ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਨਾਨਕਸ਼ਾਹੀ ਕੈਲੰਡਰ ਅਨੁਸਾਰ ਹੁਣ 7 ਜੂਨ ਨੂੰ ਮਨਾਇਆ ਜਾਵੇਗਾ ਛੇਵੇਂ ਪਾਤਸ਼ਾਹ ਜੀ ਦਾ ਗੁਰਤਾਗੱਦੀ ਦਿਵਸ
ਨਾਨਕਸ਼ਾਹੀ ਕੈਲੰਡਰ ਅਨੁਸਾਰ ਹੁਣ 7 ਜੂਨ ਨੂੰ ਮਨਾਇਆ ਜਾਵੇਗਾ ਛੇਵੇਂ ਪਾਤਸ਼ਾਹ ਜੀ ਦਾ ਗੁਰਤਾਗੱਦੀ ਦਿਵਸ
Page Visitors: 2387

ਨਾਨਕਸ਼ਾਹੀ ਕੈਲੰਡਰ ਅਨੁਸਾਰ ਹੁਣ 7 ਜੂਨ ਨੂੰ ਮਨਾਇਆ ਜਾਵੇਗਾ ਛੇਵੇਂ ਪਾਤਸ਼ਾਹ ਜੀ ਦਾ ਗੁਰਤਾਗੱਦੀ ਦਿਵਸਨਾਨਕਸ਼ਾਹੀ ਕੈਲੰਡਰ ਅਨੁਸਾਰ ਹੁਣ 7 ਜੂਨ ਨੂੰ ਮਨਾਇਆ ਜਾਵੇਗਾ ਛੇਵੇਂ ਪਾਤਸ਼ਾਹ ਜੀ ਦਾ ਗੁਰਤਾਗੱਦੀ ਦਿਵਸ

May 05
17:35 2018

ਅੰਮ੍ਰਿਤਸਰ, 5 ਮਈ (ਪੰਜਾਬ ਮੇਲ)- ਨਾਨਕਸ਼ਾਹੀ ਕੈਲੰਡਰ ਅਨੁਸਾਰ 25 ਵੈਸਾਖ (8 ਮਈ 2018) ਨੂੰ ਆ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਤਰੀਕ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ਾਂ ਤਹਿਤ ਦਰੁਸਤੀ ਕਰਦਿਆਂ ਹੁਣ ਇਹ ਗੁਰਪੁਰਬ 25 ਜੇਠ (7 ਜੂਨ 2018) ਨੂੰ ਮਨਾਇਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਰੀ ਇਕ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਤਰੀਕਾਂ ਸਬੰਧੀ ਸੰਗਤਾਂ ਵਿਚ ਪਾਈ ਜਾ ਰਹੀ ਦੁਬਿਧਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਇਕ ਪੱਤ੍ਰਿਕਾ ਭੇਜ ਕੇ ਇਸ ਸਬੰਧੀ ਕੈਲੰਡਰ ਸਬ-ਕਮੇਟੀ ਵਿਚ ਵਿਚਾਰ ਕਰਨ ਲਈ ਕਿਹਾ ਗਿਆ ਸੀ।
   ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੈਲੰਡਰ ਸਬ-ਕਮੇਟੀ ਦੇ ਮੈਂਬਰ ਸਾਹਿਬਾਨ ਵੱਲੋਂ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪੇਸ਼ ਕੀਤੀ ਗਈ ਰਿਪੋਰਟ ਦੇ ਅਧਾਰ ’ਤੇ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਇਸ ਦਰੁਸਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਰੁਸਤੀ ਅਨੁਸਾਰ ਸੰਗਤਾਂ ਹੁਣ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ 25 ਜੇਠ ਸੰਮਤ ਨਾਨਕਸ਼ਾਹੀ 550 ਮੁਤਾਬਿਕ 7 ਜੂਨ 2018 ਨੂੰ ਮਨਾਉਣ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.