ਪੰਚਕੂਲਾ, 16 ਮਈ (ਪੰਜਾਬ ਮੇਲ)- ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਦਕਿ ਮਾਮਲੇ ਦੇ ਬਾਕੀ ਮੁਲਜ਼ਮ ਖੁਦ ਅਦਾਲਤ ਵਿਚ ਅਦਾਲਤ ‘ਚ ਪੇਸ਼ ਹੋਏ। ਮਾਮਲੇ ਦੀ ਸੁਣਵਾਈ ਦੌਰਾਨ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਉੱਤੇ ਬਚਾਅ ਪੱਖ ਵਕੀਲ ਵੱਲੋਂ ਬਹਿਸ ਕੀਤੀ ਗਈ। ਮਾਮਲੇ ਦੀ ਅਗਲੀ ਸੁਣਵਾਈ 18 ਮਈ ਨੂੰ ਹੋਵੇਗੀ ਅਤੇ ਇਸੇ ਦਿਨ ਹੀ ਖੱਟਾ ਸਿੰਘ ਦੀ ਗਵਾਹੀ ‘ਤੇ ਬਹਿਸ ਵੀ ਜਾਰੀ ਰਹੇਗੀ।