ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਆਪ ਨੂੰ ਚੰਡੀਗੜ੍ਹ ਦੇ ਕਮਿਊਨਿਟੀ ਸੈਂਟਰ ‘ਚ ਮੀਟਿੰਗ ਕਰਨੀ ਪਈ ਮਹਿੰਗੀ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟਿਸ
ਆਪ ਨੂੰ ਚੰਡੀਗੜ੍ਹ ਦੇ ਕਮਿਊਨਿਟੀ ਸੈਂਟਰ ‘ਚ ਮੀਟਿੰਗ ਕਰਨੀ ਪਈ ਮਹਿੰਗੀ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟਿਸ
Page Visitors: 2339

ਆਪ ਨੂੰ ਚੰਡੀਗੜ੍ਹ ਦੇ ਕਮਿਊਨਿਟੀ ਸੈਂਟਰ ‘ਚ ਮੀਟਿੰਗ ਕਰਨੀ ਪਈ ਮਹਿੰਗੀ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟਿਸਆਪ ਨੂੰ ਚੰਡੀਗੜ੍ਹ ਦੇ ਕਮਿਊਨਿਟੀ ਸੈਂਟਰ ‘ਚ ਮੀਟਿੰਗ ਕਰਨੀ ਪਈ ਮਹਿੰਗੀ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟਿਸ

May 05
13:34 2018

ਚੰਡੀਗੜ੍ਹ, 5 ਮਈ (ਪੰਜਾਬ ਮੇਲ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਹਿਰ ਦੇ ਸੈਕਟਰ-37 ‘ਚ ਸਥਿਤ ਕਮਿਊਨਿਟੀ ਸੈਂਟਰ ‘ਚ ਮੀਟਿੰਗ ਕਰਨੀ ਮਹਿੰਗੀ ਪੈ ਗਈ ਹੈ ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਮਨੀਸ਼ ਸਿਸੋਦੀਆ ਨੂੰ ਅੱਧੇ ਘੰਟੇ ਅੰਦਰ ਮੀਟਿੰਗ ਵਾਲੀ ਥਾਂ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਸਨ ਕਿਉਂਕਿ ਕਾਨੂੰਨ ਮੁਤਾਬਕ ਕੋਈ ਵੀ ਸਿਆਸੀ ਗਤੀਵਿਧੀ ਕਮਿਊਨਿਟੀ ਸੈਂਟਰ ‘ਚ ਨਹੀਂ ਕੀਤੀ ਜਾ ਸਕਦੀ।
ਤੁਹਾਨੂੰ ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਇੱਥੇ ਪਾਰਟੀ ਅਹੁਦਾ ਅਧਿਕਾਰੀਆਂ ਦੀ ਬੈਠਕ ਲੈ ਰਹੇ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਮਿਊਨਿਟੀ ਸੈਂਟਰ ਨੂੰ ਨਰਿੰਦਰ ਸ਼ੇਰਗਿੱਲ ਦੇ ਨਾਂ ‘ਤੇ ਸਿਰਫ ਅੱਧੇ ਘੰਟੇ ਲਈ ਬੁੱਕ ਕੀਤਾ ਗਿਆ ਸੀ। ਇਸ ਲਈ ਪ੍ਰਸ਼ਾਸਨ ਨੇ ਇੱਥੇ ਸਿਆਸੀ ਬੈਠਕ ਕਰਨ ‘ਤੇ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਸੈਂਟਰ ਬੁੱਕ ਕਰਨ ਵਾਲੇ ਨਰਿੰਦਰ ਸ਼ੇਰਗਿੱਲ ਨੂੰ ਨੋਟਿਸ ਵੀ ਭੇਜਿਆ ਹੈ ਅਤੇ ਇਸ ਤੋਂ ਇਲਾਵਾ ਪੁਲਸ ਨੂੰ ਵੀ ਇਸ ਦੀ ਸ਼ਿਕਾਇਤ ਭੇਜੀ ਗਈ ਹੈ, ਹਾਲਾਂਕਿ ਇਹ ਦੱਸਿਆ ਜਾ ਰਿਹਾ ਹੈ ਕਿ ਨੋਟਿਸ ਮਿਲਣ ਦੇ ਕੁਝ ਮਿੰਟਾਂ ਬਾਅਦ ਹੀ ਮਨੀਸ਼ ਸਿਸੋਦੀਆ ਬਾਹਰ ਚਲੇ ਗਏ ਅਤੇ ਕਮਿਊਨਿਟੀ ਸੈਂਟਰ ਨੂੰ ਖਾਲੀ ਕਰ ਦਿੱਤਾ ਗਿਆ।
ਇਸ ਮੀਟਿੰਗ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਹੱਤਵਪੂਰਨ ਨਹੀਂ ਹੈ, ਸਗੋਂ ਪੰਜਾਬ ਅਤੇ ਭਾਰਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਹੈ ਅਤੇ ਇਸੇ ਕਾਰਨ ਕੈਪਟਨ ਸਰਕਾਰ ਨੂੰ ਆਪਣੇ ਇਕ ਮੰਤਰੀ ਨੂੰ ਹਟਾਉਣਾ ਪਿਆ ਹੈ। ਕੇਜਰੀਵਾਲ ਦੀ ਮਜੀਠੀਆ ਤੋਂ ਮਾਫੀ ਬਾਰੇ ਸਿਸੋਦੀਆ ਨੇ ਕਿਹਾ ਕਿ ਇਹ ਸਾਡੀ ਰਣਨੀਤੀ ਦਾ ਹਿੱਸਾ ਹੈ ਅਤੇ ਕਾਰਕੁੰਨ ਸਭ ਸਮਝਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਜੇ ਵੀ ਪੰਜਾਬ ਇਕਾਈ ਦੇ ਪ੍ਰਧਾਨ ਹਨ ਅਤੇ ਪਾਰਟੀ ‘ਚ ਪੂਰਾ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਆਗੂ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.