ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ
ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ
Page Visitors: 2328

ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

April 19
11:36 2018

* ਟਰੰਪ ਅਤੇ ਕਿਮ ਦੀ ਮੀਟਿੰਗ ਨੂੰ ਲੈ ਕੇ ਕੀਤੀ ਉੱਤਰੀ ਕੋਰੀਆ ਦੀ ਗੁਪਤ ਯਾਤਰਾ
ਵਾਸ਼ਿੰਗਟਨ, 19 ਅਪ੍ਰੈਲ (ਪੰਜਾਬ ਮੇਲ)-ਅਮਰੀਕਾ ਦੀ ਖ਼ੁਫ਼ੀਆ ਏਜੰਸੀ ਸੀ.ਆਈ.ਏ. ਦੇ ਮੁਖੀ ਅਤੇ ਵਿਦੇਸ਼ ਮੰਤਰੀ ਅਹੁਦੇ ਲਈ ਨਾਮਜ਼ਦ ਮਾਈਕ ਪੋਂਪੀਓ ਨੇ ਹਾਲ ਹੀ ‘ਚ ਉੱਤਰੀ ਕੋਰੀਆ ਦਾ ਦੌਰਾ ਕੀਤਾ। ਇਸ ਗੁਪਤ ਯਾਤਰਾ ਦੌਰਾਨ ਉਨ੍ਹਾਂ ਨੇ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨਾਲ ਵੀ ਮੁਲਾਕਾਤ ਕੀਤੀ। ਪੋਂਪੀਓ ਦੀ ਇਸ ਯਾਤਰਾ ਦੀ ਜਾਣਕਾਰੀ ਦਿੰਦੇ ਹੋਏ ਇਕ ਅਮਰੀਕੀ ਅਧਿਕਾਰੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਰਾਸ਼ਟਰਪਤੀ ਟਰੰਪ ਅਤੇ ਕਿਮ ਜੋਂਗ ਉਨ ਵਿਚਕਾਰ ਮਈ ‘ਚ ਸੰਭਾਵਿਤ ਮੀਟਿੰਗ ਨੂੰ ਲੈ ਕੇ ਚਰਚਾ ਹੋਈ। ਟਰੰਪ ਨੇ ਵੀ ਬੁੱਧਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਹਾਲ ਹੀ ‘ਚ ਦੋਵਾਂ ਦੇਸ਼ਾਂ ਵਿਚਕਾਰ ਸਿਖਰ ਪੱਧਰ ‘ਤੇ ਗੱਲਬਾਤ ਹੋਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਹੁਤ ਸਾਰੀਆਂ ਚੀਜ਼ਾਂ ਸਹੀ ਦਿਸ਼ਾ ‘ਚ ਜਾ ਰਹੀਆਂ ਹਨ।
ਅਮਰੀਕਾ ਅਤੇ ਉੱਤਰੀ ਕੋਰੀਆ ਦੇ ਤਲਖ ਰਿਸ਼ਤਿਆਂ ਵਿਚਕਾਰ ਪੋਂਪੀਓ ਹਾਲ ਹੀ ਵਿਚ ਕਿਮ ਜੋਂਗ ਉਨ ਨਾਲ ਗੱਲਬਾਤ ਕਰਨ ਵਾਲੇ ਚੋਟੀ ਦੇ ਅਮਰੀਕੀ ਅਧਿਕਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਦੱਖਣੀ ਕੋਰੀਆ ਦੇ ਖ਼ੁਫ਼ੀਆ ਮੁਖੀ ਅਤੇ ਉਨ੍ਹਾਂ ਦੇ ਉੱਤਰੀ ਕੋਰੀਆਈ ਹਮਰੁਤਬਾ ਕਿਮ ਯੋਂਗ ਚੋਲ ਨੇ ਪੋਂਪੀਓ ਦੀ ਇਸ ਯਾਤਰਾ ਦਾ ਪ੍ਰਬੰਧ ਕੀਤਾ। ਇਸ ਯਾਤਰਾ ਤੋਂ ਸਪੱਸ਼ਟ ਹੈ ਕਿ ਰਾਸ਼ਟਰਪਤੀ ਟਰੰਪ ਉੱਤਰੀ ਕੋਰੀਆ ਦੇ ਆਗੂ ਨਾਲ ਮੁਲਾਕਾਤ ਨੂੰ ਲੈ ਕੇ ਬੇਹੱਦ ਗੰਭੀਰ ਹਨ। ਅਮਰੀਕਾ ਅਤੇ ਉੱਤਰੀ ਕੋਰੀਆ ਨੇ ਹਾਲਾਂਕਿ ਅਜੇ ਤਕ ਇਸ ਮੀਟਿੰਗ ਨੂੰ ਲੈ ਕੇ ਕੋਈ ਥਾਂ ਤੈਅ ਨਹੀਂ ਕੀਤੀ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਦੋਵਾਂ ਰਾਸ਼ਟਰ ਮੁਖੀਆਂ ਦੀ ਇਸ ਮੁਲਾਕਾਤ ਨਾਲ ਕੋਈ ਰਾਜਨੀਤਕ ਨਤੀਜਾ ਤਾਂ ਜ਼ਰੂਰ ਨਿਕਲ ਸਕਦਾ ਹੈ ਪ੍ਰੰਤੂ ਇਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਕੋਈ ਵਿਆਪਕ ਸਮਝੌਤਾ ਹੋਵੇਗਾ ਇਸ ਦੀ ਸੰਭਾਵਨਾ ਬਹੁਤ ਘੱਟ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.