚ ਪੁਲਿਸ ਨੇ ਇਕ ਪੰਜਾਬੀ ਨੌਜਵਾਨ ਨੂੰ ਹਿਰਾਸਤ ‘ਚ ਲਿਆ ਹੈ, ਜਿਸ ਕੋਲੋਂ ਡਰੱਗਜ਼, ਮੋਬਾਈਲ ਫੋਨ ਅਤੇ ਦੋ ਗੱਡੀਆਂ ਜ਼ਬਤ ਕੀਤੀਆਂ ਗਈਆਂ ਹਨ। ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ‘ਚ ਸਥਾਨਕ ਪੁਲਿਸ ਨੇ 19 ਸਾਲਾ ਸੁਖਜੀਤ ਮੱਲ੍ਹੀ ਨੂੰ ਹਿਰਾਸਤ ‘ਚ ਲਿਆ ਅਤੇ ਦੱਸਿਆ ਕਿ ਉਹ ਡਰੱਗਜ਼ ਅਤੇ ਹੋਰ ਦੋਸ਼ਾਂ ਦੇ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਇਆ ਸੀ ਅਤੇ ਉਹ ਐਬਟਸਫੋਰਡ ‘ਚ ਗੈਂਗ ਦਾ ਮੈਂਬਰ ਹੈ। ਪੁਲਿਸ ਨੇ ਦੱਸਿਆ ਕਿ ਜਿਸ ਸਮੇਂ ਉਸ ਨੂੰ ਹਿਰਾਸਤ ‘ਚ ਲਿਆ ਗਿਆ, ਉਸ ਸਮੇਂ ਉਸ ਕੋਲੋਂ 2,500 ਡਾਲਰ, ਕੋਕੀਨ ਅਤੇ ਫੈਂਟਾਲਿਨ ਮਿਲੀ। ਇਸ ਤੋਂ ਪਹਿਲਾਂ ਵੀ ਸੁਖਜੀਤ ਹਥਿਆਰ ਰੱਖਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਸਬੰਧੀ 8 ਫਰਵਰੀ ਨੂੰ ਜਾਣਕਾਰੀ ਸਾਂਝੀ ਕੀਤੀ ਗਈ।
ਐਬਟਸਫੋਰਡ ਡਰੱਗ ਇਨਫੋਰਸਮੈਂਟ ਯੂਨਿਟ ਦੇ ਸਾਰਜੈਂਟ ਵੀਕ ਗਾਮਬੋਆ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਨਸ਼ਾ ਤਸਕਰੀ ‘ਚ ਸਾਹਮਣੇ ਆ ਚੁੱਕੇ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਖਿਲਾਫ ਜਾਂਚ ਚੱਲ ਰਹੀ ਹੈ। ਪੰਜਾਬੀ ਨੌਜਵਾਨਾਂ ਦਾ ਕੁਰਾਹੇ ਪੈਣਾ ਚਿੰਤਾ ਦਾ ਵਿਸ਼ਾ ਤਾਂ ਹੈ ਪਰ ਨਾਲ ਦੇ ਨਾਲ ਪੰਜਾਬੀ ਭਾਈਚਾਰੇ ਦਾ ਨਾਂ ਵੀ ਵਿਦੇਸ਼ਾਂ ‘ਚ ਖਰਾਬ ਹੋ ਰਿਹਾ ਹੈ।
ਨਸ਼ਾ ਤਸਕਰੀ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ, ਜਿਨ੍ਹਾਂ ‘ਤੇ ਨੱਥ ਪਾਉਣਾ ਕੈਨੇਡੀਅਨ ਸਰਕਾਰ ਲਈ ਵੱਡੀ ਚੁਣੌਤੀ ਹੈ। ਹਰ ਮਹੀਨੇ ਬਹੁਤ ਸਾਰੀਆਂ ਮੌਤਾਂ ਨਸ਼ਿਆਂ ਕਾਰਨ ਹੀ ਹੋ ਰਹੀਆਂ ਹਨ। ਇਕ ਰਿਪੋਰਟ ਮੁਤਾਬਕ ਬ੍ਰਿਟਿਸ਼ ਕੋਲੰਬੀਆ ‘ਚ ਸਾਲ 2017 ‘ਚ 1400 ਤੋਂ ਵਧੇਰੇ ਮੌਤਾਂ ਸਿਰਫ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਈਆਂ। ਬਹੁਤ ਸਾਰੇ ਨੌਜਵਾਨ ਇਸ ਦਲਦਲ ‘ਚ ਬੁਰੀ ਤਰ੍ਹਾਂ ਫਸਦੇ ਜਾ ਰਹੇ ਹਨ, ਜੋ ਆਪਣੇ ਨਾਲ ਆਪਣੇ ਪਰਿਵਾਰ ਲਈ ਵੀ ਪ੍ਰੇਸ਼ਾਨੀਆਂ ਖੜ੍ਹੀਆਂ ਕਰ ਰਹੇ ਹਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.