ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕੇਜਰੀਵਾਲ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ-ਜਾਖੜ
ਕੇਜਰੀਵਾਲ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ-ਜਾਖੜ
Page Visitors: 2331

ਕੇਜਰੀਵਾਲ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ-ਜਾਖੜਕੇਜਰੀਵਾਲ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ-ਜਾਖੜ

March 16
17:34 2018

ਚੰਡੀਗੜ੍ਹ, 16 ਮਾਰਚ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਉਨ੍ਹਾਂ ਨੂੰ ਧੋਖਾ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, ”ਬਿਕਰਮ ਮਜੀਠੀਆ ਤੋਂ ਮੁਆਫੀ ਮੰਗਣ ਦੀ ਜਗ੍ਹਾ ਤੁਹਾਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਜਿੰਨ੍ਹਾਂ ਨਾਲ ਤੁਸੀਂ ਲਗਾਤਾਰ ਝੂਠ ਬੋਲਦੇ ਆ ਰਹੇ ਹੋ।”
ਸ੍ਰੀ ਜਾਖੜ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਵੱਲੋਂ ਸ. ਮਜੀਠੀਆ ਤੋਂ ਮੁਆਫੀ ਮੰਗਣ ਨਾਲ ਇਹ ਤੱਥ ਜੱਗ ਜਾਹਿਰ ਹੋ ਗਿਆ ਹੈ ਕਿ ਅਕਾਲੀਆਂ ਵਿਰੋਧੀ ਵੋਟ ਬੈਂਕ ਨੂੰ ਵੰਡਣ ਲਈ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਗੁਪਤ ਸਮਝੌਤਾ ਹੋਇਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਇੰਨ੍ਹਾਂ ਪਾਰਟੀਆਂ ਵੱਲੋਂ ਇੱਕ ਦੂਸਰੇ ਦੀ ਆਲੋਚਨਾ ਕਰਨ ਦਾ ਅਸਲ ਮਕਸਦ ਕੇਵਲ ਅਕਾਲੀ ਸਰਕਾਰ ਵਿਰੋਧੀ ਵੋਟ ਬੈਂਕ ਨੂੰ ਵੰਡ ਕੇ ਅਕਾਲੀਆਂ ਨੂੰ ਫਾਇਦਾ ਪਹੁੰਚਾਉਣਾ ਸੀ।
ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਵੱਲੋਂ ਸ. ਮਜੀਠੀਆ ਤੋਂ ਮੁਆਫੀ ਮੰਗਣ ਨਾਲ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ਅਤੇ ਹੁਣ ਇਸ ਧੋਖੇ ਲਈ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ‘ਆਮ ਆਦਮੀ ਪਾਰਟੀ’ ਅਤੇ ਕੇਜਰੀਵਾਲ ਨੂੰ ਮੁਆਫ ਨਹੀਂ ਕਰਨਗੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਆਗੂਆਂ ਵੱਲੋਂ ਇਸ ਮੁੱਦੇ ‘ਤੇ ਅਣਜਾਣਤਾ ਪ੍ਰਗਟਾਉਣ ਅਤੇ ਇਹ ਦਾਅਵਾ ਕਰਨ ਨੂੰ ਵੀ ਹਾਸੋਹੀਣਾ ਕਰਾਰ ਦਿੱਤਾ ਕਿ ਇਸ ਮੁੱਦੇ ‘ਤੇ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਦੇ ਬੀਤੇ ਸੈਸ਼ਨਾਂ ਦੌਰਾਨ ਦੋਵਾਂ ਪਾਰਟੀਆਂ ਵੱਲੋਂ ਕਾਂਗਰਸ ਵਿਰੁੱਧ ਦਿਖਾਈ ਗਈ ਇਕਜੁੱਟਤਾ ਵੱਲ ਇਸ਼ਾਰਾ ਕਰਦਿਆਂ ਸ੍ਰੀ ਜਾਖੜ ਨੇ ਜੋਰ ਦਿੰਦਿਆਂ ਕਿਹਾ ਕਿ ਲੋਕ ਦਿਖਾਵਾ ਕਰਨ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਜਿਆਦਾਤਰ ਆਗੂ ਅਕਾਲੀਆਂ ਦੀਆਂ ਨੀਤੀਆਂ ਅਤੇ ਕਾਰਵਾਈਆਂ ਦਾ ਹਿੱਸਾ ਹਨ।
ਸੂਬੇ ‘ਚੋਂ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਖਤਮ ਕਰਨ ਦੇ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਦੇ ਵਾਅਦੇ ਨੂੰ ਦੁਹਰਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਸਾਰੇ ਮਾਮਲਿਆਂ ‘ਤੇ ਜਾਂਚ ਚੱਲ ਰਹੀ ਹੈ, ਸਚਾਈ ਦੀ ਜਿੱਤ ਹੋਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਦੀ ਗ੍ਰਿਫਤ ‘ਚ ਲਿਆਂਦਾ ਜਾਵੇਗਾ।
....................................................
ਟਿੱਪਣੀ:- ਹੁਣ ਵੀ ਕੋਈ ਸ਼ੱਕ ਰਹਿ ਜਾਂਦਾ ਹੈ ਕਿ ਪਰਦੇ ਪਿੱਛੇ ਦੋਵੇਂ ਪਾਰਟੀਆਂ ਇਕ ਹਨ ਅਤੇ ਦੋਵੇਂ ਪੰਜਾਬ ਨੂੰ ਵਾਰੀ ਵਾਰੀ ਲੁੱਟ ਰਹੇ ਹਨ ?  
        ਅਮਰ ਜੀਤ ਸਿੰਘ ਚੰਦੀ

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.