ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਮੁੱਖ ਸਕੱਤਰ ਦੀ ਕੁੱਟਮਾਰ ਮਾਮਲਾ : ਦਿੱਲੀ ਪੁਲੀਸ ਵੱਲੋਂ ਕੇਜਰੀਵਾਲ ਦੇ ਘਰ ਦੀ ਤਲਾਸ਼ੀ
ਮੁੱਖ ਸਕੱਤਰ ਦੀ ਕੁੱਟਮਾਰ ਮਾਮਲਾ : ਦਿੱਲੀ ਪੁਲੀਸ ਵੱਲੋਂ ਕੇਜਰੀਵਾਲ ਦੇ ਘਰ ਦੀ ਤਲਾਸ਼ੀ
Page Visitors: 2327

ਮੁੱਖ ਸਕੱਤਰ ਦੀ ਕੁੱਟਮਾਰ ਮਾਮਲਾ : ਦਿੱਲੀ ਪੁਲੀਸ ਵੱਲੋਂ ਕੇਜਰੀਵਾਲ ਦੇ ਘਰ ਦੀ ਤਲਾਸ਼ੀਮੁੱਖ ਸਕੱਤਰ ਦੀ ਕੁੱਟਮਾਰ ਮਾਮਲਾ : ਦਿੱਲੀ ਪੁਲੀਸ ਵੱਲੋਂ ਕੇਜਰੀਵਾਲ ਦੇ ਘਰ ਦੀ ਤਲਾਸ਼ੀ

