ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਭਾਰਤੀ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕੀਤਾ ਜਾਵੇ: ਜੀ.ਕੇ.
ਭਾਰਤੀ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕੀਤਾ ਜਾਵੇ: ਜੀ.ਕੇ.
Page Visitors: 2305

ਭਾਰਤੀ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕੀਤਾ ਜਾਵੇ: ਜੀ.ਕੇ.
By : ਬਾਬੂਸ਼ਾਹੀ ਬਿਊਰੋ
Wednesday, Apr 11, 2018 06:58 PM

ਨਵੀਂ ਦਿੱਲੀ 11 ਅਪ੍ਰੈਲ 2018: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਆਵਾਜ਼ ਬੁਲੰਦ ਕੀਤੀ ਹੈ। ਪਾਕਿਸਤਾਨ ਵਿੱਖੇ ਖਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ ਅੱਜ 303 ਸਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਯਾਤਰਾ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਰਵਾਨਾ ਕਰਨ ਵੇਲੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਗੱਲ ਦੀ ਵਕਾਲਤ ਕੀਤੀ। ਇਸ ਜੱਥੇ ਦੀ ਅਗਵਾਈ ਕਮੇਟੀ ਮੈਂਬਰ ਦਲਜੀਤ ਸਿਘ ਸਰਨਾ ਕਰ ਰਹੇ ਹਨ। 
    ਜੀ.ਕੇ. ਨੇ ਪ੍ਰੈਸ ਨੂੰ ਦੱਸਿਆ ਕਿ ਕਮੇਟੀ ਨੇ 344 ਵੀਜਾ ਅਰਜੀਆਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਦਿੱਤੀਆਂ ਸਨ। ਵਿੱਚੋਂ 303 ਯਾਤਰੀਆਂ ਨੂੰ ਵੀਜ਼ਾ ਮਿਲਿਆ ਅਤੇ 41 ਨੂੰ ਵੀਜ਼ੇ ਦੀ ਮਨਾਹੀ ਹੋਈ। ਜੀ.ਕੇ. ਨੇ ਕਿਹਾ ਕਿ ਇਹ ਯਾਤਰੀ ਜੱਥਾ 12 ਅਪ੍ਰੈਲ ਨੂੰ ਵਾਘਾ ਬਾਡਰ ਰਾਹੀਂ 2 ਸਪੈਸ਼ਲ ਰੇਲ ਗੱਡੀਆਂ ਰਾਹੀਂ ਪਾਕਿਸਤਾਨ ਪੁੱਜੇਗਾ ਅਤੇ ਖਾਲਸੇ ਦਾ ਸਿਰਜਨਾ ਦਿਹਾੜਾ ਵਿਸਾਖੀ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮਨਾਏਗਾ। ਦਿੱਲੀ ਕਮੇਟੀ ਵੱਲੋਂ 200 ਪ੍ਰਾਣੀਆਂ ਦੇ ਅੰਮ੍ਰਿਤ ਸੰਚਾਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ । ਜਿਸ ਲਈ ਕਮੇਟੀ ਵੱਲੋਂ ਭੇਜੇ ਗਏ 5 ਪਿਆਰੇ ਸਾਹਿਬਾਨ ਅੰਮ੍ਰਿਤ ਪਾਨ ਕਰਵਾਉਣਗੇ। 
    ਜੀ.ਕੇ. ਨੇ ਕਿਹਾ ਕਿ 550 ਸਾਲਾ ਗੁਰੂ ਨਾਨਕ ਦੇਵ ਜੀ ਦੀ ਸ਼ਤਾਬਦੀ ਨਵੰਬਰ 2019 ’ਚ ਆ ਰਹੀ ਹੈ। ਅਸੀਂ ਭਾਰਤ ਸਰਕਾਰ ਅਤੇ ਪਾਕਿਸਤਾਨ ਸਰਕਾਰ ਤੋਂ ਗੁਜ਼ਾਰਿਸ਼ ਕਰਦੇ ਹਾਂ ਕਿ ਇਸ ਮੌਕੇ ’ਤੇ ਵੀਜ਼ਾ ਪ੍ਰਣਾਲੀ ਖਤਮ ਕੀਤੀ ਜਾਵੇ ਅਤੇ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਦੇ ਖੁਲ੍ਹੇ ਦਰਸ਼ਨ ਦੀਦਾਰੇ ਹੋ ਸਕਣ ਅਤੇ ਹੋ ਸਕੇ ਤਾਂ ਦੋਨੋਂ ਸਰਕਾਰਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਇੱਕ ਮਹੀਨੇ ਲਈ ਖੋਲ ਦੇੇਣ ਤਾਂ ਕਿ ਗੁਰੂ ਦੀਆਂ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਖੁਲ੍ਹੇ ਦਰਸ਼ਨ ਦੀਦਾਰੇ ਕਰ ਸਕਣ। 10 ਦਿਨਾਂ ਦੀ ਯਾਤਰਾ ਦੌਰਾਨ ਇਹ ਜੱਥਾ ਗੁਰਦੁਆਰਾ ਪੰਜਾ ਸਾਹਿਬ ਤੋਂ ਇਲਾਵਾ ਸ੍ਰੀ ਨਨਕਾਣਾ ਸਾਹਿਬ, ਗੁ: ਸੱਚਾ ਸੌਦਾ, ਗੁ: ਅਹਿਮਨਾਬਾਦ, ਗੁ: ਕਰਤਾਰਪੁਰ ਸਾਹਿਬ ਅਤੇ ਗੁ: ਡੇਰਾ ਸਾਹਿਬ ਲਾਹੌਰ ਦੇ ਦਰਸ਼ਨ ਦੀਦਾਰੇ ਕਰੇਗਾ। 
    ਪਰਮਜੀਤ ਸਿੰਘ ਚੰਢੋਕ, ਚੇਅਰਮੈਨ ਯਾਤਰਾ ਵਿਭਾਗ ਨੇ ਦੱਸਿਆ ਕਿ ਯਾਤਰਾ ਲਈ ਸਾਰੇ ਪ੍ਰਬੰਧ ਮੁਕੰਮਲ ਹੋ ਗਏ ਹਨ ਅਤੇ 12 ਅਪ੍ਰੈਲ ਨੂੰ ਜੱਥੇ ਦੀ ਆਮਦ ਓਕਾਫ਼ ਬੋਰਡ ਦੇ ਐਡੀਸ਼ਨਲ ਸਕੱਤਰ ਤਾਰਿਕ ਵਜੀਰ ਅਤੇ  ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਤਾਰਾ ਸਿੰਘ ਦੋਪਹਿਰ ਬਾਅਦ ਵਾਘਾ ਸਟੇਸ਼ਨ ’ਤੇ ਕਰਨਗੇ। ਜਰੂਰੀ ਇਮੀਗ੍ਰੇਸ਼ਨ ਤੇ ਕਸਟਮ ਚੈਕ ਤੋਂ ਬਾਅਦ ਯਾਤਰੂ ਸਪੈਸ਼ਲ ਗੱਡੀਆਂ ਰਾਹੀਂ ਗੁ: ਪੰਜਾ ਸਾਹਿਬ ਲਈ ਰਵਾਨਾ ਹੋਣਗੇ ਤੇ ਦੇਰ ਰਾਤ ਤੱਕ ਗੁ: ਪੰਜਾ ਸਾਹਿਬ ਪੁੱਜ ਜਾਣਗੇ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.