ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸ਼ਾਹਕੋਟ ਜ਼ਿਮਨੀ ਚੋਣ; ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕੱਕੜਕਲਾਂ ਨੂੰ ਐਲਾਨਿਆ ਉਮੀਦਵਾਰ
ਸ਼ਾਹਕੋਟ ਜ਼ਿਮਨੀ ਚੋਣ; ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕੱਕੜਕਲਾਂ ਨੂੰ ਐਲਾਨਿਆ ਉਮੀਦਵਾਰ
Page Visitors: 2323

ਸ਼ਾਹਕੋਟ ਜ਼ਿਮਨੀ ਚੋਣ; ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕੱਕੜਕਲਾਂ ਨੂੰ ਐਲਾਨਿਆ ਉਮੀਦਵਾਰਸ਼ਾਹਕੋਟ ਜ਼ਿਮਨੀ ਚੋਣ; ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕੱਕੜਕਲਾਂ ਨੂੰ ਐਲਾਨਿਆ ਉਮੀਦਵਾਰ

May 05
13:35 2018

ਚੰਡੀਗੜ੍ਹਜਲੰਧਰ, 5 ਮਈ (ਪੰਜਾਬ ਮੇਲ)- ਸ਼ਾਹਕੋਟ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕੱਕੜਕਲਾਂ ਨੂੰ ਉਮੀਦਵਾਰ ਐਲਾਨਿਆ ਹੈ। ਰਤਨ ਸਿੰਘ ਪਾਰਟੀ ਦੇ ਜਨਰਲ ਸਕੱਤਰ ਹਨ ਅਤੇ ਪਿਛਲੇ ਚਾਰ ਸਾਲ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਸੂਤਰਾਂ ਮੁਤਾਬਕ 6-7 ਉਮੀਦਵਾਰਾਂ ਵਲੋਂ ਆਪਣੀ ਦਾਅਵੇਦਾਰੀ ਜ਼ਾਹਰ ਕੀਤੀ ਜਾ ਰਹੀ ਸੀ ਪਰ ਪਾਰਟੀ ਨੇ ਪੇਸ਼ੇ ਵਜੋਂ ਕਿਸਾਨ ਰਤਨ ਸਿੰਘ ਕੱਕੜਕਲਾਂ ਦੇ ਨਾਮ ‘ਤੇ ਸਹਿਮਤੀ ਪ੍ਰਗਟਾਈ ਹੈ।
ਦੱਸਣਯੋਗ ਹੈ ਕਿ ਅਕਾਲੀ ਆਗੂ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਖਾਲੀ ਹੋਈ ਸ਼ਾਹਕੋਟ ਹਲਕੇ ਦੀ ਵਿਧਾਨ ਸਭਾ ਸੀਟ ਲਈ ਚੋਣ 28 ਤਾਰੀਕ ਨੂੰ ਹੋਣ ਜਾ ਰਹੀ ਹੈ। ਅਕਾਲੀ ਦਲ ਪਹਿਲਾਂ ਹੀ ਮਰਹੂਮ ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਨੂੰ ਇਥੋਂ ਆਪਣਾ ਉਮੀਦਵਾਰ ਐਲਾਨ ਚੁੱਕਾ ਹੈ ਜਦਕਿ ਕਾਂਗਰਸ ਵਲੋਂ ਹਰਦੇਵ ਸਿੰਘ ਲਾਡੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਹੁਣ ਜਦੋਂ ਤਿਨਾਂ ਪਾਰਟੀਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿਤਾ ਗਿਆ ਤਾਂ ਹੁਣ ਚੋਣ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸ਼ਾਹਕੋਟ ਦੀ ਜਨਤਾ ਕਿਸ ਪਾਰਟੀ ਦੇ ਹੱਕ ਵਿਚ ਫਤਵਾ ਸੁਣਾਉਂਦੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.