February 23
21:56 2018

ਨਵੀਂ ਦਿੱਲੀ, 23 ਫਰਵਰੀ (ਪੰਜਾਬ ਮੇਲ)- ਦਿੱਲੀ ਪੁਲੀਸ ਦੀ ਇਕ ਟੀਮ ਵੱਲੋਂ ਅੱਜ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਨਿਵਾਸ ਦੀ ਤਲਾਸ਼ੀ ਲਈ ਗਈ।
ਦਿੱਲੀ ਪੁਲੀਸ ਦੇ ਵਧੀਕ ਡੀਸੀਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਦੀ ਇਕ ਟੀਮ ਮੁੱਖ ਮੰਤਰੀ ਨਿਵਾਸ ਵਿਖੇ ਮੁੱਖ ਸਕੱਤਰ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲੈਣ ਗਈ ਸੀ। ਪੁਲੀਸ ਵੱਲੋਂ ਉੱਥੇ ਲੱਗੇ 21 ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 14 ਕੈਮਰੇ ਚੱਲ ਰਹੇ ਸਨ। ਇਸ ਦੌਰਾਨ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸਬੰਧੀ ਇਕ ਹਾਰਡ ਡਿਸਕ ਕਬਜ਼ੇ ਵਿੱਚ ਲਈ ਗਈ ਹੈ।
ਮੁੱਖ ਮੰਤਰੀ ਸ੍ਰੀ ਕੇਜਰੀਵਾਲ ਨੇ ਇਸ ਕਾਰਵਾਈ ਬਾਰੇ ਕਿਹਾ ਕਿ ਪੁਲੀਸ ਵੱਲੋਂ ਜਿੰਨੀ ਸ਼ਿੱਦਤ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਉਸ ਦੀ ਉਨ੍ਹਾਂ ਨੂੰ ਖੁਸ਼ੀ ਹੈ ਪਰ ਉਹ ਜਾਂਚ ਏਜੰਸੀਆਂ ਜੱਜ ਲੋਯਾ ਦੇ ਕਤਲ ਦੇ ਮਾਮਲੇ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਤੋਂ ਪੁੱਛ-ਪੜਤਾਲ ਕਰਨ ਦੀ ਹਿੰਮਤ ਵੀ ਜੁਟਾਉਣ।
    ਉੱਧਰ, ‘ਆਪ’ ਦੇ ਕੌਮੀ ਬੁਲਾਰੇ ਆਸ਼ੂਤੋਸ਼ ਨੇ ਮੁੱਖ ਮੰਤਰੀ ਰਿਹਾਇਸ਼ ਦੀ ਤਲਾਸ਼ੀ ਨੂੰ ਦਿੱਲੀ ਪੁਲੀਸ ਦੀ ‘ਦਾਦਾਗਿਰੀ’ ਕਰਾਰ ਦਿੱਤਾ ਹੈ।
ਇਸੇ ਦੌਰਾਨ ਦਿੱਲੀ ਸਰਕਾਰ ਅਧੀਨ ਕੰਮ ਕਰਦੇ ਆਈਏਐਸ ਅਧਿਕਾਰੀਆਂ ਦਾ ਇਕ ਵਫ਼ਦ ਅੱਜ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਜਿਤੇਂਦਰ ਸਿੰਘ ਨੂੰ ਮਿਲਿਆ ਅਤੇ ਆਪਣੀਆਂ ਸ਼ਿਕਾਇਤਾਂ ਦੱਸੀਆਂ।
ਕੇਜਰੀਵਾਲ ਵੱਲੋਂ ਮੰਤਰੀਆਂ ਸਣੇ ਉਪ ਰਾਜਪਾਲ ਨਾਲ ਮੁਲਾਕਾਤ
ਨਵੀਂ ਦਿੱਲੀ: ਮੁੱਖ ਸਕੱਤਰ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਦੀ ਇਕ ਟੀਮ ਵੱਲੋਂ ਅੱਜ ਮੁੱਖ ਮੰਤਰੀ ਨਿਵਾਸ ਪਹੁੰਚ ਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲਏ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਮੰਤਰੀਆਂ ਸਣੇ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕੀਤੀ। ੲਿਸ ਮੁਲਾਕਾਤ ਤੋਂ ਬਾਅਦ ਉਪ ਰਾਜਪਾਲ ਅਨਿਲ ਬੈਜਲ ਨੇ ਮੁੱਖ ਸਕੱਤਰ ਦੀ ਕਥਿਤ ਕੁੱਟਮਾਰ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਲੋਕਤੰਤਰੀ ਸਮਾਜ ਵਿੱਚ ਹਿੰਸਾ ਦੀ ਕੋਈ ਜਗ੍ਹਾ ਨਹੀਂ ਹੈ ਅਤੇ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਦਾ ਵਿਸ਼ਵਾਸ ਮੁੜ ਕਾਇਮ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ। ਕੋਈ ਵੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕਦੀ ਹੈ ਜੇਕਰ ਉਸ ਦੇ ਮੁਲਾਜ਼ਮ ਅਸੁਰੱਖਿਅਤ ਮਹਿਸੂਸ ਕਰਨ। ਦੱਸਣਯੋਗ ਹੈ ਕਿ ਉਕਤ ਘਟਨਾ ਤੋਂ ਬਾਅਦ ਮੰਤਰੀਆਂ ਵੱਲੋਂ ਸੱਦੀਆਂ ਗਈਆਂ ਮੀਟਿੰਗਾਂ ਦਾ ਅਫ਼ਸਰਸ਼ਾਹੀ ਨੇ ਬਾਇਕਾਟ ਕਰ ਦਿੱਤਾ ਹੈ।
ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਰੱਦ
ਦਿੱਲੀ ਦੀ ਤੀਸਹਜ਼ਾਰੀ ਅਦਾਲਤ ਨੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਦੋਵੇਂ ਵਿਧਾਇਕਾਂ ਅਮਾਨਤਉੱਲ੍ਹਾ ਖਾਨ ਤੇ ਪ੍ਰਕਾਸ਼ ਜਰਵਾਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਪਰ ਨਾਲ ਹੀ ਵਿਧਾਇਕਾਂ ਨੂੰ ਦਿੱਲੀ ਪੁਲੀਸ ਦੇ ਹਵਾਲੇ ਕਰਨ ਤੋਂ ਵੀ ਨਾਂਹ ਕਰ ਦਿੱਤੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.