ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬਾਦਲਾਂ ਦੇ ਹਲਕੇ ਬਠਿੰਡਾ ਤੋਂ ਚੋਣ ਲੜਨ ਦੀ ਤਿਆਰੀ ਵਿੱਚ ਭਗਵੰਤ ਮਾਨ
ਬਾਦਲਾਂ ਦੇ ਹਲਕੇ ਬਠਿੰਡਾ ਤੋਂ ਚੋਣ ਲੜਨ ਦੀ ਤਿਆਰੀ ਵਿੱਚ ਭਗਵੰਤ ਮਾਨ
Page Visitors: 2316

ਬਾਦਲਾਂ ਦੇ ਹਲਕੇ ਬਠਿੰਡਾ ਤੋਂ ਚੋਣ ਲੜਨ ਦੀ ਤਿਆਰੀ ਵਿੱਚ ਭਗਵੰਤ ਮਾਨਬਾਦਲਾਂ ਦੇ ਹਲਕੇ ਬਠਿੰਡਾ ਤੋਂ ਚੋਣ ਲੜਨ ਦੀ ਤਿਆਰੀ ਵਿੱਚ ਭਗਵੰਤ ਮਾਨ

April 08
21:16 2018

ਬਠਿੰਡਾ, 8 ਅਪ੍ਰੈਲ (ਪੰਜਾਬ ਮੇਲ)- ਸੰਗਰੂਰ ਤੋਂ ਮੈਂਬਰ ਲੋਕ ਸਭਾ ਅਤੇ ‘ਆਪ’ ਦੇ ਆਗੂ ਭਗਵੰਤ ਮਾਨ ਅਗਲੀ ਚੋਣ ਬਾਦਲਾਂ ਦੇ ਹਲਕੇ ਬਠਿੰਡਾ ਤੋਂ ਲੜਨ ਦੀ ਤਿਆਰੀ ਖਿੱਚ ਚੁੱਕੇ ਹਨ। ਅੰਦਰਲੇ ਭੇਤੀ ਉੱਤੇ ਯਕੀਨ ਕਰੀਏ ਤਾਂ ਭਗਵੰਤ ਮਾਨ ‘ਮਿਸ਼ਨ-2019’ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਖ਼ਿਲਾਫ਼ ਉੱਤਰਨ ਦਾ ਮਨ ਬਣਾਈ ਬੈਠੇ ਹਨ। ਅੰਦਰੋਂ ਅੰਦਰੀਂ ਉਨ੍ਹਾਂ ਨੇ ਤਿਆਰੀ ਵਿੱਢ ਦਿੱਤੀ ਹੈ। ਬਠਿੰਡਾ ਤੋਂ ‘ਆਪ’ ਵਿਧਾਇਕ ਵੀ ਭਗਵੰਤ ਮਾਨ ਦੇ ਨਾਲ ਇੱਕਸੁਰ ਹਨ।
ਵੇਰਵਿਆਂ ਅਨੁਸਾਰ ਭਗਵੰਤ ਮਾਨ ਨੇ ਪਿਛਲੇ ਸਮੇਂ ਤੋਂ ਬਠਿੰਡਾ ਸੰਸਦੀ ਹਲਕੇ ਦੇ ਗੰਭੀਰ ਰੋਗਾਂ ਤੋਂ ਪੀੜਤ ਮਰੀਜ਼ਾਂ ਨੂੰ ਅੰਦਰਖਾਤੇ ‘ਪ੍ਰਧਾਨ ਮੰਤਰੀ ਰਾਹਤ ਫ਼ੰਡ’ ਚੋਂ ਮਾਲੀ ਇਮਦਾਦ ਦਿਵਾਉਣ ਦੀ ਮੁਹਿੰਮ ਵਿੱਢੀ ਹੋਈ ਹੈ। ਆਉਂਦੇ ਦਿਨਾਂ ਵਿੱਚ ਉਹ ਇਨ੍ਹਾਂ ਜ਼ਿਲ੍ਹਿਆਂ ਵਿੱਚ ਪ੍ਰੋਗਰਾਮ ਵੀ ਰੱਖ ਰਹੇ ਹਨ।
   ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੁਆਰਾ ਫ਼ਿਰੋਜ਼ਪੁਰ ਤੋਂ ਚੋਣ ਲੜਣ ਦੀ ਚਰਚਾ ਚੱਲ ਰਹੀ ਹੈ। ਫਾਜ਼ਿਲਕਾ ਤੋਂ ਮਰਹੂਮ ਗੈਂਗਸਟਰ ਰੌਕੀ ਦੀ ਭੈਣ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨਾ ਵੀ ਇਹੋ ਸੰਕੇਤ ਕਰਦਾ ਹੈ। ਸੂਤਰ ਦੱਸਦੇ ਹਨ ਕਿ ਅਕਾਲੀ ਦਲ ਬਠਿੰਡਾ ਤੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਹਿਸਾਬ ਨਾਲ ਫ਼ੈਸਲਾ ਲਵੇਗਾ। ਹਰਸਿਮਰਤ ਨੇ ਪਿਛਲੇ ਦਿਨੀਂ ਬੁਢਲਾਡਾ ਦੇ ਇੱਕ ਜਨਤਕ ਸਮਾਗਮ ਵਿੱਚ ਦਾਅਵਾ ਕੀਤਾ ਹੈ ਕਿ ਉਹ ਬਠਿੰਡਾ ਹਲਕੇ ਤੋਂ ਹੀ ਚੋਣ ਲੜਨਗੇ। ਪਰ ਉਹ ਇਹ ਇਸ਼ਾਰਾ ਵੀ ਕਰ ਗਏ, ‘ਬਾਕੀ ਵਾਹਿਗੁਰੂ ਨੇ ਜਿੱਥੋਂ ਦਾ ਦਾਣਾ ਪਾਣੀ ਲਿਖਿਆ, ਉੱਥੇ ਜਾਣਾ ਪੈਣਾ।’ ਬਠਿੰਡਾ ਦੇ 9 ਵਿਧਾਨ ਸਭਾ ਹਲਕਿਆਂ ਚੋਂ ਪੰਜ ਉੱਤੇ ‘ਆਪ’ ਦੇ ਵਿਧਾਇਕ ਕਾਬਜ਼ ਹਨ। ਭਗਵੰਤ ਮਾਨ ਦਾ ਨਵਾਂ ਫੈਸਲਾ ਬਾਦਲਾਂ ਲਈ ਘਬਰਾਹਟ ਵਾਲਾ ਵੀ ਹੋ ਸਕਦਾ ਹੈ। ਸਿਆਸੀ ਮਾਹਿਰ ਆਖਦੇ ਹਨ ਕਿ ਤਿਕੋਣਾ ਮੁਕਾਬਲਾ ਅਕਾਲੀ ਉਮੀਦਵਾਰ ਲਈ ਰਾਹ ਪੱਧਰਾ ਕਰੇਗਾ। ਅਹਿਮ ਸੂਤਰਾਂ ਨੇ ਦੱਸਿਆ ਕਿ ਭਗਵੰਤ ਮਾਨ ਨਵੇਂ ਉਪਜੇ ਹਾਲਾਤ ਵਿੱਚ ਦੋ ਹਲਕਿਆਂ ਤੋਂ ਵੀ ਕਾਗ਼ਜ਼ ਦਾਖਲ ਕਰ ਸਕਦੇ ਹਨ।
  ਬਠਿੰਡਾ, ਮਾਨਸਾ ਦੇ ਲੋਕ ਭਾਵੁਕ ਸੁਭਾਅ ਅਤੇ ਇਨਕਲਾਬੀ ਸੁਰ ਵਾਲੇ ਹਨ, ਜਿਸ ਦਾ ਫ਼ਾਇਦਾ ਭਗਵੰਤ ਮਾਨ ਲੈਣਾ ਚਾਹੁੰਦਾ ਹੈ। ਸੂਤਰ ਆਖਦੇ ਹਨ ਕਿ ਉਹ ਅਗਲੀ ਚੋਣ ‘ਆਪ’ ਤਰਫ਼ੋਂ ਹੀ ਲੜਨਗੇ। ਪਿਛਲੇ ਕੁੱਝ ਸਮੇਂ ਤੋਂ ਭਗਵੰਤ ਮਾਨ ਸਿਆਸੀ ਤੌਰ ਉੱਤੇ ਠੰਢੇ ਚੱਲ ਰਹੇ ਹਨ ਅਤੇ ਉਹ ਇਕਦਮ ਨਵੀਂ ਪਹਿਲਕਦਮੀ ਨਾਲ ਮੋੜਾ ਦੇਣ ਦੇ ਰੌਂਅ ਵਿੱਚ ਹਨ। ਮੌੜ ਤੋਂ ‘ਆਪ’ ਵਿਧਾਇਕ ਜਗਦੇਵ ਕਮਾਲੂ ਨੇ ਨਿੱਜੀ ਰਾਇ ਦਿੰਦੇ ਹੋਏ ਆਖਿਆ ਕਿ ਬਾਦਲਾਂ ਨੂੰ ਸਭ ਤੋਂ ਸਖ਼ਤ ਟੱਕਰ ਭਗਵੰਤ ਮਾਨ ਹੀ ਦੇ ਸਕਦਾ ਹੈ, ਜੇ ਉਹ ਬਠਿੰਡਾ ਤੋਂ ਚੋਣ ਲੜਨ ਲਈ ਮੰਨ ਜਾਵੇ ਤਾਂ ਪਾਰਟੀ ਦੀ ਝੋਲੀ ਇਹ ਸੀਟ ਆਸਾਨੀ ਨਾਲ ਪੈ ਜਾਵੇਗੀ। ਉਨ੍ਹਾਂ ਆਖਿਆ ਕਿ ਉਹ ਭਗਵੰਤ ਮਾਨ ਨੂੰ ਇਸ ਬਾਰੇ ਬੇਨਤੀ ਵੀ ਕਰ ਚੁੱਕੇ ਹਨ।
ਇਸੇ ਤਰ੍ਹਾਂ ਬੁਢਲਾਡਾ ਹਲਕੇ ਤੋਂ ‘ਆਪ’ ਵਿਧਾਇਕ ਬੁੱਧ ਰਾਮ ਨੇ ਨਿੱਜੀ ਰਾਇ ਰੱਖੀ ਕਿ ਲੋਕ ਭਗਵੰਤ ਮਾਨ ਨੂੰ ਚਾਹੁੰਦੇ ਹਨ ਅਤੇ ਪਿਛਲੇ ਦਿਨੀਂ ਬੁਢਲਾਡਾ ਵਿੱਚ ਰੱਖੀਆਂ ਮੀਟਿੰਗਾਂ ਵਿਚ ਲੋਕਾਂ ਨੇ ਭਗਵੰਤ ਨੂੰ ਬਠਿੰਡਾ ਤੋਂ ਚੋਣ ਲੜਨ ਲਈ ਆਖਿਆ ਸੀ। ਬਠਿੰਡਾ (ਦਿਹਾਤੀ) ਤੋਂ ‘ਆਪ’ ਵਿਧਾਇਕ ਰੁਪਿੰਦਰ ਰੂਬੀ ਦਾ ਪ੍ਰਤੀਕਰਮ ਸੀ ਕਿ ਪਾਰਟੀ ਜਿਸ ਨੂੰ ਵੀ ਬਠਿੰਡਾ ਤੋਂ ਉਤਾਰੇਗੀ, ਉਸ ਦੀ ਡਟ ਕੇ ਹਮਾਇਤ ਕੀਤੀ ਜਾਵੇਗੀ।
ਦਾਣੇ ਪਾਣੀ ਦੀ ਗੱਲ ਆ: ਭਗਵੰਤ ਮਾਨ
ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਬਾਰੇ ਭਗਵੰਤ ਮਾਨ ਦਾ ਪ੍ਰਤੀਕਰਮ ਸੀ ਕਿ ਉਸ ਨੇ ਸੰਗਰੂਰ ਸੰਸਦੀ ਹਲਕੇ ਵਿੱਚ ਰਿਕਾਰਡ ਕੰਮ ਕੀਤੇ ਹਨ ਅਤੇ ਪੇਂਡੂ ਸ਼ਹਿਰੀ ਵਿਕਾਸ ਲਈ ਖੁੱਲ੍ਹੇ ਫ਼ੰਡ ਵੰਡੇ ਹਨ। ਖ਼ਰਚ ਕੀਤਾ ਪੈਸਾ ਹੁਣ ਨਜ਼ਰ ਵੀ ਪੈਣ ਲੱਗਾ ਹੈ ਅਤੇ ਹਲਕੇ ਦੇ ਲੋਕਾਂ ਦਾ ਉਸ ਉੱਤੇ ਪੂਰਨ ਭਰੋਸਾ ਹੈ। ਉਨ੍ਹਾਂ ਆਖਿਆ ਕਿ ‘ ਸੰਗਰੂਰ ਹਲਕੇ ਨਾਲ ਚੰਗਾ ਪਿਆਰ ਬਣਿਆ ਹੋਇਆ ਹੈ ਤੇ ਉਹ ਸੰਗਰੂਰ ਤੋਂ ਹੀ ਅਗਲੀ ਚੋਣ ਲੜਨਗੇ, ਬਾਕੀ ਦਾਣੇ ਪਾਣੀ ਦੀ ਵੀ ਗੱਲ ਹੁੰਦੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.