ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਭਾਰਤੀ ਮੌਸਮ ਵਿਭਾਗ ਵੱਲੋਂ ਇਸ ਹਫਤੇ ਕੁਝ ਸੂਬਿਆਂ ‘ਚ ਭਾਰੀ ਮੀਂਹ ਦਾ ਰੈੱਡ ਅਲਰਟ
ਭਾਰਤੀ ਮੌਸਮ ਵਿਭਾਗ ਵੱਲੋਂ ਇਸ ਹਫਤੇ ਕੁਝ ਸੂਬਿਆਂ ‘ਚ ਭਾਰੀ ਮੀਂਹ ਦਾ ਰੈੱਡ ਅਲਰਟ
Page Visitors: 2323

ਭਾਰਤੀ ਮੌਸਮ ਵਿਭਾਗ ਵੱਲੋਂ ਇਸ ਹਫਤੇ ਕੁਝ ਸੂਬਿਆਂ ‘ਚ ਭਾਰੀ ਮੀਂਹ ਦਾ ਰੈੱਡ ਅਲਰਟਭਾਰਤੀ ਮੌਸਮ ਵਿਭਾਗ ਵੱਲੋਂ ਇਸ ਹਫਤੇ ਕੁਝ ਸੂਬਿਆਂ ‘ਚ ਭਾਰੀ ਮੀਂਹ ਦਾ ਰੈੱਡ ਅਲਰਟ

June 05
17:50 2018
ਨਵੀਂ ਦਿੱਲੀ, 5 ਜੂਨ (ਪੰਜਾਬ ਮੇਲ)- ਭਾਰਤੀ ਮੌਸਮ ਵਿਭਾਗ (IMD) ਨੇ ਇਸ ਹਫਤੇ ਕੁਝ ਸੂਬਿਆਂ ਵਿਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਹ ਰੈੱਡ ਅਲਰਟ 8-9 ਜੂਨ ਦੇ ਲਈ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਗੋਆ, ਮਹਾਰਾਸ਼ਟਰ ਅਤੇ ਕਰਨਾਟਕ ਵਿਚ ਕਈ ਸਥਾਨਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ।
8 ਜੂਨ ਦੇ ਦਿਨ ਤੱਟੀ ਕਰਨਾਟਕ ਅਤੇ ਦੱਖਣੀ ਕੋਂਕਣ ਗੋਆ ‘ਚ ਭਾਰੀ ਤੋਂ ਬਹੁਤ ਭਾਰੀ ਅਤੇ ਕੁਝ ਇਲਾਕਿਆਂ ਵਿਚ ਬਹੁਤ ਜ਼ਿਆਦਾ ਭਾਰੀ ਮੀਂਹ ਦੀ ਚਿਤਾਵਨੀ ਹੈ। ਜਿਨ੍ਹਾਂ ਦੋ ਸੂਬਿਆਂ ਲਈ ਰੈੱਡ ਅਲਰਟ ਜਾਰੀ ਹੋਇਆ ਹੈ ਇਸ ਦਾ ਮਤਲਬ ਹੈ ਕਿ ਰਾਹਤ ਅਤੇ ਬਚਾਓ ਲਈ ਪਹਿਲਾਂ ਤੋਂ ਤਿਆਰੀ ਕਰ ਲਈ ਜਾਏ। ਇਸ ਤੋਂ ਇਲਾਵਾ ਕੇਰਲ ਅਤੇ ਮੱਧ ਮਹਾਰਾਸ਼ਟਰ ਦੇ ਕੁਝ ਸਥਾਨਾਂ ‘ਤੇ ਭਾਰੀ ਤੋਂ ਬਹੁਤ ਭਾਰੀ ਅਤੇ ਉੜੀਸਾ, ਪੱਛਮੀ ਬੰਗਾਲ, ਸਿੱਕਮ, ਮਰਾਠਵਾੜਾ, ਵਿਦਰਭ ਅਤੇ ਛੱਤੀਸਗੜ੍ਹ ‘ਚ ਕਈ ਸਥਾਨਾਂ ‘ਤੇ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਹੈ, ਇਨ੍ਹਾਂ ਸਾਰੇ ਸੂਬਿਆਂ ਵਿਚ ਨਾਰੰਗੀ(ORANGE) ਚਿਤਾਵਨੀ ਜਾਰੀ ਹੋਈ ਹੈ ਜਿਸ ਦਾ ਮਤਲਬ ਹੁੰਦਾ ਹੈ ਕਿ ਰਾਹਤ ਅਤੇ ਬਚਾਓ ਲਈ ਕੋਈ ਵੀ ਕਦਮ ਚੁੱਕਣ ਲਈ ਤਿਆਰ ਰਹੋ।
9 ਜੂਨ ਦੇ ਦਿਨ ਕੋਂਕਣ, ਗੋਆ ਅਤੇ ਦੱਖਣੀ ਮੱਧ ਮਹਾਰਾਸ਼ਟਰ ਲਈ ਰੈੱਡ ਅਲਰਟ ਜਾਰੀ ਹੋਇਆ ਹੈ, ਇਨ੍ਹਾਂ ਜਗ੍ਹਾ ‘ਤੇ ਭਾਰੀ ਤੋਂ ਬਹੁਤ ਭਾਰੀ ਅਤੇ ਕੁਝ ਇਲਾਕਿਆਂ ਵਿਚ ਬਹੁਤ ਜ਼ਿਆਦਾ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਤੱਟੀ ਕਰਨਾਟਕ ਅਤੇ ਕੇਰਲ ਦੇ ਵੀ ਕੁਝ ਸਥਾਨਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਪਹਿਲੀ ਜੂਨ ਤੋਂ ਲੈ ਕੇ 4 ਜੂਨ ਤੱਕ ਦੇਸ਼ ਭਰ ਵਿਚ ਔਸਤਨ 12.1 ਮਿਲੀਮੀਟਰ ਮੀਂਹ ਆਇਆ ਹੈ ਜਦੋਂਕਿ ਆਮ ਤੌਰ ‘ਤੇ ਇਸ ਦੌਰਾਨ 11.8 ਮਿਲੀਲੀਟਰ ਬਰਸਾਤ ਹੁੰਦੀ ਹੈ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.