ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਪੰਜਾਬ ਪੁਲਿਸ ਦੇ ਅਫ਼ਸਰਾਂ ਦੇ ਵਿਦੇਸ਼ ਰਹਿੰਦੇ ਪਰਿਵਾਰਿਕ ਮੈਂਬਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਧਮਕੀ
ਪੰਜਾਬ ਪੁਲਿਸ ਦੇ ਅਫ਼ਸਰਾਂ ਦੇ ਵਿਦੇਸ਼ ਰਹਿੰਦੇ ਪਰਿਵਾਰਿਕ ਮੈਂਬਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਧਮਕੀ
Page Visitors: 2309

ਪੰਜਾਬ ਪੁਲਿਸ ਦੇ ਅਫ਼ਸਰਾਂ ਦੇ ਵਿਦੇਸ਼ ਰਹਿੰਦੇ ਪਰਿਵਾਰਿਕ ਮੈਂਬਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਧਮਕੀ
By : ਬਾਬੂਸ਼ਾਹੀ ਬਿਊਰੋ
Monday, Apr 09, 2018 10:56 AM
  ਪੰਜਾਬ ਪੁਲਿਸ ਦੇ ਅਫ਼ਸਰਾਂ ਦੇ ਵਿਦੇਸ਼ ਰਹਿੰਦੇ ਪਰਿਵਾਰਿਕ ਮੈਂਬਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਧਮਕੀ ਦਿੱਤੀ ਸਿੱਖ ਫ਼ਾਰ ਜਸਟਿਸ ਨੇ 
ਨਿਊਯਾਰਕ  , 9 ਅਪ੍ਰੈਲ , 2018 :
ਪੰਜਾਬ ਪੁਲਿਸ ਵੱਲੋਂ ਹਾਲ ਹੀ ਵਿਚ ਆਈ ਐਸ ਆਈ ਨਾਲ ਸਬੰਧਿਤ ਹੋਣ ਦੇ ਦੋਸ਼ ਵਿਚ ਫੜੇ ਗਏ 4 ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਦਾ ਤਿੱਖਾ ਵਿਰੋਧ ਕਰਦੇ ਹੋਏ ਸਿੱਖਸ ਫ਼ਾਰ ਜਸਟਿਸ ਨਾਮੀ ਸੰਸਥਾ ਨੇ ਪੰਜਾਬ ਪੁਲਿਸ ਦੇ ਕੁਝ ਚੋਣਵੇਂ ਅਫ਼ਸਰਾਂ ਦੇ ਵਿਦੇਸ਼ ਰਹਿੰਦੇ ਪੁੱਤ-ਧੀਆਂ ਜਾਂ ਹੋਰ ਪਰਿਵਾਰਿਕ ਮੈਂਬਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਧਮਕੀ ਦਿੱਤੀ ਹੈ . ਐਸ ਐਫ ਜੇ ਦੇ ਕਾਨੂੰਨੀ ਸਲਾਹਕਾਰ ਅਤੇ ਵਕੀਲ ਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਮੈਸੇਜ ਰਾਹੀਂ ਇਹ ਚੇਤਾਵਨੀ ਦਿੱਤੀ ਹੈ ਕਿ ਜਿਸ ਤਰ੍ਹਾਂ ਪੰਜਾਬ ਦੇ ਸਿਆਸੀ ਨੇਤਾਵਾਂ ਦੇ ਖ਼ਿਲਾਫ਼ ਕੀਤੀਆਂ ਕਾਨੂੰਨੀ ਕਾਰਵਾਈਆਂ ਰਹੀ ਉਨ੍ਹਾਂ ਦਾ ਵਿਦੇਸ਼ ਜਾਣਾ-ਆਉਣਾ ਮੁਸ਼ਕਲ ਕਰ ਦਿੱਤਾ ਗਿਆ ਹੈ ਇਸੇ ਤਰ੍ਹਾਂ ਹੀ ਉਨ੍ਹਾਂ ਪੁਲਿਸ ਅਫ਼ਸਰਾਂ ਅਤੇ ਵਿਦੇਸ਼ ਰਹਿੰਦੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦੇ ਖ਼ਿਲਾਫ਼ ਕੀਤੀ ਜਾਵੇਗੀ . ਇਹ ਕਿਹਾ ਗਿਆ ਹੈ ਕਿ ਸਿੱਖ ਨੌਜਵਾਨਾਂ ਤੇ ਝੂਠੇ ਕੇਸ ਪਾਉਣ ਜਾਂ ਤਸ਼ੱਦਦ ਕਰਨ ਵਾਲੇ ਪੁਲਿਸ ਅਫ਼ਸਰਾਂ ਦੀਆਂ ਲਿਸਟਾਂ ਵੀ ਬਣਾ ਰਹੇ ਹਨ।
  ਇੱਥੋਂ ਤੱਕ ਕਿ ਪੰਜਾਬ ਦੇ 5 ਸੀਨੀਅਰ ਪੁਲਿਸ ਅਫ਼ਸਰਾਂ ਦੀਆਂ ਤਸਵੀਰਾਂ ਵਾਲਾਂ ਇੱਕ ਪੋਸਟਰ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਅਫ਼ਸਰਾਂ ਦੇ ਵਿਦੇਸ਼ ਰਹਿੰਦੇ ਪਰਿਵਾਰਿਕ ਮੈਂਬਰਾਂ ਦੀ ਜਾਣਕਾਰੀ ਪੰਨੂ ਨੂੰ ਦਿੱਤੀ ਜਾਵੇ . ਇਹ ਵੀ ਪਤਾ ਲੱਗਾ ਹੈ ਕਿ ਇਹ ਪੋਸਟਰ ਕੈਨੇਡਾ ਅਤੇ ਅਮਰੀਕਾ ਦੇ ਕੁਝ ਗੁਰਦਵਾਰਿਆਂ  ਵਿਚ ਵੀ ਲਾਏ ਗਏ ਹਨ .

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.