ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬਠਿੰਡਾ ‘ਚ ਗ੍ਰਾਮ ਸੁਸਾਇਟੀ ਦੀ ਚੋਣਾਂ ਦੌਰਾਨ ਕਾਂਗਰਸੀਆਂ ਅਤੇ ਅਕਾਲੀਆਂ ਵਿਚਾਲੇ ਜ਼ਬਰਦਸਤ ਝੜਪ
ਬਠਿੰਡਾ ‘ਚ ਗ੍ਰਾਮ ਸੁਸਾਇਟੀ ਦੀ ਚੋਣਾਂ ਦੌਰਾਨ ਕਾਂਗਰਸੀਆਂ ਅਤੇ ਅਕਾਲੀਆਂ ਵਿਚਾਲੇ ਜ਼ਬਰਦਸਤ ਝੜਪ
Page Visitors: 2355

ਬਠਿੰਡਾ ‘ਚ ਗ੍ਰਾਮ ਸੁਸਾਇਟੀ ਦੀ ਚੋਣਾਂ ਦੌਰਾਨ ਕਾਂਗਰਸੀਆਂ ਅਤੇ ਅਕਾਲੀਆਂ ਵਿਚਾਲੇ ਜ਼ਬਰਦਸਤ ਝੜਪਬਠਿੰਡਾ ‘ਚ ਗ੍ਰਾਮ ਸੁਸਾਇਟੀ ਦੀ ਚੋਣਾਂ ਦੌਰਾਨ ਕਾਂਗਰਸੀਆਂ ਅਤੇ ਅਕਾਲੀਆਂ ਵਿਚਾਲੇ ਜ਼ਬਰਦਸਤ ਝੜਪ

June 11
15:52 2018
ਬਠਿੰਡਾ, 11 ਜੂਨ (ਪੰਜਾਬ ਮੇਲ)- ਬਠਿੰਡਾ ਦੇ ਪਿੰਡ ਭਾਈਰੂਪਾ ‘ਚ ਗ੍ਰਾਮ ਸੁਸਾਇਟੀ ਦੀ ਚੋਣਾਂ ਦੌਰਾਨ ਕਾਂਗਰਸੀਆਂ ਅਤੇ ਅਕਾਲੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਵਲੋਂ ਇਕ ਦੂਜੇ ‘ਤੇ ਜਮ ਕੇ ਪੱਥਰਬਾਜ਼ੀ ਕੀਤੀ ਗਈ। ਦਰਅਸਲ ਪਿੰਡ ਭਾਈਰੂਪਾ ਅਤੇ ਕਾਂਗੜ ਪੱਤੀ ‘ਚ ਗ੍ਰਾਮ ਸੁਸਾਇਟੀ ਦੀਆਂ ਚੋਣਾਂ ਸਨ, ਜਿਥੇ ਅਕਾਲੀ ਤੇ ਕਾਂਗਰਸੀ ਵਰਕਰਾਂ ਦਾ ਜਮਾਵੜਾ ਲੱਗਿਆ ਸੀ। ਦੋਸ਼ ਹੈ ਕਿ ਜਦੋਂ ਕਾਗਜ਼ ਭਰਨ ਦੌਰਾਨ ਅਕਾਲੀਆਂ ਨੂੰ ਕਾਂਗਰਸੀਆਂ ਨੇ ਸਭਾ ‘ਚੋਂ ਬਾਹਰ ਕੱਢ ਦਿੱਤਾ ਅਤੇ ਆਪਣੇ ਕਾਗਜ਼ ਭਰਨ ਲੱਗੇ।
ਇਸ ਦੇ ਰੋਸ ‘ਚ ਅਕਾਲੀ ਬਾਹਰ ਖੜੇ ਹੋ ਗਏ ਅਤੇ ਬਾਅਦ ‘ਚ ਕਾਂਗਰਸੀਆਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਵਾਬ ‘ਚ ਅਕਾਲੀਆਂ ਵੱਲੋਂ ਵੀ ਨਾਅਰੇਬਾਜ਼ੀ ਕੀਤੀ ਗਈ। ਦੇਖਦੇ ਹੀ ਦੇਖਦੇ ਮਾਹੌਲ ਤਣਾਅਪੂਰਨ ਬਣ ਗਿਆ ਤੇ ਦੋਵਾਂ ਧਿਰਾਂ ਵਲੋਂ ਇਕ-ਦੂਜੇ ‘ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ ਗਈ। ਮੌਕੇ ‘ਤੇ ਪੁਲਿਸ ਮੂਕ ਦਰਸ਼ਕ ਬਣਕੇ ਦੇਖਦੇ ਰਹੀ। ਬਾਅਦ ‘ਚ ਪੁਲਿਸ ਵੱਲੋਂ ਸਥਿਤੀ ‘ਤੇ ਕਾਬੂ ਪਾਇਆ ਗਿਆ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.