ਹੁਣ 16 ਅਪ੍ਰੈਲ ਤਕ ਬੰਦ ਰਹਿਣਗੀਆਂ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਸੇਵਾਵਾਂ
ਹੁਣ 16 ਅਪ੍ਰੈਲ ਤਕ ਬੰਦ ਰਹਿਣਗੀਆਂ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਸੇਵਾਵਾਂ
ਹੁਣ 16 ਅਪ੍ਰੈਲ ਤਕ ਬੰਦ ਰਹਿਣਗੀਆਂ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਸੇਵਾਵਾਂ
By : ਬਾਬੂਸ਼ਾਹੀ ਬਿਊਰੋ
Sunday, Apr 15, 2018 07:36 PM
ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਸੇਵਾਵਾਂ ਠੱਪ ਕਰਨ ਦੇ ਹੁਕਮ ਨੂੰ 16 ਅਪ੍ਰੈਲ ਤਕ ਵਧਾਇਆ
ਚੰਡੀਗੜ੍ਹ, 15 ਅਪ੍ਰੈਲ, 2018 :
ਫਗਵਾੜਾ ਵਿੱਚ 2 ਭਾਈਚਾਰਿਆਂ ਦਰਮਿਆਨ ਹੋਈ ਹਿੰਸਕ ਝੜਪ ਦੇ ਮੱਦੇਨਜ਼ਰ ਲੋਕਾਂ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਏ ਰੱਖਣ ਲਈ ਪੰਜਾਬ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਵਾਂ ਰੋਕਣ ਲਈ 4 ਜ਼ਿਲ੍ਹਿਆਂ ਵਿਚ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਬੰਦ ਰੱਖਣ ਦੇ ਹੁਕਮਾਂ ਨੂੰ 16 ਅਪ੍ਰੈਲ, 2018 ਤੱਕ ਵਧਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੋਆਇਸ ਕਾਲਜ਼ ਨੂੰ ਛੱਡ ਕੇ ਮੋਬਾਇਲ ਇੰਟਰਨੈੱਟ ਸੇਵਾਵਾਂ (2ਜੀ, 3ਜੀ, 4ਜੀ, ਸੀ.ਡੀ.ਐੱਮ.ਏ.) ਅਤੇ ਸਾਰੀਆਂ ਡੋਂਗਲ ਸੇਵਾਵਾਂ ਨੂੰ 4 ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 16 ਅਪ੍ਰੈਲ ਤੱਕ ਠੱਪ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾ ਅੱਗੇ ਕਿਹਾ ਕਿ ਸੂਬੇ ਵਿੱਚ ਟੈਲੀਕਾਮ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਅਤੇ ਬੀ.ਐੱਸ.ਐੱਨ.ਐੱਲ. (ਪੰਜਾਬ) ਦੇ ਮੁਖੀ ਨੂੰ ਇਹ ਹੁਕਮ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾ ਕਿਹਾ ਕਿ ਜੇਕਰ ਕੋਈ ਵਿਅਕਤੀ ਉਕਤ ਹੁਕਮ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
...........................
ਟਿੱਪਣੀ:- ਕੀ ਕੋਈ ਦੱਸ ਸਕਦਾ ਹੈ ਕਿ ਸਰਕਾਰ ਵਲੋ, ਛੁਪਾਈ ਜਾਂਦੀ ਕਿਸੇ ਗੱਲ ਨੂੰ ਜਨਤਕ ਕਰਨਾ ਅਫਵਾਹ ਕਿਵੇਂ ਹੈ ? ਸਰਕਾਰ ਦੀ ਨਾਕਾਮੀ ਕੀ ਹੁੰਦੀ ਹੈ ? ਅਤੇ ਐਮਰਜੈਂਸੀ ਕਿਸ ਨੂੰ ਕਹਿੰਦੇ ਹਨ ? ਕੀ ਆਜ਼ਾਦ ਦੇਸ਼ ਇਵੇਂ ਦੇ ਹੀ ਹੁੰਦੇ ਹਨ ?
ਅਮਰ ਜੀਤ ਸਿੰਘ ਚੰਦੀ